ਮਨ ਮੂਰਖ ਕਾਹੇ ਬਿਲਲਾਈਐ ॥
ਹੇ ਮੂਰਖ ਮਨ! (ਦੁੱਖ ਮਿਲਣ ਤੇ) ਕਿਉਂ ਵਿਲਕਦਾ ਹੈਂ?
O foolish mind, why do you cry and bewail?
ਪੁਰਬ ਲਿਖੇ ਕਾ ਲਿਖਿਆ ਪਾਈਐ ॥
ਪਿਛਲੇ ਬੀਜੇ ਦਾ ਫਲ ਹੀ ਖਾਣਾ ਪੈਂਦਾ ਹੈ ।
You shall obtain your pre-ordained destiny.
ਦੂਖ ਸੂਖ ਪ੍ਰਭ ਦੇਵਨਹਾਰੁ ॥
ਦੁੱਖ ਸੁਖ ਦੇਣ ਵਾਲਾ ਪ੍ਰਭੂ ਆਪ ਹੈ,
God is the Giver of pain and pleasure.
ਅਵਰ ਤਿਆਗਿ ਤੂ ਤਿਸਹਿ ਚਿਤਾਰੁ ॥
ਹੋਰ (ਆਸਰੇ) ਛੱਡ ਕੇ ਤੂੰ ਉਸੇ ਨੂੰ ਯਾਦ ਕਰ ।
Abandon others, and think of Him alone.
ਜੋ ਕਛੁ ਕਰੈ ਸੋਈ ਸੁਖੁ ਮਾਨੁ ॥
ਜੋ ਕੁਝ ਪ੍ਰਭੂ ਕਰਦਾ ਹੈ ਉਸੇ ਨੂੰ ਸੁਖ ਸਮਝ ।
Whatever He does - take comfort in that.
ਭੂਲਾ ਕਾਹੇ ਫਿਰਹਿ ਅਜਾਨ ॥
ਹੇ ਅੰਞਾਣ! ਕਿਉ ਭੁੱਲਿਆਂ ਫਿਰਦਾ ਹੈਂ?
Why do you wander around, you ignorant fool?
ਕਉਨ ਬਸਤੁ ਆਈ ਤੇਰੈ ਸੰਗ ॥
(ਦੱਸ) ਕੇਹੜੀ ਚੀਜ਼ ਤੇਰੇ ਨਾਲ ਆਈ ਸੀ ।
What things did you bring with you?
ਲਪਟਿ ਰਹਿਓ ਰਸਿ ਲੋਭੀ ਪਤੰਗ ॥
ਹੇ ਲੋਭੀ ਭੰਬਟ! ਤੂੰ (ਮਾਇਆ ਦੇ) ਸੁਆਦ ਵਿਚ ਮਸਤ ਹੋ ਰਿਹਾ ਹੈਂ,
You cling to worldly pleasures like a greedy moth.
ਰਾਮ ਨਾਮ ਜਪਿ ਹਿਰਦੇ ਮਾਹਿ ॥
ਹਿਰਦੇ ਵਿਚ ਪ੍ਰਭੂ ਦਾ ