ਹੇ ਮਨ! ਪਰਮਾਤਮਾ ਨੂੰ ਯਾਦ ਕਰਦਾ ਰਹੁ । ਹੇ ਭਾਈ! ਤੂੰ ਆਪਣੇ ਮਨ ਵਿਚੋਂ ਵਿਚਾਰ ਛੱਡ ਦੇਹ ।
O my mind, remember the Dear Lord, and abandon the corruption of your mind.
ਗੁਰੂ ਦੇ ਸ਼ਬਦ ਵਿਚ ਜੁੜ ਕੇ ਪ੍ਰਭੂ ਦਾ ਸਿਮਰਨ ਕਰਿਆ ਕਰ । (ਸਿਮਰਨ ਦੀ ਬਰਕਤਿ ਨਾਲ) ਸਦਾ-ਥਿਰ ਪ੍ਰਭੂ ਵਿਚ ਪਿਆਰ ਬਣੇਗਾ ।੧।ਰਹਾਉ।
Meditate on the Word of the Guru's Shabad; focus lovingly on the Truth. ||1||Pause||
ਹੇ ਭਾਈ! ਇਸ ਜਨਮ ਵਿਚ ਪ੍ਰਭੂ ਦੇ ਨਾਮ ਤੋਂ ਖੁੰਝੇ ਰਿਹਾਂ (ਇਹ ਮਨੁੱਖਾ ਜਨਮ ਲੱਭਣ ਵਾਸਤੇ) ਮੁੜ ਕਿਤੇ ਭੀ ਹੱਥ ਨਹੀਂ ਪੈ ਸਕਦਾ,
One who forgets the Name in this world, shall not find any place of rest anywhere else.
(ਨਾਮ ਤੋਂ ਖੁੰਝਿਆ ਬੰਦਾ) ਸਾਰੀਆਂ ਹੀ ਜੂਨਾਂ ਵਿਚ ਪਾਇਆ ਜਾਂਦਾ ਹੈ, ਉਹ ਸਦਾ ਵਿਕਾਰਾਂ ਦੇ ਗੰਦ ਵਿਚ ਪਿਆ ਰਹਿੰਦਾ ਹੈ ।੨।
He shall wander in all sorts of reincarnations, and rot away in manure. ||2||
ਹੇ ਮਾਂ! ਜਿਸ ਮਨੁੱਖ ਦੇ ਮੱਥੇ ਉਤੇ ਧੁਰੋਂ ਲੇਖ ਲਿਖਿਆ ਹੁੰਦਾ ਹੈ, ਉਸ ਨੂੰ ਵੱਡੇ ਭਾਗਾਂ ਨਾਲ ਗੁਰੂ ਮਿਲਦਾ ਹੈ ।
By great good fortune, I have found the Guru, according to my pre-ordained destiny, O my mother.
ਹਰ ਵੇਲੇ ਸਦਾ-ਥਿਰ ਪ੍ਰਭੂ ਦੀ ਭਗਤੀ ਕਰਨ ਦੇ ਕਾਰਨ ਸਦਾ-ਥਿਰ ਪ੍ਰਭੂ ਉਸ ਨੂੰ (ਆਪਣੇ ਚਰਨਾਂ ਵਿਚ) ਜੋੜੀ ਰੱਖਦਾ ਹੈ ।੩।
Night and day, I practice true devotional worship; I am united with the True Lord. ||3||
ਹੇ ਨਾਨਕ! ਪਰਮਾਤਮਾ ਨੇ ਆਪ ਹੀ ਸਾਰੀ ਸ੍ਰਿਸ਼ਟੀ ਪੈਦਾ ਕੀਤੀ ਹੈ, ਉਹ ਆਪ ਹੀ (ਇਸ ਉਤੇ) ਮਿਹਰ ਦੀ ਨਿਗਾਹ ਕਰਦਾ ਹੈ;
He Himself fashioned the entire universe; He Himself bestows His Glance of Grace.
