ਅੰਗ. ੯੮ 
 
ਹੇ ਦਾਸ ਨਾਨਕ ! ਜੇਹੜਾ ਪਰਮਾਤਮਾ ਅਪਹੁੰਚ ਹੈ ਜਿਸ ਤਕ ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ ਉਹ ਉਸ ਜੀਵ-ਇਸਤ੍ਰੀ ਦਾ ਸਦਾ ਕਾਇਮ ਰਹਿਣ ਵਾਲਾ ਸੁਹਾਗ-ਭਾਗ ਬਣ ਜਾਂਦਾ ਹੈ, ਉਸ ਜੀਵ-ਇਸਤ੍ਰੀ ਨੂੰ ਉਸ ਦੇ ਪ੍ਰੇਮ ਦਾ ਆਸਰਾ ਸਦਾ ਮਿਲਿਆ ਰਹਿੰਦਾ ਹੈ ।੪।੪।੧੧।
Her marriage is eternal; her Husband is Inaccessible and Incomprehensible. O Servant Nanak, His Love is her only Support. ||4||4||11||
 
Maajh, Fifth Mehl:
 
ਅਨੇਕਾਂ ਲੋਕ (ਜੰਗਲਾਂ ਪਹਾੜਾਂ ਵਿਚ) ਭਾਲ ਕਰਦੇ ਕਰਦੇ (ਪਰਮਾਤਮਾ ਦੇ) ਦਰਸਨ ਦੀਆਂ ਤਾਂਘਾਂ ਕਰਦੇ ਹਨ
I have searched and searched, seeking the Blessed Vision of His Darshan.
 
ਕਈ ਕਿਸਮਾਂ ਦੇ ਜੰਗਲ ਗਾਹ ਮਾਰਦੇ ਹਨ (ਪਰ ਇਸ ਤਰ੍ਹਾਂ ਪਰਮਾਤਮਾ ਦਾ ਦਰਸਨ ਨਹੀਂ ਹੁੰਦਾ)
I travelled through all sorts of woods and forests.
 
ਉਹ ਪਰਮਾਤਮਾ ਮਾਇਆ ਦੇ ਤਿੰਨ ਗੁਣਾਂ ਤੋਂ ਵੱਖਰਾ ਭੀ ਹੈ ਤੇ ਤਿੰਨ-ਗੁਣੀ ਸੰਸਾਰ ਵਿਚ ਵਿਆਪਕ ਭੀ ਹੈ । ਕੋਈ ਵਿਰਲਾ ਐਸਾ ਹੈ, ਜੋ ਉਸ ਨੂੰ ਲਿਆ ਕੇ ਮਿਲਾ ਸਕਦਾ ਹੈ ।੧।
My Lord, Har, Har, is both absolute and related, unmanifest and manifest; is there anyone who can come and unite me with Him? ||1||
 
ਕਈ ਐਸੇ ਹਨ ਜੋ ਛੇ ਸ਼ਾਸਤ੍ਰਾਂ ਨੂੰ ਵਿਚਾਰਦੇ ਹਨ ਤੇ ਉਹਨਾਂ ਦਾ ਉਪਦੇਸ਼ ਮੂੰਹ ਨਾਲ (ਸੁਣਾਂਦੇ ਹਨ),
People recite from memory the wisdom of the six schools of philosophy;
 
ਦੇਵ-ਪੂਜਾ ਕਰਦੇ ਹਨ ਮੱਥੇ ਤੇ ਤਿਲਕ ਲਾਂਦੇ ਹਨ, ਤੀਰਥਾਂ ਦੇ ਇਸ਼ਨਾਨ ਕਰਦੇ ਹਨ
they perform worship services, wear ceremonial religious marks on their foreheads, and take ritual cleansing baths at sacred shrines of pilgrimage.
 
ਕਈ ਐਸੇ ਹਨ ਜੋ ਨਿਵਲੀ ਕਰਮ ਆਦਿਕ ਜੋਗੀਆਂ ਵਾਲੇ ਚੌਰਾਸੀ ਆਸਣ ਕਰਦੇ ਹਨ । ਪਰ ਇਹਨਾਂ ਉੱਦਮਾਂ ਨਾਲ (ਮਨ ਵਿਚ) ਸ਼ਾਂਤੀ ਨਹੀਂ ਆਉਂਦੀ ।੨।
They perform the inner cleansing practice with water and adopt the eighty-four Yogic postures; but still, they find no peace in any of these. ||2||
 
