ਹੇ ਨਾਨਕ! (ਆਖ—) ਹੇ ਪ੍ਰਭੂ! ਮੈਂ ਤੇਰੇ ਦਾਸਾਂ ਦਾ ਦਾਸ ਆਖਦਾ ਹਾਂ, ਮੈਨੂੰ ਆਪਣੇ ਦਾਸਾਂ ਦਾ ਪਾਣੀ ਢੋਣ ਵਾਲਾ ਬਣਾਈ ਰੱਖ ।੮।੧।
Nanak, the slave of Your slaves, says, I am the water-carrier of Your slaves. ||8||1||
Nat, Fourth Mehl:
ਹੇ ਮੇਰੇ ਰਾਮ! ਅਸੀ ਜੀਵ ਨਿਰਦਈ ਹਾਂ, ਗੁਣਾਂ ਤੋਂ ਸੱਖਣੇ ਹਾਂ ।
O Lord, I am an unworthy stone.
ਮਿਹਰ ਕਰ ਮਿਹਰ ਕਰ, ਸਾਨੂੰ ਗੁਰੂ ਮਿਲਾ । ਸਾਨੂੰ ਪੱਥਰਾਂ ਨੂੰ ਗੁਰੂ ਦੇ ਸ਼ਬਦ ਦੀ ਰਾਹੀਂ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ।੧।ਰਹਾਉ।
The Merciful Lord, in His Mercy, has led me to meet the Guru; through the Word of the Guru's Shabad, this stone is carried across. ||1||Pause||
ਹੇ ਗੁਰੂ! ਪਰਮਾਤਮਾ ਦਾ ਨਾਮ (ਮੇਰੇ ਹਿਰਦੇ ਵਿਚ) ਪੱਕਾ ਕਰ, ਇਹ ਨਾਮ ਬਹੁਤ ਮਿੱਠਾ ਹੈ ਤੇ (ਠੰਢਕ ਅਪੜਾਣ ਵਿਚ) ਚੰਦਨ ਤੋਂ ਭੀ ਸ੍ਰੇਸ਼ਟ ਹੈ ।
The True Guru has implanted within me the exceedingly sweet Naam, the Name of the Lord; it is like the most fragrant sandalwood.
ਨਾਮ ਦੀ ਬਰਕਤਿ ਨਾਲ ਹੀ ਇਹ ਸੁਰਤਿ ਪ੍ਰਬਲ ਹੁੰਦੀ ਹੈ ਕਿ ਜਗਤ ਵਿਚ ਹਰ ਪਾਸੇ ਪਰਮਾਤਮਾ ਦੀ ਹਸਤੀ ਦੀ ਸੁਗੰਧੀ ਪਸਰ ਰਹੀ ਹੈ ।੧।
Through the Name, my awareness extends in the ten directions; the fragrance of the fragrant Lord permeates the air. ||1||
ਹੇ ਪ੍ਰਭੂ! ਤੇਰੀ ਸਿਫ਼ਤਿ-ਸਾਲਾਹ ਮਿੱਠੀ ਹੈ, ਇਸ ਉਤੇ ਮਾਇਆ ਦੇ ਤਿੰਨ ਗੁਣਾਂ ਦਾ ਪ੍ਰਭਾਵ ਨਹੀਂ ਪੈ ਸਕਦਾ । ਗੁਰੂ ਦੀ ਰਾਹੀਂ (ਤੇਰੀ ਸਿਫ਼ਤਿ-ਸਾਲਾਹ ਦੇ) ਸੋਹਣੇ ਬਚਨ ਹਿਰਦੇ ਵਿਚ ਵਸਾਏ ਜਾ ਸਕਦੇ ਹਨ ।
Your unlimited sermon is the most sweet sermon; I contemplate the most Sublime Word of the Guru.
ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਹਰ ਵੇਲੇ ਪਰਮਾਤਮਾ ਦੇ ਗੁਣ ਗਾਵਣੇ ਸ਼ੁਰੂ ਕੀਤੇ, ਗੁਣ ਗਾਂਦਿਆਂ ਉਹਨਾਂ ਨੂੰ ਗੁਰੂ ਨੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਦਿੱਤਾ ।੨।
Singing, singing, I sing the Glorious Praises of the Lord; singing His Glorious Praises, the Guru saves me. ||2||
ਹੇ ਭਾਈ! ਗੁਰੂ ਚੰਗੇ ਮੰਦੇ ਕੰਮਾਂ ਦੀ ਪਰਖ ਕਰਨ ਵਿਚ ਨਿਪੁੰਨ ਹੈ, ਗੁਰੂ ਸਭ ਜੀਵਾਂ ਨੂੰ ਇਕੋ ਜਿਹਾ ਪਿਆਰ ਨਾਲ ਵੇਖਣ ਵਾਲਾ ਹੈ । (ਆਪਣੇ ਮਨ ਦੇ ਸਾਰੇ) ਸ਼ੰਕੇ ਦੂਰ ਕਰ ਕੇ ਉਸ (ਗੁਰੂ) ਨੂੰ ਮਿਲਣਾ ਚਾਹੀਦਾ ਹੈ ।
The Guru is wise and clear; the Guru looks upon all alike. Meeting with Him, doubt and skepticism are removed.