ਜਿਹੜਾ ਜੀਵ ਉਸ ਨੂੰ ਚੰਗਾ ਲੱਗਦਾ ਹੈ ਉਸ ਨੂੰ (ਆਪਣੇ) ਨਾਮ ਵਿਚ (ਜੋੜ ਕੇ ਲੋਕ ਪਰਲੋਕ ਦੀਆਂ) ਵਡਿਆਈਆਂ ਦੇਂਦਾ ਹੈ ।੪।੨।
O Nanak, the Naam, the Name of the Lord, is glorious and great; as He pleases, He bestows His Blessings. ||4||2||
Maaroo, Third Mehl:
ਹੇ ਪ੍ਰਭੂ ਜੀ! ਮੇਰੇ ਪਿਛਲੇ ਗੁਨਾਹ ਬਖ਼ਸ਼, ਹੁਣ ਤੂੰ ਮੈਨੂੰ ਸਹੀ ਰਸਤੇ ਉਤੇ ਤੋਰ;
Please forgive my past mistakes, O my Dear Lord; now, please place me on the Path.
ਆਪਣੇ ਅੰਦਰੋਂ ਆਪਾ-ਭਾਵ ਦੂਰ ਕਰ ਕੇ ਹਰੀ ਦੇ ਚਰਨਾਂ ਵਿਚ ਟਿਕਿਆ ਰਹਾਂ ।੧।
I remain attached to the Lord's Feet, and eradicate self-conceit from within. ||1||
ਹੇ ਮੇਰੇ ਮਨ! ਗੁਰੂ ਦੀ ਸਰਨ ਪੈ ਕੇ ਹਰੀ ਦਾ ਨਾਮ ਸਿਮਰਿਆ ਕਰ (ਤੇ, ਅਰਦਾਸ ਕਰਿਆ ਕਰ—ਹੇ ਪ੍ਰਭੂ! ਮਿਹਰ ਕਰ) ਮੈਂ ਸਦਾ,
O my mind, as Gurmukh, meditate on the Name of the Lord.
ਹੇ ਹਰੀ! ਇਕਾਗ੍ਰ-ਚਿੱਤ ਹੋ ਕੇ ਇਕ ਤੇਰੇ ਹੀ ਪਿਆਰ ਵਿਚ ਟਿਕ ਕੇ ਤੇਰੇ ਚਰਨਾਂ ਵਿਚ ਜੁੜਿਆ ਰਹਾਂ ।੧।ਰਹਾਉ।
Remain attached forever to the Lord's Feet, single-mindedly, with love for the One Lord. ||1||Pause||
ਹੇ ਭਾਈ! ਨਾਹ ਮੇਰੀ (ਕੋਈ ਉੱਚੀ) ਜਾਤਿ ਹੈ, ਨਾਹ (ਮੇਰੀ ਲੋਕਾਂ ਵਿਚ ਕੋਈ) ਇੱਜ਼ਤ ਹੈ, ਨਾਹ ਮੇਰੀ ਭੁਇੰ ਦੀ ਕੋਈ ਮਾਲਕੀ ਹੈ, ਨਾਹ ਮੇਰਾ ਕੋਈ ਘਰ-ਘਾਟ ਹੈ,
I have no social status or honor; I have no place or home.
(ਮੈਨੂੰ ਨਿਮਾਣੇ ਨੂੰ) ਗੁਰੂ ਨੇ (ਆਪਣੇ) ਸ਼ਬਦ ਨਾਲ ਵਿੰਨ੍ਹ ਕੇ ਮੇਰੀ ਭਟਕਣਾ ਕੱਟ ਦਿੱਤੀ ਹੈ, ਮੈਨੂੰ ਆਤਮਕ ਜੀਵਨ ਦੀ ਸੂਝ ਬਖ਼ਸ਼ ਕੇ ਪਰਮਾਤਮਾ ਦਾ ਨਾਮ ਦਿੱਤਾ ਹੈ।੨।
Pierced through by the Word of the Shabad, my doubts have been cut away. The Guru has inspired me to understand the Naam, the Name of the Lord. ||2||
(ਹੇ ਭਾਈ! ਹਰਿ-ਨਾਮ ਤੋਂ ਖੁੰਝਿਆ ਹੋਇਆ) ਇਹ ਮਨ ਅਨੇਕਾਂ ਲਾਲਚ ਕਰਦਾ ਫਿਰਦਾ ਹੈ, (ਮਾਇਆ ਦੇ) ਲਾਲਚ ਵਿਚ ਲੱਗ ਕੇ ਭਟਕਦਾ ਹੈ ।
This mind wanders around, driven by greed, totally attached to greed.