ਜੋਗੀ ਲੋਕ ਅਨੇਕਾਂ ਸਾਲ ਜਪ ਕਰਦੇ ਹਨ, ਤਪ ਸਾਧਦੇ ਹਨ;
They chant and meditate, practicing austere self-discipline for years and years;
 
ਸਾਰੀ ਧਰਤੀ ਉਤੇ ਭ੍ਰਮਣ ਭੀ ਕਰਦੇ ਹਨ
they wander on journeys all over the earth;
 
(ਇਸ ਤਰ੍ਹਾਂ ਭੀ) ਹਿਰਦੇ ਵਿਚ ਇਕ ਖਿਨ ਵਾਸਤੇ ਭੀ ਸ਼ਾਂਤੀ ਨਹੀਂ ਆਉਂਦੀ । ਫਿਰ ਭੀ ਜੋਗੀ ਇਹਨਾਂ ਜਪਾਂ ਤਪਾਂ ਦੇ ਪਿੱਛੇ ਹੀ ਮੁੜ ਮੁੜ ਦੌੜਦਾ ਹੈ ।੩।
and yet, their hearts are not at peace, even for an instant. The Yogi rises up and goes out, over and over again. ||3||
 
ਪਰਮਾਤਮਾ ਨੇ ਕਿਰਪਾ ਕਰ ਕੇ ਮੈਨੂੰ ਗੁਰੂ ਮਿਲਾ ਦਿੱਤਾ ਹੈ
By His Mercy, I have met the Holy Saint.
 
ਗੁਰੂ ਪਾਸੋਂ ਮੈਨੂੰ ਧੀਰਜ ਮਿਲੀ ਹੈ, ਮੇਰਾ ਮਨ ਠੰਢਾ-ਠਾਰ ਹੋ ਗਿਆ ਹੈ ਮੇਰਾ ਤਨ ਠੰਢਾ-ਠਾਰ ਹੋ ਗਿਆ ਹੈ (ਮੇਰੇ ਮਨ ਤੇ ਗਿਆਨ-ਇੰਦ੍ਰਿਆਂ ਵਿਚੋਂ ਵਿਕਾਰਾਂ ਦੀ ਤਪਸ਼ ਮੁੱਕ ਗਈ ਹੈ)
My mind and body have been cooled and soothed; I have been blessed with patience and composure.
 
(ਗੁਰੂ ਦੀ ਮਿਹਰ ਨਾਲ) ਅਬਿਨਾਸ਼ੀ ਪ੍ਰਭੂ ਮੇਰੇ ਹਿਰਦੇ ਵਿਚ ਆ ਵੱਸਿਆ ਹੈ । ਹੁਣ (ਇਹ ਦਾਸ) ਨਾਨਕ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਹੀ ਗਾਂਦਾ ਹੈ (ਇਹ ਸਿਫ਼ਤਿ-ਸਾਲਾਹ ਪ੍ਰਭੂ-ਚਰਨਾਂ ਵਿਚ ਜੋੜੀ ਰੱਖਦੀ ਹੈ) ।੪।੫।੧੨।
The Immortal Lord God has come to dwell within my heart. Nanak sings the songs of joy to the Lord. ||4||5||12||
 
Maajh, Fifth Mehl:
 
(ਹੇ ਭਾਈ !) ਗੁਰੂ ਦੀ ਸਰਨ ਪੈ ਕੇ ਉਸ ਹਰੀ ਦਾ ਸਿਮਰਨ ਕਰੋ, ਜੋ ਪਰਮ ਆਤਮਾ ਹੈ, ਜਿਸ ਤੋਂ ਪਰੇ ਹੋਰ ਕੋਈ ਨਹੀਂ, ਜੋ ਸਭ ਤੋਂ ਪਰੇ ਹੈ, ਜੋ ਪ੍ਰਕਾਸ਼-ਰੂਪ ਹ
The Supreme Lord God is Infinite and Divine;
 
ਜੋ ਅਪਹੁੰਚ ਹੈ, ਜਿਸ ਤਕ ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ, ਜਿਸ ਦਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ, ਜਿਸ ਦਾ ਭੇਤ ਨਹੀਂ ਪਾਇਆ ਜਾ ਸਕਦਾ
He is Inaccessible, Incomprehensible, Invisible and Inscrutable.
 