ਜੇ ਗੁਰੂ ਮਿਲ ਪਏ, ਤਾਂ ਸਭ ਤੋਂ ਉੱਚੀ ਆਤਮਕ ਅਵਸਥਾ ਪ੍ਰਾਪਤ ਹੋ ਜਾਂਦੀ ਹੈ । ਮੈਂ ਗੁਰੂ ਤੋਂ ਸਦਕੇ ਹਾਂ ।੩।
Meeting with the True Guru, I have obtained the supreme status. I am a sacrifice to the True Guru. ||3||
(ਹੇ ਭਾਈ! ਮਾਇਆ ਆਦਿਕ ਬਟੋਰਨ ਲਈ ਅਨੇਕਾਂ ਧਾਰਮਿਕ) ਦਿਖਾਵੇ ਸਦਾ ਕਰ ਕਰ ਕੇ (ਜੀਵ) ਭਟਕਦੇ ਫਿਰਦੇ ਹਨ । ਇਹ ਲੋਭ ਤੇ ਇਹ (ਧਾਰਮਿਕ) ਵਿਖਾਵਾ ਜਗਤ ਵਿਚ ਇਹ ਬੜੇ ਭੈੜੇ (ਵੈਰੀ) ਹਨ ।
Practicing hypocrisy and deception, people wander around in confusion. Greed and hypocrisy are evils in this world.
ਇਸ ਲੋਕ ਵਿਚ ਅਤੇ ਪਰਲੋਕ ਵਿਚ (ਇਹ ਸਦਾ) ਦੁਖਦਾਈ ਹੁੰਦੇ ਹਨ, (ਇਹਨਾਂ ਦੇ ਕਾਰਨ) ਜਮਕਾਲ (ਜੀਵਾਂ ਦੇ) ਸਿਰ ਉਤੇ ਖਲੋਤਾ ਹੋਇਆ (ਸਭਨਾਂ ਨੂੰ) ਆਤਮਕ ਮੌਤੇ ਮਾਰੀ ਜਾਂਦਾ ਹੈ ।੪।
In this world and the next, they are miserable; the Messenger of Death hovers over their heads, and strikes them down. ||4||
(ਹੇ ਭਾਈ! ਜਦੋਂ) ਦਿਨ ਚੜ੍ਹਦਾ ਹੈ (ਉਸੇ ਵੇਲੇ ਲੋਭ-ਵਸ ਜੀਵ) ਘਰ ਦੇ ਧੰਧੇ, ਆਤਮਕ ਮੌਤ ਲਿਆਉਣ ਵਾਲੀ ਮਾਇਆ ਦੇ ਖਿਲਾਰੇ ਸ਼ੁਰੂ ਕਰਦਾ ਹੈ;
At the break of day, they take care of their affairs, and the poisonous entanglements of Maya.
(ਜਦੋਂ) ਰਾਤ ਆ ਗਈ (ਤਦੋਂ ਜੀਵ ਦਿਨ ਵਾਲੇ ਕੀਤੇ ਧੰਧਿਆਂ ਅਨੁਸਾਰ) ਸੁਪਨਿਆਂ ਵਿਚ ਗ਼ਲਤਾਨ ਹੋ ਗਿਆ, ਸੁਪਨੇ ਵਿਚ ਭੀ ਆਤਮਕ ਮੌਤ ਲਿਆਉਣ ਵਾਲੇ ਦੁੱਖਾਂ ਨੂੰ ਹੀ ਸੰਭਾਲਦਾ ਹੈ ।੫।
When night falls, they enter the land of dreams, and even in dreams, they take care of their corruptions and pains. ||5||
ਹੇ ਭਾਈ! ਪਰਮਾਤਮਾ ਨਾਲੋਂ ਟੁੱਟੇ ਹੋਏ ਮਨੁੱਖਾਂ ਦਾ ਇਹ ਹਿਰਦਾ-ਖੇਤ ਕੱਲਰ ਹੈ (ਜਿਸ ਵਿਚ ਨਾਮ-ਬੀਜ ਨਹੀਂ ਉੱਗ ਸਕਦਾ । ਸਾਕਤ) ਉਸ ਵਿਚ ਨਾਸਵੰਤ ਪਦਾਰਥਾਂ ਦਾ ਮੋਹ ਹੀ ਬੀਜਦੇ ਰਹਿੰਦੇ ਹਨ, ਅਤੇ ਮੋਹ ਮਾਇਆ ਦੇ ਖਲਵਾੜੇ ਹੀ ਇਕੱਠੇ ਕਰਦੇ ਹਨ ।
Taking a barren field, they plant falsehood; they shall harvest only falsehood.