(ਮਾਇਆ ਦੇ) ਕੂੜੇ ਧੰਧੇ ਵਿਚ ਫਸਿਆ ਹੋਇਆ ਆਤਮਕ ਮੌਤ ਵਿਚ ਪੈ ਕੇ (ਚਿੰਤਾ-ਫ਼ਿਕਰਾਂ ਦੀਆਂ) ਸੱਟਾਂ ਖਾਂਦਾ ਰਹਿੰਦਾ ਹੈ ।੩।
He is engrossed in false pursuits; he shall endure beatings in the City of Death. ||3||
(ਪਰ) ਹੇ ਨਾਨਕ! (ਜੀਆਂ ਦੇ ਕੀਹ ਵੱਸ? ਇਹ ਜੋ ਕੁਝ ਸਾਰਾ ਸੰਸਾਰ ਦਿੱਸ ਰਿਹਾ ਹੈ ਇਹ) ਸਭ ਕੁਝ ਪਰਮਾਤਮਾ ਆਪ ਹੀ ਆਪ ਹੈ, ਉਸ ਤੋਂ ਬਿਨਾ (ਕਿਸੇ ਤੇ ਭੀ) ਕੋਈ ਹੋਰ ਨਹੀਂ ਹੈ ।
O Nanak, God Himself Himself is all-in-all. There is no other at all.
ਗੁਰੂ ਦੇ ਸਨਮੁਖ ਰਹਿਣ ਵਾਲਿਆਂ ਨੂੰ (ਆਪਣੀ) ਭਗਤੀ ਦਾ ਖ਼ਜ਼ਾਨਾ ਉਸ ਨੇ ਆਪ ਹੀ ਬਖ਼ਸ਼ਿਆ ਹੈ (ਜਿਸ ਕਰਕੇ ਉਹਨਾਂ ਨੂੰ) ਆਤਮਕ ਆਨੰਦ ਬਣਿਆ ਰਹਿੰਦਾ ਹੈ ।੪।੩।
He bestows the treasure of devotional worship, and the Gurmukhs abide in peace. ||4||3||
Maaroo, Third Mehl:
ਹੇ ਭਾਈ! ਜਿਹੜੇ ਮਨੁੱਖ ਸਦਾ-ਥਿਰ ਪਰਮਾਤਮਾ (ਦੇ ਨਾਮ) ਵਿਚ (ਸਦਾ) ਰੰਗੇ ਰਹਿੰਦੇ ਹਨ ਉਹਨਾਂ ਦੀ ਭਾਲ ਕਰ (ਉਂਞ) ਉਹ ਜਗਤ ਵਿਚ ਕੋਈ ਵਿਰਲੇ ਵਿਰਲੇ ਹੀ ਹੁੰਦੇ ਹਨ,
Seek and find those who are imbued with Truth; they are so rare in this world.
ਉਹਨਾਂ ਨੂੰ ਮਿਲਿਆਂ ਪਰਮਾਤਮਾ ਦਾ ਨਾਮ ਜਪ ਕੇ (ਲੋਕ ਪਰਲੋਕ ਵਿਚ) ਸੁਰਖ਼ਰੂ ਹੋ ਜਾਈਦਾ ਹੈ (ਇੱਜ਼ਤ ਮਿਲਦੀ ਹੈ) ।੧।
Meeting with them, one's face becomes radiant and bright, chanting the Name of the Lord. ||1||
ਹੇ ਭਾਈ! ਸਦਾ ਕਾਇਮ ਰਹਿਣ ਵਾਲੇ ਮਾਲਕ-ਪ੍ਰਭੂ ਨੂੰ (ਆਪਣੇ) ਹਿਰਦੇ ਵਿਚ (ਸਦਾ) ਯਾਦ ਕਰਦਾ ਰਹ
O Baba, contemplate and cherish the True Lord and Master within your heart.
(ਇਹੀ ਹੈ ਜੀਵਨ ਦਾ ਅਸਲ ਮਨੋਰਥ; ਬੇਸ਼ੱਕ) ਆਪਣੇ ਗੁਰੂ ਨੂੰ ਪੁੱਛ ਕੇ ਵੇਖ ਲੈ । ਹੇ ਭਾਈ! ਗੁਰੂ ਪਾਸੋਂ ਇਹ ਨਾਮ ਦਾ ਸੌਦਾ ਲੱਭ ਲੈ ।੧।ਰਹਾਉ।
Seek out and see, and ask your True Guru, and obtain the true commodity. ||1||Pause||
ਹੇ ਭਾਈ! ਸਿਰਫ਼ ਇਕ ਪਰਮਾਤਮਾ ਹੀ ਸਦਾ ਕਾਇਮ ਰਹਿਣ ਵਾਲਾ ਹੈ, ਸਾਰੀ ਲੋਕਾਈ ਉਸ ਦੀ ਹੀ ਸੇਵਾ-ਭਗਤੀ ਕਰਦੀ ਹੈ, ਧੁਰੋਂ ਲਿਖੀ ਕਿਸਮਤ ਨਾਲ ਹੀ (ਉਸ ਪਰਮਾਤਮਾ ਨਾਲ) ਮਿਲਾਪ ਹੁੰਦਾ ਹੈ ।
All serve the One True Lord; through pre-ordained destiny, they meet Him.