(ਹੇ ਭਾਈ !) ਗੁਰੂ ਦੀ ਸਰਨ ਪੈ ਕੇ ਉਸ ਹਰੀ ਦਾ ਸਿਮਰਨ ਕਰੋ ਜੋ ਦੀਨਾਂ ਉਤੇ ਦਇਆ ਕਰਨ ਵਾਲਾ ਹੈ, ਜੋ ਸ੍ਰਿਸ਼ਟੀ ਦੀ ਪਾਲਣਾ ਕਰਨ ਵਾਲਾ ਹੈ, ਜੋ ਸ੍ਰਿਸ਼ਟੀ ਦੇ ਜੀਵਾਂ ਦੇ ਦਿਲ ਦੀ ਜਾਣਨ ਵਾਲਾ ਹੈ ਅਤੇ ਜੋ ਉੱਚੀ ਆਤਮਕ ਅਵਸਥਾ ਦੇਣ ਵਾਲਾ ਹੈ ।੧।
Merciful to the meek, Sustainer of the World, Lord of the Universe-meditating on the Lord, the Gurmukhs find salvation. ||1||
 
ਗੁਰੂ ਦੀ ਸਰਨ ਪਿਆਂ ਮਧੂ-ਦੈਂਤ ਨੂੰ ਮਾਰਨ ਵਾਲਾ (ਵਿਕਾਰ-ਦੈਂਤਾਂ ਤੋਂ) ਬਚਾ ਲੈਂਦਾ ਹ
The Gurmukhs are emancipated by the Lord.
 
ਗੁਰੂ ਦੀ ਸਰਨ ਪਿਆਂ ਮੁਰ‑ਦੈਂਤ ਦਾ ਮਾਰਨ ਵਾਲਾ ਪ੍ਰਭੂ (ਸਦਾ ਲਈ) ਸਾਥੀ ਬਣ ਜਾਂਦਾ ਹੈ
The Lord Krishna becomes the Gurmukh's Companion.
 
ਗੁਰੂ ਦੀ ਸਰਨ ਪਿਆਂ ਹੀ ਉਹ ਪ੍ਰਭੂ ਮਿਲਦਾ ਹੈ ਜੋ ਦਇਆ ਦਾ ਸੋਮਾ ਹੈ ਤੇ ਜਿਸ ਨੂੰ ਦਮੋਦਰ ਆਖਿਆ ਜਾਂਦਾ ਹੈ, ਕਿਸੇ ਹੋਰ ਤਰੀਕੇ ਨਾਲ ਨਹੀਂ ਮਿਲ ਸਕਦਾ ।੨।
The Gurmukh finds the Merciful Lord. He is not found any other way. ||2||
 
ਉਹ ਪਰਮਾਤਮਾ ਕੇਸ਼ਵ (ਸੋਹਣੇ ਕੇਸਾਂ ਵਾਲਾ) ਕਿਸੇ ਨਾਲ ਵੈਰ ਨਹੀਂ ਰੱਖਦਾ ਤੇ ਉਸ ਨੂੰੁ ਕਿਸੇ ਖ਼ੁਰਾਕ ਦੀ ਲੋੜ ਨਹੀਂ ਪੈਂਦੀ
He does not need to eat; His Hair is Wondrous and Beautiful; He is free of hate.
 
ਕ੍ਰੋੜਾਂ ਹੀ ਸੇਵਕ ਜਿਸ ਦੇ ਪੈਰ ਪੂਜਦੇ ਹਨ
Millions of people worship His Feet.
 
ਗੁਰੂ ਦੀ ਰਾਹੀਂ ਜਿਸ ਮਨੁੱਖ ਦੇ ਹਿਰਦੇ ਵਿਚ ਉਹ ਵੱਸ ਪੈਂਦਾ ਹੈ, ਉਹ ਮਨੁੱਖ ਅਨਿੰਨ ਭਗਤ ਬਣ ਜਾਂਦਾ ਹੈ ।੩।
He alone is a devotee, who becomes Gurmukh, whose heart is filled with the Lord, Har, Har. ||3||
 
ਉਸ ਪਰਮਾਤਮਾ ਦਾ ਦਰਸਨ ਜ਼ਰੂਰ (ਮਨ-ਇੱਛਤ) ਫਲ ਦੇਂਦਾ ਹੈ, ਉਸ ਦੇ ਗੁਣਾਂ ਦਾ ਅੰਤ ਨਹੀਂ ਪੈ ਸਕਦਾ, ਉਸ ਦੀ ਹਸਤੀ ਦਾ ਪਾਰਲਾ ਬੰਨਾ ਨਹੀਂ ਲੱਭ ਸਕਦਾ
Forever fruitful is the Blessed Vision of His Darshan; He is Infinite and Incomparable.
 
