ਸੁਣਿਐ ਸਤੁ ਸੰਤੋਖੁ ਗਿਆਨੁ ॥
ਰੱਬ ਦੇ ਨਾਮ ਵਿਚ ਜੁੜਨ ਨਾਲ (ਹਿਰਦੇ ਵਿਚ) ਦਾਨ (ਦੇਣ ਦਾ ਸੁਭਾਉ), ਸੰਤੋਖ ਤੇ ਪ੍ਰਕਾਸ਼ ਪਰਗਟ ਹੋ ਜਾਂਦਾ ਹੈ,
Listening-truth, contentment and spiritual wisdom.
ਸੁਣਿਐ ਅਠਸਠਿ ਕਾ ਇਸਨਾਨੁ ॥
ਮਾਨੋ, ਅਠਾਹਠ ਤੀਰਥਾਂ ਦਾ ਇਸ਼ਨਾਨ (ਹੀ) ਹੋ ਜਾਂਦਾ ਹੈ ,
Listening-take your cleansing bath at the sixty-eight places of pilgrimage.
ਸੁਣਿਐ ਪੜਿ ਪੜਿ ਪਾਵਹਿ ਮਾਨੁ ॥
ਜੋ ਸਤਕਾਰ (ਮਨੱੁਖ ਵਿੱਦਿਆ) ਪੜ੍ਹ ਕੇ ਪਾਂਦੇ ਹਨ ਉਹ ਭਗਤ ਜਨਾਂ ਨੂੰ ਅਕਾਲ ਪੁਰਖ ਦੇ ਨਾਮ ਵਿਚ ਜੁੜ ਕੇ ਹੀ ਮਿਲ ਜਾਂਦਾ ਹੈ।
Listening-reading and reciting, honor is obtained.
ਸੁਣਿਐ ਲਾਗੈ ਸਹਜਿ ਧਿਆਨੁ ॥
ਨਾਮ ਸੁਣਨ ਦਾ ਸਦਕਾ ਅਡੋਲਤਾ ਵਿਚ ਚਿੱਤ ਦੀ ਬ੍ਰਿਤੀ ਟਿਕ ਜਾਂਦੀ ਹੈ ।
Listening-intuitively grasp the essence of meditation.
ਨਾਨਕ ਭਗਤਾ ਸਦਾ ਵਿਗਾਸੁ ॥
ਹੇ ਨਾਨਕ ! ਭਗਤ ਜਨਾਂ ਦੇ ਹਿਰਦੇ ਵਿਚ ਸਦਾ ਖਿੜਾਉ ਬਣਿਆ ਰਹਿੰਦਾ ਹੈ,
O Nanak, the devotees are forever in bliss.
ਸੁਣਿਐ ਦੂਖ ਪਾਪ ਕਾ ਨਾਸੁ ॥੧੦॥
ਅਕਾਲ ਪੁਰਖ ਦੀ ਸਿਫ਼ਤਿ-ਸਾਲਾਹ ਸੁਣਨ ਨਾਲ (ਮਨੱੁਖ ਦੇ) ਦੱਖਾਂ ਤੇ ਪਾਪਾਂ ਦਾ ਨਾਸ ਹੋ ਜਾਂਦਾ ਹੈ। ੧੦
Listening-pain and sin are erased. ||10||