(ਹੇ ਭਾਈ!) ਤੇਰਾ ਨਾਮ ਸੁਖਾਂ ਦਾ ਖ਼ਜ਼ਾਨਾ ਹੈ ਅਤੇ ਆਤਮਕ ਜੀਵਨ ਦੇਣ ਵਾਲਾ ਹੈ ।
The Ambrosial Name of the Lord is the ocean of peace.
(ਤੇਰਾ) ਦਾਸ ਮੰਗਤਾ (ਬਣ ਕੇ ਤੇਰੇ ਦਰ ਤੋਂ) ਮੰਗਦਾ ਹੈ । ਹੇ ਹਰੀ! ਮਿਹਰ ਕਰ (ਆਪਣਾ ਨਾਮ) ਦੇਹ ।
The beggar begs for it; O Lord, please bless him, in Your kindness.
ਹੇ ਭਾਈ! ਪਰਮਾਤਮਾ ਸਦਾ ਕਾਇਮ ਰਹਿਣ ਵਾਲਾ ਹੈ ਸਦਾ ਕਾਇਮ ਰਹਿਣ ਵਾਲਾ ਹੈ, ਉਹ ਸਦਾ ਕਾਇਮ ਰਹਿਣ ਵਾਲਾ ਪ੍ਰਭੂ ਮੇਰੇ ਮਨ ਵਿਚ ਪਿਆਰਾ ਲੱਗ ਰਿਹਾ ਹੈ ।੨।
True, True is the Lord; the Lord is forever True; the True Lord is pleasing to my mind. ||2||
(ਹੇ ਭਾਈ! ਮਨੁੱਖਾ ਸਰੀਰ ਵਿਚ ਨੱਕ ਕੰਨ ਆਦਿਕ ਨੌ ਛੇਕ ਹਨ, ਇਹ) ਨੌ ਹੀ ਛੇਕ ਸਿੰਮਦੇ ਰਹਿੰਦੇ ਹਨ (ਅਤੇ ਵਿਕਾਰ-ਵਾਸਨਾ ਆਦਿਕ ਦੇ ਕਾਰਨ) ਅਪਵਿੱਤਰ ਭੀ ਹਨ ।
The nine holes pour out filth.
(ਜਿਹੜਾ ਮਨੁੱਖ ਹਰਿ-ਨਾਮ ਉਚਾਰਦਾ ਹੈ) ਹਰਿ-ਨਾਮ ਉਚਾਰ ਕੇ ਉਸ ਨੇ ਇਹ ਸਾਰੇ ਪਵਿੱਤਰ ਕਰ ਲਏ ਹਨ ।
Chanting the Lord's Name, they are all purified and sanctified.
ਹੇ ਭਾਈ! ਜੇ ਮੇਰਾ ਮਾਲਕ-ਪ੍ਰਭੂ ਕਿਸੇ ਜੀਵ ਉਤੇ ਦਇਆਵਾਨ ਹੋ ਜਾਏ, ਤਾ ਹਰਿ-ਨਾਮ ਸਿਮਰਦਿਆਂ (ਉਸ ਦੇ ਇਹਨਾਂ ਇੰਦ੍ਰਿਆਂ ਦੀ ਵਿਕਾਰਾਂ ਦੀ) ਮੈਲ ਦੂਰ ਹੋ ਜਾਂਦੀ ਹੈ ।੩।
When my Lord and Master is totally pleased, He leads the mortal to meditate in remembrance on the Lord, and then his filth is taken away. ||3||
ਹੇ ਭਾਈ! ਸੰਸਾਰ-ਸਮੁੰਦਰ ਤੋਂ ਪਾਰ ਲੰਘਣਾ ਔਖਾ ਹੈ (ਕਿਉਂਕਿ ਇਸ ਵਿਚ) ਮਾਇਆ ਦਾ ਮੋਹ ਬਹੁਤ ਹੀ ਕਠਿਨ ਹੈ ।
Attachment to Maya is terribly treacherous.
ਫਿਰ ਇਸ ਤੋਂ ਕਿਵੇਂ ਪਾਰ ਲੰਘਿਆ ਜਾਏ?
How can one cross over the difficult world-ocean?