ਉਹ ਵੱਡੀਆਂ ਤਾਕਤਾਂ ਵਾਲਾ ਹੈ, ਤੇ ਉਹ ਸਦਾ ਹੀ ਦਾਤਾਂ ਦੇਂਦਾ ਰਹਿੰਦਾ ਹੈ
He is Awesome and All-powerful; He is forever the Great Giver.
 
ਗੁਰੂ ਦੀ ਸਰਨ ਪੈ ਕੇ ਜੇ ਉਸ ਦਾ ਨਾਮ ਜਪੀਏ, ਤਾਂ ਉਸ ਨਾਮ ਦੀ ਬਰਕਤਿ ਨਾਲ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਈਦਾ ਹੈ । ਪਰ, ਹੇ ਨਾਨਕ ! ਇਹ ਉੱਚੀ ਆਤਮਕ ਅਵਸਥਾ ਵਿਰਲਿਆਂ ਨੇ ਹੀ ਸਮਝੀ ਹੈ ।੪।੬।੧੩।
As Gurmukh, chant the Naam, the Name of the Lord, and you shall be carried across. O Nanak, rare are those who know this state! ||4||6||13||
 
Maajh, Fifth Mehl:
 
ਹੇ ਪ੍ਰਭੂ ! ਜੋ ਕੁਝ ਤੂੰ ਹੁਕਮ ਕਰਦਾ ਹੈਂ ਉਹੀ ਜੀਵ ਕਰਦੇ ਹਨ, ਜੋ ਕੁਝ ਤੂੰ ਦੇਂਦਾ ਹੈਂ, ਉਹੀ ਜੀਵ ਹਾਸਲ ਕਰ ਸਕਦੇ ਹਨ
As You command, I obey; as You give, I receive.
 
ਗਰੀਬਾਂ ਤੇ ਅਨਾਥ ਜੀਵਾਂ ਨੂੰ ਤੇਰਾ ਹੀ ਸਹਾਰਾ ਹੈ
You are the Pride of the meek and the poor.
 
ਹੇ ਮੇਰੇ ਪਿਆਰੇ ਪ੍ਰਭੂ ! (ਜਗਤ ਵਿਚ) ਸਭ ਕੁਝ ਤੂੰ ਹੀ ਕਰ ਰਿਹਾ ਹੈਂ ਤੂੰ ਹੀ ਕਰ ਰਿਹਾ ਹੈਂ । ਮੈਂ ਤੇਰੀ ਸਮਰਥਾ ਤੋਂ ਸਦਕੇ ਜਾਂਦਾ ਹਾਂ ।੧।
You are everything; You are my Beloved. I am a sacrifice to Your Creative Power. ||1||
 
ਪਰਮਾਤਮਾ ਦੀ ਰਜ਼ਾ ਵਿਚ ਹੀ ਜੀਵ (ਜ਼ਿੰਦਗੀ ਦਾ) ਗ਼ਲਤ ਰਸਤਾ ਫੜ ਲੈਂਦੇ ਹਨ ਤੇ ਕਈ ਸਹੀ ਰਸਤਾ ਫੜਦੇ ਹਨ
By Your Will, we wander in the wilderness; by Your Will, we find the path.
 
ਪਰਮਾਤਮਾ ਦੀ ਰਜ਼ਾ ਵਿਚ ਹੀ ਕਈ ਜੀਵ ਗੁਰੂ ਦੀ ਸਰਨ ਪੈ ਕੇ ਹਰੀ ਦੇ ਗੁਣ ਗਾਂਦੇ ਹਨ
By Your Will, we become Gurmukh and sing the Glorious Praises of the Lord.
 
ਪ੍ਰਭੂ ਦੀ ਰਜ਼ਾ ਅਨੁਸਾਰ ਹੀ ਜੀਵ (ਮਾਇਆ ਦੇ ਮੋਹ ਦੀ) ਭਟਕਣਾ ਵਿਚ ਫਸ ਕੇ ਅਨੇਕਾਂ ਜੂਨਾਂ ਵਿਚ ਭੌਂਦਾ ਫਿਰਦਾ ਹੈ । (ਇਹ) ਸਭ ਕੁਝ ਉਸ ਪ੍ਰਭੂ ਦੀ ਰਜ਼ਾ ਵਿਚ ਹੀ ਹੋ ਰਿਹਾ ਹੈ ।੨।
By Your Will, we wander in doubt through countless lifetimes. Everything happens by Your Will. ||2||
 
(ਆਪਣੀ ਸਮਰੱਥਾ ਨਾਲ) ਨਾਹ ਕੋਈ ਜੀਵ ਮੂਰਖ ਹੈ ਤੇ ਨਾਹ ਹੀ ਕੋਈ ਸਿਆਣਾ ਹੈ
No one is foolish, and no one is clever.
 