(ਇਸ ਦਾ ਸਿੱਟਾ ਇਹ ਨਿਕਲਦਾ ਹੈ ਕਿ) ਸਾਕਤ ਮਨੁੱਖ ਹਰ ਵੇਲੇ ਤ੍ਰਿਸ਼ਨਾ ਦੇ ਮਾਰੇ ਹੋਏ ਰਹਿੰਦੇ ਹਨ, ਤੇ, ਬਲੀ ਜਮਰਾਜ ਦੇ ਦਰ ਤੇ ਖਲੋਤੇ ਰਹਿੰਦੇ ਹਨ (ਜਮਾਂ ਦੇ ਵੱਸ ਪਏ ਰਹਿੰਦੇ ਹਨ) ।੬।
The materialistic people shall all remain hungry; the brutal Messenger of Death stands waiting at their door. ||6||
ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦਿਆਂ ਦੇ ਸਿਰ ਉਤੇ ਆਤਮਕ ਮੌਤ ਲਿਆਉਣ ਵਾਲਾ (ਵਿਕਾਰਾਂ ਦਾ) ਕਰਜ਼ਾ ਚੜ੍ਹਿਆ ਰਹਿੰਦਾ ਹੈ, ਗੁਰੂ ਦੇ ਸ਼ਬਦ ਨੂੰ ਮਨ ਵਿਚ ਵਸਾਇਆਂ ਹੀ ਇਹ ਕਰਜ਼ਾ ਉਤਰਦਾ ਹੈ ।
The self-willed manmukh has accumulated a tremendous load of debt in sin; only by contemplating the Word of the Shabad, can this debt be paid off.
(ਜਦੋਂ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਤਦੋਂ) ਕਰਜ਼ਾ ਮੰਗਣ ਵਾਲੇ ਇਹਨਾਂ ਸਾਰੇ ਹੀ ਜਮਦੂਤਾਂ ਨੂੰ (ਗੁਰ-ਸ਼ਬਦ ਦਾ ਆਸਰਾ ਲੈਣ ਵਾਲਿਆਂ ਦਾ) ਸੇਵਕ ਬਣਾ ਕੇ ਉਹਨਾਂ ਦੀ ਚਰਨੀਂ ਲਾ ਕੇ ਰੋਕ ਦਿੱਤਾ ਜਾਂਦਾ ਹੈ ।੭।
As much debt and as many creditors as there are, the Lord makes them into servants, who fall at his feet. ||7||
ਹੇ ਨਾਨਕ! (ਆਖ—ਹੇ ਭਾਈ ਜੀਵਾਂ ਦੇ ਭੀ ਕੀਹ ਵੱਸ?) ਇਹ ਸਾਰੇ ਜੀਵ ਜਗਤ ਦੇ ਨਾਥ-ਪ੍ਰਭੂ ਦੇ ਪੈਦਾ ਕੀਤੇ ਹੋਏ ਹਨ, ਨੱਕੋ-ਵਿੰਨ੍ਹੇ ਹੋਏ (ਪਸ਼ੂਆਂ ਵਾਂਗ) ਸਭ ਉਸੇ ਦੇ ਵੱਸ ਵਿਚ ਹਨ ।
All the beings which the Lord of the Universe created - He puts the rings through their noses, and leads them all along.
ਜਿਵੇਂ ਪ੍ਰਭੂ (ਜੀਵਾਂ ਦੀ ਨੱਥ) ਖਿੱਚਦਾ ਹੈ, ਜਿਵੇਂ ਪਿਆਰੇ ਰਾਮ ਦੀ ਰਜ਼ਾ ਹੁੰਦੀ ਹੈ ਤਿਵੇਂ ਹੀ (ਜੀਵਾਂ ਨੂੰ) ਤੁਰਨਾ ਪੈਂਦਾ ਹੈ ।੮।੨।
O Nanak, as God drives us on, so do we follow; it is all the Will of the Beloved Lord. ||8||2||
Nat, Fourth Mehl:
ਹੇ ਰਾਮ! ਹੇ ਹਰੀ! (ਜਿਹੜਾ ਮਨੁੱਖ ਤੇਰੀ ਮਿਹਰ ਨਾਲ) ਆਤਮਕ ਜੀਵਨ ਦੇਣ ਵਾਲੇ ਤੇਰੇ ਨਾਮ-ਜਲ ਦੇ ਸਰ ਵਿਚ (ਆਪਣੇ ਮਨ ਨੂੰ) ਇਸ਼ਨਾਨ ਕਰਾਂਦਾ ਹੈ,
The Lord has bathed me in the pool of Ambrosial Nectar.
(ਉਹ ਮਨੱੁਖ ਗੁਰੂ ਨੂੰ) ਮਿਲ ਕੇ (ਆਪਣੇ ਸਾਰੇ) ਪਾਪ ਵਿਕਾਰ ਲਾਹ ਲੈਂਦਾ ਹੈ । (ਗੁਰੂ ਦੀ ਰਾਹੀਂ) ਆਤਮਕ ਜੀਵਨ ਦੀ ਸੂਝ ਹੀ ਗੁਰੂ (-ਸਰੋਵਰ) ਵਿਚ ਸੋਹਣਾ ਇਸ਼ਨਾਨ ਹੈ ।੧।ਰਹਾਉ।
The spiritual wisdom of the True Guru is the most excellent cleansing bath; bathing in it, all the filthy sins are washed away. ||1||Pause||
ਹੇ ਭਾਈ! ਸੰਗਤਿ ਦਾ ਅਸਰ ਬਹੁਤ ਅਧਿਕ ਹੋਇਆ ਕਰਦਾ ਹੈ, (ਵੇਖੋ,) ਤੋਤਾ (ਗਨਿਕਾ ਪਾਸੋਂ ‘ਰਾਮ ਨਾਮ’) ਪੜ੍ਹ ਕੇ ਗਨਿਕਾ ਨੂੰ (ਵਿਕਾਰਾਂ ਦੇ ਸਮੁੰਦਰ ਤੋਂ) ਪਾਰ ਲੰਘਾ ਗਿਆ ।
The virtues of the Sangat, the Holy Congregation, are so very great. Even the prostitute was saved, by teaching the parrot to speak the Lord's Name.
ਕੁਬਿਜਾ ਨੂੰ (ਸ੍ਰੀ ਕ੍ਰਿਸ਼ਨ ਜੀ ਦੇ ਚਰਨਾਂ ਦੀ) ਸੇ੍ਰਸ਼ਟ ਛੋਹ ਪ੍ਰਾਪਤ ਹੋਈ, (ਉਹ ਛੋਹ) ਉਸ ਨੂੰ ਬੈਕੁੰਠ ਵਿਚ ਭੀ ਲੈ ਪਹੁੰਚੀ ।੧।
Krishna was pleased, and so he touched the hunch-back Kubija, and she was transported to the heavens. ||1||
ਹੇ ਭਾਈ! ਅਜਾਮਲ ਦੀ ਆਪਣੇ ਪੁੱਤਰ (ਨਾਰਾਇਣ) ਨਾਲ ਕੀਤੀ ਹੋਈ ਪ੍ਰੀਤ (ਜਗਤ-ਪ੍ਰਸਿਧ ਹੈ । ਅਜਾਮਲ ਆਪਣੇ ਪੁੱਤਰ ਨੂੰ) ਨਾਰਾਇਣ ਨਾਮ ਨਾਲ ਬੁਲਾਂਦਾ ਸੀ (ਨਾਰਾਇਣ ਆਖਦਿਆਂ ਉਸ ਦੀ ਪ੍ਰੀਤ ਨਾਰਾਇਣ-ਪ੍ਰਭੂ ਨਾਲ ਭੀ ਬਣ ਗਈ) ।
Ajaamal loved his son Naaraayan, and called out his name.