ਹੇ ਭਾਈ! ਗੁਰੂ ਜਹਾਜ਼ (ਹੈ) ਸਦਾ ਕਾਇਮ ਰਹਿਣ ਵਾਲਾ ਪ੍ਰਭੂ (ਜਿਸ ਮਨੁੱਖ ਨੂੰ ਇਹ ਜਹਾਜ਼) ਦੇ ਦੇਂਦਾ ਹੈ, ਉਹ ਮਨੁੱਖ ਪ੍ਰਭੂ ਦਾ ਨਾਮ ਜਪਦਾ ਹੈ, ਤੇ ਗੁਰੂ ਉਸ ਨੂੰ ਪਾਰ ਲੰਘਾ ਦੇਂਦਾ ਹੈ ।੪।
The True Lord bestows the boat of the True Guru; meditating on the Lord, Har, Har, one is carried across. ||4||
ਹੇ ਪ੍ਰਭੂ! ਤੂੰ ਹਰ ਥਾਂ ਵੱਸਦਾ ਹੈਂ, ਹਰੇਕ ਜੀਵ ਤੇਰਾ (ਪੈਦਾ ਕੀਤਾ ਹੋਇਆ) ਹੈ ।
You are everywhere; all are Yours.
ਹੇ ਪ੍ਰਭੂ! ਜੋ ਕੁਝ ਕਰਦਾ ਹੈਂ ਉਹੀ ਹੁੰਦਾ ਹੈ ।
Whatever You do, God, that alone comes to pass.
ਹੇ ਭਾਈ! ਪ੍ਰਭੂ ਦਾ ਦਾਸ ਗਰੀਬ ਨਾਨਕ ਪ੍ਰਭੂ ਦੇ ਗੁਣ ਗਾਂਦਾ ਹੈ, ਜੇ ਉਸ ਨੂੰ (ਇਹ ਕੰਮ) ਪਸੰਦ ਆ ਜਾਏ ਤਾਂ ਉਹ ਇਸ ਨੂੰ ਪਰਵਾਨ ਕਰ ਲੈਂਦਾ ਹੈ ।੫।੧।੭।
Poor servant Nanak sings the Glorious Praises of the Lord; as it pleases the Lord, He bestows His approval. ||5||1||7||
Maaroo, Fourth Mehl:
ਹੇ ਮੇਰੇ ਮਨ! ਪਰਮਾਤਮਾ ਦਾ ਨਾਮ ਸਦਾ ਜਪਿਆ ਕਰ,
Chant the Name of the Lord, Har, Har, O my mind.
ਪਰਮਾਤਮਾ ਤੇਰੇ ਸਾਰੇ ਪਾਪ ਕੱਟ ਸਕਦਾ ਹੈ ।
The Lord shall eradicate all your sins.
ਹੇ ਮਨ! ਹਰਿ-ਨਾਮ ਦਾ ਧਨ ਸਾਂਭ ਕੇ ਰੱਖ, ਹਰਿ-ਨਾਮ-ਧਨ ਇਕੱਠਾ ਕਰਦਾ ਰਹੁ, ਇਹੀ ਧਨ ਹਰ ਵੇਲੇ ਮਨੁੱਖ ਦੇ ਨਾਲ ਮਦਦਗਾਰ ਬਣਦਾ ਹੈ ।੧।
Treasure the Lord's wealth, and gather in the Lord's wealth; when you depart in the end, the Lord shall go along with you as your only friend and companion. ||1||
ਹੇ ਭਾਈ! ਜਿਸ ਮਨੁੱਖ ਉਤੇ ਪਰਮਾਤਮਾ ਕਿਰਪਾ ਕਰਦਾ ਹੈ, ਉਹ ਮਨੁੱਖ ਉਸ ਨੂੰ ਧਿਆਉਂਦਾ ਹੈ ।
He alone meditates on the Lord, unto whom He grants His Grace.
ਉਹ ਮਨੁੱਖ ਸਦਾ ਹਰਿ-ਨਾਮ ਦਾ ਜਾਪ ਜਪਦਾ ਹੈ ਅਤੇ ਹਰਿ-ਨਾਮ ਜਪ ਕੇ ਆਤਮਕ ਆਨੰਦ ਮਾਣਦਾ ਹੈ ।
He continually chants the Lord's Chant; meditating on the Lord, one finds peace.
ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਨੂੰ ਹਰਿ-ਨਾਮ ਦਾ ਸੁਆਦ ਆਉਂਦਾ ਹੈ ਉਹ ਹਰਿ-ਨਾਮ ਸਦਾ ਜਪ ਕੇ (ਆਪਣੀ ਜੀਵਨ-ਬੇੜੀ ਨੂੰ ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ ।੧।ਰਹਾਉ।
By Guru's Grace, the sublime essence of the Lord is obtained. Meditating on the Lord, Har, Har, one is carried across. ||1||Pause||
ਹੇ ਭਾਈ! ਪਰਮਾਤਮਾ ਨੂੰ ਕਿਸੇ ਦਾ ਡਰ ਨਹੀਂ, ਪਰਮਾਤਮਾ ਦੀ ਕੋਈ ਖ਼ਾਸ ਸ਼ਕਲ ਦੱਸੀ ਨਹੀਂ ਜਾ ਸਕਦੀ, ਪਰਮਾਤਮਾ ਸਦਾ ਕਾਇਮ ਰਹਿਣ ਵਾਲਾ ਹੈ ।
The fearless, formless Lord - the Name is Truth.