(ਜਗਤ ਵਿਚ ਜੋ ਕੁਝ ਹੋ ਰਿਹਾ ਹੈ) ਸਭ ਤੇਰਾ ਹੁਕਮ ਹੀ ਚੱਲ ਰਿਹਾ ਹੈ
Your Will determines everything;
 
ਹੇ ਅਪਹੁੰਚ ਪ੍ਰਭੂ ! ਹੇ ਇੰਦ੍ਰੀਆਂ ਦੀ ਪਹੁੰਚ ਤੋਂ ਪਰੇ ਪ੍ਰਭੂ ! ਹੇ ਬੇਅੰਤ ਪ੍ਰਭੂ ! ਹੇ ਅਥਾਹ ਪ੍ਰਭੂ !। ਤੇਰੇ ਬਰਾਬਰ ਦੀ ਕੋਈ ਸ਼ੈ ਦੱਸੀ ਨਹੀਂ ਜਾ ਸਕਦੀ ।
You are Inaccessible, Incomprehensible, Infinite and Unfathomable. Your Value cannot be expressed. ||3||
 
ਹੇ ਪਿਆਰੇ ਹਰੀ ! ਮੈਨੂੰ ਆਪਣੇ ਸੰਤਾਂ ਦੇ ਚਰਨਾਂ ਦੀ ਧੂੜ ਦੇਹ
Please bless me with the dust of the Saints, O my Beloved.
 
ਮੈਂ ਤੇਰੇ ਦਰ ਤੇ ਆ ਡਿੱਗਾ ਹਾਂ,
I have come and fallen at Your Door, O Lord.
 
ਹੇ ਨਾਨਕ ! (ਆਖ—ਪਰਮਾਤਮਾ ਦਾ) ਦਰਸਨ ਕੀਤਿਆਂ ਮਨ (ਦੁਨੀਆ ਦੇ ਪਦਾਰਥਾਂ ਵਲੋਂ) ਰੱਜ ਜਾਂਦਾ ਹੈ ਤੇ ਉਸ ਦੀ ਰਜ਼ਾ ਅਨੁਸਾਰ ਉਸ ਨਾਲ ਮਿਲਾਪ ਹੋ ਜਾਂਦਾ ਹੈ ।੪।੭।੧੪।
Gazing upon the Blessed Vision of His Darshan, my mind is fulfilled. O Nanak, with natural ease, I merge into Him. ||4||7||14||
 
Maajh, Fifth Mehl:
 
(ਜੀਵ ਨੂੰ) ਦੁੱਖ ਤਦੋਂ ਹੀ ਵਾਪਰਦਾ ਹੈ ਜਦੋਂ ਉਸ ਨੂੰ (ਪਰਮਾਤਮਾ ਦਾ ਨਾਮ) ਭੁੱਲ ਜਾਂਦਾ ਹੈ
They forget the Lord, and they suffer in pain.
 
(ਨਾਮ ਤੋਂ ਖੁੰਝੇ ਹੋਏ ਜੀਵ ਉਤੇ) ਮਾਇਆ ਦੀ ਤ੍ਰਿਸ਼ਨਾ ਜ਼ੋਰ ਪਾ ਲੈਂਦੀ ਹੈ, ਤੇ ਜੀਵ ਕਈ ਢੰਗਾਂ ਨਾਲ (ਮਾਇਆ ਦੀ ਖ਼ਾਤਰ ਭਟਕਦਾ ਫਿਰਦਾ ਹੈ
Afflicted with hunger, they run around in all directions.
 
ਦੀਨਾਂ ਉਤੇ ਦਇਆ ਕਰਨ ਵਾਲਾ ਪਰਮਾਤਮਾ ਜਿਸ ਮਨੱਖ ਨੂੰ (ਨਾਮ ਦੀ ਦਾਤਿ) ਦੇਂਦਾ ਹੈ ਉਹ ਸਿਮਰ ਸਿਮਰ ਕੇ ਸਦਾ ਸੌਖਾ ਰਹਿੰਦਾ ਹੈ ।੧।
Meditating in remembrance on the Naam, they are happy forever. The Lord, Merciful to the meek, bestows it upon them. ||1||
 
ਮੇਰਾ ਸਤਿਗੁਰੂ ਬੜੀ ਤਾਕਤ ਵਾਲਾ ਹੈ
My True Guru is absolutely All-powerful.
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by