ਜਿਉ ਮੰਦਰ ਕਉ ਥਾਮੈ ਥੰਮਨੁ ॥
ਜਿਵੇਂ ਘਰ (ਦੇ ਛੱਤ) ਨੂੰ ਥੰਮ੍ਹ ਸਹਾਰਾ ਦੇਂਦਾ ਹੈ,
As a palace is supported by its pillars,
ਤਿਉ ਗੁਰ ਕਾ ਸਬਦੁ ਮਨਹਿ ਅਸਥੰਮਨੁ ॥
ਤਿਵੇਂ ਗੁਰੂ ਦਾ ਸ਼ਬਦ ਮਨ ਦਾ ਸਹਾਰਾ ਹੈ ।
so does the Guru's Word support the mind.
ਜਿਉ ਪਾਖਾਣੁ ਨਾਵ ਚੜਿ ਤਰੈ ॥
ਜਿਵੇਂ ਪੱਥਰ ਬੇੜੀ ਵਿਚ ਚੜ੍ਹ ਕੇ (ਨਦੀ ਆਦਿਕ ਤੋਂ) ਪਾਰ ਲੰਘ ਜਾਂਦਾ ਹੈ,
As a stone placed in a boat can cross over the river,
ਪ੍ਰਾਣੀ ਗੁਰ ਚਰਣ ਲਗਤੁ ਨਿਸਤਰੈ ॥
ਤਿਵੇਂ ਗੁਰੂ ਦੀ ਚਰਨੀਂ ਲੱਗਾ ਹੋਇਆ ਬੰਦਾ (ਸੰਸਾਰ-ਸਮੁੰਦਰ ਤੋਂ) ਤਰ ਜਾਂਦਾ ਹੈ ।
so is the mortal saved, grasping hold of the Guru's Feet.
ਜਿਉ ਅੰਧਕਾਰ ਦੀਪਕ ਪਰਗਾਸੁ ॥
ਜਿਵੇਂ ਦੀਵਾ ਹਨੇਰਾ (ਦੂਰ ਕਰ ਕੇ) ਚਾਨਣ ਕਰ ਦੇਂਦਾ ਹੈ,
As the darkness is illuminated by the lamp,
ਗੁਰ ਦਰਸਨੁ ਦੇਖਿ ਮਨਿ ਹੋਇ ਬਿਗਾਸੁ ॥
ਤਿਵੇਂ ਗੁਰੂ ਦਾ ਦੀਦਾਰ ਕਰ ਕੇ ਮਨ ਵਿਚ ਖਿੜਾਉ (ਪੈਦਾ) ਹੋ ਜਾਂਦਾ ਹੈ ।
so does the mind blossom forth, beholding the Blessed Vision of the Guru's Darshan.
ਜਿਉ ਮਹਾ ਉਦਿਆਨ ਮਹਿ ਮਾਰਗੁ ਪਾਵੈ ॥ ਤਿਉ ਸਾਧੂ ਸੰਗਿ ਮਿਲਿ ਜੋਤਿ ਪ੍ਰਗਟਾਵੈ ॥
ਜਿਵੇਂ (ਕਿਸੇ) ਵੱਡੇ ਜੰਗਲ ਵਿਚ (ਖੰੁਝੇ ਹੋਏ ਨੂੰ) ਰਾਹ ਲੱਭ ਪਏ, ਤਿਵੇਂ ਸਾਧੂ ਦੀ ਸੰਗਤ ਵਿਚ ਬੈਠਿਆਂ (ਅਕਾਲ ਪੁਰਖ ਦੀ) ਜੋਤਿ (ਮਨੱੁਖ ਦੇ ਅੰਦਰ) ਪ੍ਰਗਟਦੀ ਹੈ ।
The path is found through the great wilderness by joining the Saadh Sangat, the Company of the Holy, and one's light shines forth.
ਤਿਨ ਸੰਤਨ ਕੀ ਬਾਛਉ ਧੂਰਿ ॥
ਮੈਂ ਉਹਨਾਂ ਸੰਤਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ ।
I seek the dust of the feet of those Saints;
ਨਾਨਕ ਕੀ ਹਰਿ ਲੋਚਾ ਪੂਰਿ ॥੩॥
ਹੇ ਪ੍ਰਭੂ! ਨਾਨਕ ਦੀ ਇਹ ਖ਼ਾਹਸ਼ ਪੂਰੀ ਕਰ ।੩।
O Lord, fulfill Nanak's longing! ||3||