ਪਿਆਰੇ ਮਾਲਕ ਪ੍ਰਭੂ ਨਾਰਾਇਣ ਦੇ ਮਨ ਵਿਚ (ਅਜਾਮਲ ਦੀ ਉਹ) ਪ੍ਰੀਤ ਪਸੰਦ ਆ ਗਈ, ਉਸ ਨੇ ਜਮਦੂਤਾਂ ਨੂੰ ਮਾਰ ਕੇ (ਅਜਾਮਲ ਤੋਂ ਪਰੇ) ਭਜਾ ਦਿੱਤਾ ।੨।
His loving devotion pleased my Lord and Master, who struck down and drove off the Messengers of Death. ||2||
ਪਰ, ਹੇ ਭਾਈ! ਜੇ ਮਨੁੱਖ ਨਿਰਾ ਜ਼ਬਾਨੀ ਗੱਲਾਂ ਹੀ ਕਰਦਾ ਹੈ ਤੇ ਗੱਲਾਂ ਕਰ ਕੇ ਨਿਰਾ ਲੋਕਾਂ ਨੂੰ ਹੀ ਸੁਣਾਂਦਾ ਹੈ (ਉਸ ਨੂੰ ਆਪ ਨੂੰ ਇਸ ਦਾ ਕੋਈ ਲਾਭ ਨਹੀਂ ਹੁੰਦਾ); ਜੋ ਕੁਝ ਉਹ ਬੋਲਦਾ ਹੈ ਉਸ ਨੂੰ ਆਪਣੇ ਮਨ ਵਿਚ ਨਹੀਂ ਵਸਾਂਦਾ ।
The mortal speaks and by speaking, makes the people listen; but he does not reflect upon what he himself says.
ਜਦੋਂ ਮਨੁੱਖ (ਗੁਰੂ ਦੀ) ਸਾਧ ਸੰਗਤਿ ਵਿਚ ਮਿਲ ਬੈਠਦਾ ਹੈ ਜਦੋਂ ਉਸ ਦੇ ਅੰਦਰ ਸਰਧਾ ਬੱਝਦੀ ਹੈ, (ਗੁਰੂ ਉਸ ਨੂੰ) ਪਰਮਾਤਮਾ ਦੇ ਨਾਮ (ਵਿਚ ਜੋੜ ਕੇ ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਦੇਂਦਾ ਹੈ ।੩।
But when he joins the Sat Sangat, the True Congregation, he is confirmed in his faith, and he is saved by the Name of the Lord. ||3||
ਹੇ ਭਾਈ! ਜਦੋਂ ਤਕ ਜਿੰਦ ਤੇ ਸਰੀਰ (ਦਾ ਮੇਲ) ਕਾਇਮ ਰਹਿੰਦਾ ਹੈ, ਤਦੋਂ ਤਕ (ਪ੍ਰਭੂ ਨਾਲੋਂ ਟੁੱਟਾ ਹੋਇਆ ਮਨੁੱਖ ਪ੍ਰਭੂ ਦੀ ਯਾਦ ਨੂੰ) ਹਿਰਦੇ ਵਿਚ ਨਹੀਂ ਵਸਾਂਦਾ,
As long as his soul and body are healthy and strong, he does not remember the Lord at all.
(ਇਸ ਦਾ ਹਾਲ ਉਸੇ ਮਨੁੱਖ ਵਾਂਗ ਸਮਝੋ, ਜਿਸ ਦੇ) ਘਰ-ਮਹਲ ਵਿਚ ਜਦੋਂ ਅੱਗ ਲੱਗਦੀ ਹੈ ਤਦੋਂ ਖੂਹ ਪੁੱਟ ਕੇ ਪਾਣੀ ਕੱਢਦਾ ਹੈ (ਅੱਗ ਬੁਝਾਣ ਲਈ) ।੪।
But when his home and mansion catch fire, then, he wants to dig the well to draw water. ||4||
ਹੇ ਮੇਰੇ ਮਨ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਉੱਕਾ ਹੀ ਭੁਲਾ ਦਿੱਤਾ ਹੈ (ਉਹ ਸਾਕਤ ਹੈ, ਉਸ) ਸਾਕਤ ਨਾਲ ਕਦੇ ਸਾਂਝ ਨਾਹ ਪਾਣੀ,
O mind, do not join with the faithless cynic, who has forgotten the Name of the Lord, Har, Har.
ਕਿਉਂਕਿ ਸਾਕਤ ਦੇ ਬਚਨਾਂ ਨਾਲ ਮਨੁੱਖ ਇਉਂ ਡੰਗਿਆ ਜਾਂਦਾ ਹੈ ਜਿਵੇਂ ਸੱਪ-ਠੂਹੇਂ ਦੇ ਡੰਗ ਨਾਲ । ਸਾਕਤ (ਦਾ ਸੰਗ) ਛੱਡ ਕੇ ਉਸ ਤੋਂ ਪਰੇ ਹੀ ਹੋਰ ਪਰੇ ਰਹਿਣਾ ਚਾਹੀਦਾ ਹੈ ।੫।
The word of the faithless cynic stings like a scorpion; leave the faithless cynic far, far behind. ||5||