ਜਿਹੜੇ ਮਨੁੱਖ ਗੁਰੂ ਦੀ ਸਰਨ ਪੈ ਕੇ (ਉਸ ਦੇ ਚਰਨਾਂ ਵਿਚ) ਜੁੜਦੇ ਹਨ, ਉਹ (ਮੁੜ) ਨਹੀਂ ਵਿੱਛੁੜਦੇ, ਉਹ ਉਸ ਸਦਾ-ਥਿਰ ਪ੍ਰਭੂ (ਦਾ ਮਿਲਾਪ) ਪ੍ਰਾਪਤ ਕਰ ਲੈਂਦੇ ਹਨ ।੨।
The Gurmukhs merge with Him, and will not be separated from Him again; they attain the True Lord. ||2||
ਹੇ ਭਾਈ! ਕਈ ਐਸੇ ਬੰਦੇ ਹਨ ਜੋ ਆਪਣੇ ਮਨ ਦੇ ਪਿੱਛੇ ਤੁਰਦੇ ਹਨ, ਮਾਇਆ ਦੀ ਭਟਕਣਾ ਦੇ ਕਾਰਨ ਕੁਰਾਹੇ ਪਏ ਰਹਿੰਦੇ ਹਨ, ਉਹ ਬੰਦੇ ਪ੍ਰਭੂ ਦੀ ਭਗਤੀ ਦੀ ਕਦਰ ਨਹੀਂ ਸਮਝਦੇ ।
Some do not appreciate the value of devotional worship; the self-willed manmukhs are deluded by doubt.
(ਪਰ, ਹੇ ਭਾਈ!) ਉਹਨਾਂ (ਮਨਮੁਖਾਂ) ਦੇ ਅੰਦਰ (ਭੀ) ਪਰਮਾਤਮਾ ਆਪ ਹੀ ਵੱਸਦਾ ਹੈ (ਤੇ ਉਹਨਾਂ ਨੂੰ ਕੁਰਾਹੇ ਪਾਈ ਰੱਖਦਾ ਹੈ, ਸੋ ਉਸ ਦੇ ਉਲਟ) ਕੁਝ ਭੀ ਕੀਤਾ ਨਹੀਂ ਜਾ ਸਕਦਾ ।੩।
They are fillled with self-conceit; they cannot accomplish anything. ||3||
(ਤਾਂ ਫਿਰ ਉਹਨਾਂ ਮਨਮੁਖਾਂ ਵਾਸਤੇ ਕੀਹ ਕੀਤਾ ਜਾਏ? ਇਹੀ ਕਿ) ਜਿਸ ਪਰਮਾਤਮਾ ਦੇ ਅੱਗੇ (ਜੀਵ ਦੀ ਕੋਈ) ਪੇਸ਼ ਨਹੀਂ ਜਾ ਸਕਦੀ, ਉਸ ਦੇ ਦਰ ਤੇ ਅਦਬ ਨਾਲ ਅਰਦਾਸ ਕਰਦੇ ਰਹਿਣਾ ਚਾਹੀਦਾ ਹੈ ।
Stand and offer your prayer, to the One who cannot be moved by force.