(ਉਸ ਦਾ ਨਾਮ ਜਪਣਾ) ਦੁਨੀਆ ਵਿਚ (ਹੋਰ ਸਾਰੇ ਕੰਮ ਨਾਲੋਂ) ਵਧੀਆ ਤੇ ਚੰਗਾ ਕੰਮ ਹੈ ।
To chant it is the most sublime and exalted activity in this world.
(ਜਿਹੜਾ ਮਨੁੱਖ ਨਾਮ ਜਪਦਾ ਹੈ ਉਹ) ਵੈਰੀ ਜਮਦੂਤਾਂ ਨੂੰ ਆਤਮਕ ਮੌਤ ਨੂੰ ਜ਼ਰੂਰ ਉੱਕਾ ਹੀ ਮਾਰ ਸਕਦਾ ਹੈ । ਇਹ ਆਤਮਕ ਮੌਤ ਪਰਮਾਤਮਾ ਦੀ ਸੇਵਾ-ਭਗਤੀ ਕਰਨ ਵਾਲਿਆਂ ਦੇ ਨੇੜੇ ਨਹੀਂ ਆਉਂਦੀ ।੨
Doing so, the Messenger of Death, the evil enemy, is killed. Death does not even approach the Lord's servant. ||2||
ਹੇ ਭਾਈ! ਜਿਸ ਸੇਵਕ ਉੱਤੇ ਪਰਮਾਤਮਾ ਪ੍ਰਸੰਨ ਹੁੰਦਾ ਹੈ,
One whose mind is satisfied with the Lord
ਉਹ ਸੇਵਕ ਸਦਾ ਲਈ ਸਾਰੇ ਸੰਸਾਰ ਵਿਚ ਸੋਭਾ ਵਾਲਾ ਹੋ ਜਾਂਦਾ ਹੈ ।
- that servant is known throughout the four ages, in all four directions.
ਜੇ ਕੋਈ ਮੰਦ-ਕਰਮੀ ਉਸ ਸੇਵਕ ਦੀ ਬਖ਼ੀਲੀ ਕਰੇ, ਉਸ ਨੂੰ ਜਮਦੂਤ ਖਾ ਜਾਂਦਾ ਹੈ । (ਉਹ ਮਨੁੱਖ ਆਤਮਕ ਮੌਤੇ ਮਰ ਜਾਂਦਾ ਹੈ) ।੩।
If some sinner speaks evil of him, the Messenger of Death chews him up. ||3||
(ਹੇ ਭਾਈ! ਸਭ ਜੀਵਾਂ ਵਿਚ ਇਕੋ ਨਿਰਲੇਪ ਕਰਤਾਰ ਵੱਸ ਰਿਹਾ ਹੈ,
The One Pure Creator Lord is in all.
ਆਪਣੇ ਸਾਰੇ ਚੋਜ-ਤਮਾਸ਼ੇ ਕਰ ਕਰ ਕੇ ਉਹ ਆਪ ਹੀ ਵੇਖ ਰਿਹਾ ਹੈ ।
He stages all His wondrous plays, and watches them.
ਕਰਤਾਰ ਜਿਸ ਮਨੁੱਖ ਦੀ ਆਪ ਰੱਖਿਆ ਕਰਦਾ ਹੈ, ਕਰਤਾਰ ਜਿਸ ਨੂੰ ਆਪ ਬਚਾਂਦਾ ਹੈ ਉਸ ਨੂੰ ਕੋਈ ਮਾਰ ਨਹੀਂ ਸਕਦਾ ।੪।
Who can kill that person, whom the Lord has saved? The Creator Lord Himself delivers him. ||4||
ਹੇ ਭਾਈ! ਮੈਂ ਹਰ ਵੇਲੇ (ਉਸ) ਕਰਤਾਰ ਦਾ ਨਾਮ ਜਪਦਾ ਹਾਂ,
I chant the Name of the Creator Lord, night and day.
ਜਿਸ ਨੇ ਆਪਣੇ ਸਾਰੇ ਸੇਵਕ-ਭਗਤ ਸੰਸਾਰ-ਸਮੁੰਦਰ ਤੋਂ (ਸਦਾ ਹੀ) ਪਾਰ ਲੰਘਾਏ ਹਨ ।
He saves all His servants and devotees.
