ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
ਅਕਾਲ ਪੁਰਖ ਇੱਕ ਹੈ, ਜਿਸ ਦਾ ਨਾਮ 'ਹੋਂਦ ਵਾਲਾ' ਹੈ ਜੋ ਸ੍ਰਿਸ਼ਟੀ ਦਾ ਰਚਨਹਾਰ ਹੈ, ਜੋ ਸਭ ਵਿਚ ਵਿਆਪਕ ਹੈ, ਭੈ ਤੋਂ ਰਹਿਤ ਹੈ, ਵੈਰ-ਰਹਿਤ ਹੈ, ਜਿਸ ਦਾ ਸਰੂਪ ਕਾਲ ਤੋਂ ਪਰੇ ਹੈ, (ਭਾਵ, ਜਿਸ ਦਾ ਸਰੀਰ ਨਾਸ-ਰਹਿਤ ਹੈ), ਜੋ ਜੂਨਾਂ ਵਿਚ ਨਹੀਂ ਆਉਂਦਾ, ਜਿਸ ਦਾ ਪ੍ਰਕਾਸ਼ ਆਪਣੇ ਆਪ ਤੋਂ ਹੋਇਆ ਹੈ ਅਤੇ ਜੋ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
One Universal Creator God. The Name Is Truth. Creative Being Personified. No Fear. No Hatred. Image Of The Undying, Beyond Birth, Self-Existent. By Guru's Grace ~
॥ ਜਪੁ ॥
ਇਸ ਸਾਰੀ ਬਾਣੀ ਦਾ ਨਾਮ 'ਜਪੁ' ਹੈ ।
Chant And Meditate:
ਆਦਿ ਸਚੁ ਜੁਗਾਦਿ ਸਚੁ ॥
ਹੇ ਨਾਨਕ ! ਅਕਾਲ ਪੁਰਖ ਮੁੱਢ ਤੋਂ ਹੋਂਦ ਵਾਲਾ ਹੈ, ਜੁਗਾਂ ਦੇ ਮੁੱਢ ਤੋਂ ਮੌਜੂਦ ਹੈ ।
True In The Primal Beginning. True Throughout The Ages.
ਹੈ ਭੀ ਸਚੁ ਨਾਨਕ ਹੋਸੀ ਭੀ ਸਚੁ ॥੧॥
ਇਸ ਵੇਲੇ ਭੀ ਮੌਜੂਦ ਹੈ ਤੇ ਅਗਾਂਹ ਨੂੰ ਭੀ ਹੋਂਦ ਵਾਲਾ ਰਹੇਗਾ ।੧।
True Here And Now. O Nanak, Forever And Ever True. ||1||
ਸੋਚੈ ਸੋਚਿ ਨ ਹੋਵਈ ਜੇ ਸੋਚੀ ਲਖ ਵਾਰ ॥
ਜੇ ਮੈਂ ਲੱਖ ਵਾਰੀ (ਭੀ) (ਇਸ਼ਨਾਨ ਆਦਿਕ ਨਾਲ ਸਰੀਰ ਦੀ) ਸੁੱਚ ਰੱਖਾਂ, (ਤਾਂ ਭੀ ਇਸ ਤਰ੍ਹਾਂ) ਸੁੱਚ ਰੱਖਣ ਨਾਲ (ਮਨ ਦੀ) ਸੁੱਚ ਨਹੀਂ ਰਹਿ ਸਕਦੀ ।
By thinking, He cannot be reduced to thought, even by thinking hundreds of thousands of times.
ਚੁਪੈ ਚੁਪ ਨ ਹੋਵਈ ਜੇ ਲਾਇ ਰਹਾ ਲਿਵ ਤਾਰ ॥
ਜੇ ਮੈਂ (ਸਰੀਰ ਦੀ) ਇਕ-ਤਾਰ ਸਮਾਧੀ ਲਾਈ ਰੱਖਾਂ; (ਤਾਂ ਭੀ ਇਸ ਤਰ੍ਹਾਂ) ਚੁੱਪ ਕਰ ਰਹਿਣ ਨਾਲ ਮਨ ਦੀ ਸ਼ਾਂਤੀ ਨਹੀਂ ਹੋ ਸਕਦੀ ।
By remaining silent, inner silence is not obtained, even by remaining lovingly absorbed deep within.
ਭੁਖਿਆ ਭੁਖ ਨ ਉਤਰੀ ਜੇ ਬੰਨਾ ਪੁਰੀਆ ਭਾਰ ॥
ਜੇ ਮੈਂ ਸਾਰੇ ਭਵਣਾਂ ਦੇ ਪਦਾਰਥਾਂ ਦੇ ਢੇਰ (ਭੀ) ਸਾਂਭ ਲਵਾਂ, ਤਾਂ ਭੀ ਤ੍ਰਿਸ਼ਨਾ ਦੇ ਅਧੀਨ ਰਿਹਾਂ ਤ੍ਰਿਸ਼ਨਾ ਦੂਰ ਨਹੀਂ ਹੋ ਸਕਦੀ।
The hunger of the hungry is not appeased, even by piling up loads of worldly goods.
ਸਹਸ ਸਿਆਣਪਾ ਲਖ ਹੋਹਿ ਤ ਇਕ ਨ ਚਲੈ ਨਾਲਿ ॥
ਜੇ (ਮੇਰੇ ਵਿਚ) ਹਜ਼ਾਰਾਂ ਤੇ ਲੱਖਾਂ ਚਤੁਰਾਈਆਂ ਹੋਵਣ, (ਤਾਂ ਭੀ ਉਹਨਾਂ ਵਿਚੋਂ) ਇਕ ਭੀ ਚਤੁਰਾਈ ਸਾਥ ਨਹੀਂ ਦੇਂਦੀ।
Hundreds of thousands of clever tricks, but not even one of them will go along with you in the end.
ਕਿਵ ਸਚਿਆਰਾ ਹੋਈਐ ਕਿਵ ਕੂੜੈ ਤੁਟੈ ਪਾਲਿ ॥
ਅਕਾਲ ਪੁਰਖ ਦਾ ਪਰਕਾਸ਼ ਹੋਣ ਲਈ ਯੋਗ ਕਿਵੇਂ ਬਣ ਸਕੀਦਾ ਹੈ (ਅਤੇ ਸਾਡੇ ਅੰਦਰ ਦਾ) ਕੂੜ ਦਾ ਪਰਦਾ ਕਿਵੇਂ ਟੁੱਟ ਸਕਦਾ ਹੈ ?
So how can you become truthful? And how can the veil of illusion be torn away?
ਹੁਕਮਿ ਰਜਾਈ ਚਲਣਾ ਨਾਨਕ ਲਿਖਿਆ ਨਾਲਿ ॥੧॥
ਰਜ਼ਾ ਦੇ ਮਾਲਕ ਅਕਾਲ ਪੁਰਖ ਦੇ ਹੁਕਮ ਵਿਚ ਤੁਰਨਾ-(ਇਹੀ ਇਕ ਵਿਧੀ ਹੈ)। ਹੇ ਨਾਨਕ ! (ਇਹ ਵਿਧੀ) ਧੁਰ ਤੋਂ ਹੀ ਜਦ ਤੋਂ ਜਗਤ ਬਣਿਆ ਹੈ, ਲਿਖੀ ਚਲੀ ਆ ਰਹੀ ਹੈ ।੧।
O Nanak, it is written that you shall obey the Hukam of His Command, and walk in the Way of His Will. ||1||