ਹੇ ਨਾਨਕ! ਜਦੋਂ ਗੁਰੂ ਦੀ ਰਾਹੀਂ ਪਰਮਾਤਮਾ ਦਾ ਨਾਮ ਮਨ ਵਿਚ ਵੱਸਦਾ ਹੈ ਤਦੋਂ ਉਹ ਪ੍ਰਭੂ (ਅਰਜ਼ੋਈ) ਸੁਣ ਕੇ ਆਦਰ ਦੇਂਦਾ ਹੈ ।੪।੪।
O Nanak, the Naam, the Name of the Lord, abides within the mind of the Gurmukh; hearing his prayer, the Lord applauds him. ||4||4||
Maaroo, Third Mehl:
ਹੇ ਮਨ! (ਪਰਮਾਤਮਾ ਦਾ ਸਿਮਰਨ) ਤਪਦੇ ਰੇਤ-ਥਲੇ (ਵਰਗੇ ਸੜਦੇ ਦਿਲ) ਨੂੰ ਸ਼ਾਂਤ ਕਰ ਦੇਂਦਾ ਹੈ, (ਸਿਮਰਨ ਦੀ ਬਰਕਤਿ ਨਾਲ) ਮਨੂਰ (ਵਰਗੇ ਮਨ) ਤੋਂ ਸੋਨਾ (ਸੁੱਧ) ਬਣ ਜਾਂਦਾ ਹੈ ।
He transforms the burning desert into a cool oasis; he transmutes rusted iron into gold.
ਹੇ ਮਨ! ਉਸ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ, ਉਸ ਦੇ ਬਰਾਬਰ ਦਾ ਹੋਰ ਕੋਈ ਨਹੀਂ ਹੈ ।੧।
So praise the True Lord; there is none other as great as He is. ||1||
ਹੇ ਮੇਰੇ ਮਨ! ਪਰਮਾਤਮਾ ਦਾ ਨਾਮ ਹਰ ਵੇਲੇ ਸਿਮਰਦਾ ਰਹੁ ।
O my mind, night and day, meditate on the Lord's Name.
ਗੁਰੂ ਦੇ ਬਚਨ ਉਤੇ ਤੁਰ ਕੇ ਤੂੰ ਪ੍ਰਭੂ ਦਾ ਆਰਾਧਨ ਕਰਦਾ ਰਹੁ, ਹਰ ਵੇਲੇ ਪਰਮਾਤਮਾ ਦੇ ਗੁਣ ਗਾਇਆ ਕਰ ।੧।ਰਹਾਉ।
Contemplate the Word of the Guru's Teachings, and sing the Glorious Praises of the Lord, night and day. ||1||Pause||
ਹੇ ਮਨ! ਜਦੋਂ ਗੁਰੂ (ਆਤਮਕ ਜੀਵਨ ਦੀ) ਸੂਝ ਬਖ਼ਸ਼ਦਾ ਹੈ (ਤਦੋਂ) ਗੁਰੂ ਦੀ ਰਾਹੀਂ ਇਕ ਪਰਮਾਤਮਾ ਨਾਲ ਡੂੰਘੀ ਸਾਂਝ ਬਣ ਜਾਂਦੀ ਹੈ ।
As Gurmukh, one comes to know the One Lord, when the True Guru instructs him.
ਹੇ ਮਨ! ਜਿਸ ਗੁਰੂ ਪਾਸੋਂ ਇਹ ਸਮਝ ਪ੍ਰਾਪਤ ਹੁੰਦੀ ਹੈ ਉਸ ਗੁਰੂ ਦੀ ਸਦਾ ਵਡਿਆਈ ਕਰਨੀ ਚਾਹੀਦੀ ਹੈ ।੨।
Praise the True Guru, who imparts this understanding. ||2||
ਹੇ ਮਨ! ਜਿਹੜੇ ਬੰਦੇ ਗੁਰੂ ਨੂੰ ਛੱਡ ਕੇ (ਮਾਇਆ ਆਦਿਕ) ਹੋਰ ਹੋਰ (ਮੋਹ) ਵਿਚ ਲੱਗੇ ਰਹਿੰਦੇ ਹਨ ਉਹ ਪਰਲੋਕ ਵਿਚ ਜਾ ਕੇ ਕੀਹ ਕਰਨਗੇ?
Those who forsake the True Guru, and attach themselves to duality - what will they do when they go to the world hereafter?
(ਅਜਿਹੇ ਬੰਦੇ ਤਾਂ) ਜਮਰਾਜ ਦੀ ਕਚਹਿਰੀ ਵਿਚ ਬੱਝੇ ਮਾਰੀਦੇ ਹਨ, ਅਜਿਹਾਂ ਨੂੰ ਤਾਂ ਬੜੀ ਸਜ਼ਾ ਮਿਲਦੀ ਹੈ ।੩।
Bound and gagged in the City of Death, they will be beaten. They will be punished severely. ||3||