ਹੇ ਦਾਸ ਨਾਨਕ! (ਆਖ—ਹੇ ਭਾਈ) ਅਠਾਰਾਂ ਪੁਰਾਣ ਚਾਰ ਵੇਦ (ਆਦਿਕ ਧਰਮ-ਪੁਸਤਕਾਂ) ਨੂੰ ਪੁੱਛ ਵੇਖੋ (ਉਹ ਭੀ ਇਹੀ ਆਖਦੇ ਹਨ ਕਿ) ਪਰਮਾਤਮਾ ਦਾ ਨਾਮ ਹੀ ਜੀਵ ਨੂੰ ਬਚਾਂਦਾ ਹੈ ।੫।੨।੮।
Consult the eighteen Puraanas and the four Vedas; O servant Nanak, only the Naam, the Name of the Lord, will deliver you. ||5||2||8||
Maaroo, Fifth Mehl, Second House:
One Universal Creator God. By The Grace Of The True Guru:
ਹੇ ਭਾਈ! ਧਰਤੀ, ਆਕਾਸ਼, ਤਾਰੇ—ਇਹਨਾਂ ਸਭਨਾਂ ਦੇ ਸਿਰ ਉੱਤੇ ਪਰਮਾਤਮਾ ਦਾ ਕਰੜਾ ਹੁਕਮ ਚੱਲ ਰਿਹਾ ਹੈ (ਇਹਨਾਂ ਵਿਚੋਂ ਕੋਈ ਭੀ) ਰਜ਼ਾ ਤੋਂ ਆਕੀ ਨਹੀਂ ਹੋ ਸਕਦਾ ।
The earth, the Akaashic ethers and the stars abide in the Fear of God. The almighty Order of the Lord is over the heads of all.
ਹਵਾ, ਪਾਣੀ, ਅੱਗ (ਆਦਿਕ ਹਰੇਕ ਤੱਤ) ਰਜ਼ਾ ਵਿਚ ਤੁਰ ਰਿਹਾ ਹੈ । ਨਿਮਾਣਾ ਇੰਦਰ (ਭੀ) ਪ੍ਰਭੂ ਦੇ ਹੁਕਮ ਵਿਚ ਤੁਰ ਰਿਹਾ ਹੈ (ਭਾਵੇਂ ਲੋਕਾਂ ਦੇ ਖ਼ਿਆਲ ਅਨੁਸਾਰ ਉਹ ਸਾਰੇ ਦੇਵਤਿਆਂ ਦਾ ਰਾਜਾ ਹੈ) ।੧।
Wind, water and fire abide in the Fear of God; poor Indra abides in the Fear of God as well. ||1||
ਹੇ ਭਾਈ! (ਅਸਾਂ) ਇੱਕੋ ਗੱਲ ਸੁਣੀ ਹੋਈ ਹੈ ਜੋ ਮਨੁੱਖ ਨੂੰ ਡਰਾਂ ਤੋਂ ਰਹਿਤ ਕਰ ਦੇਂਦੀ ਹੈ
I have heard one thing, that the One Lord alone is fearless.
(ਉਹ ਇਹ ਹੈ ਕਿ) ਜਿਹੜਾ ਮਨੁੱਖ ਗੁਰੂ ਨੂੰ ਮਿਲ ਕੇ ਪਰਮਾਤਮਾ ਦੇ ਗੁਣ ਗਾਂਦਾ ਹੈ (ਅਤੇ ਰਜ਼ਾ ਅਨੁਸਾਰ ਜੀਊਣਾ ਸਿੱਖ ਲੈਂਦਾ ਹੈ) ਉਹ ਸੁਖੀ ਜੀਵਨ ਵਾਲਾ ਹੈ ਉਹ ਸਦਾ ਸੌਖਾ ਰਹਿੰਦਾ ਹੈ ।੧।ਰਹਾਉ।
He alone is at peace, and he alone is embellished forever, who meets with the Guru, and sings the Glorious Praises of the Lord. ||1||Pause||
ਹੇ ਭਾਈ! ਸਾਰੇ ਜੀਵ ਅਤੇ ਦੇਵਤੇ ਹੁਕਮ ਵਿਚ ਤੁਰ ਰਹੇ ਹਨ, ਸਿੱਧ ਅਤੇ ਸਾਧਿਕ ਭੀ (ਹੁਕਮ ਅੱਗੇ) ਥਰ ਥਰ ਕੰਬਦੇ ਹਨ ।
The embodied and the divine beings abide in the Fear of God. The Siddhas and seekers die in the Fear of God.
ਚੌਰਾਸੀ ਲੱਖ ਜੂਨਾਂ ਦੇ ਸਾਰੇ ਜੀਵ (ਜੋ ਰਜ਼ਾ ਵਿਚ ਨਹੀਂ ਤੁਰਦੇ) ਜਨਮ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ, ਮੁੜ ਮੁੜ ਜੂਨਾਂ ਵਿਚ ਪਾਏ ਜਾਂਦੇ ਹਨ ।੨।
The 8.4 millions species of beings die, and die again, and are born over and over again. They are consigned to reincarnation. ||2||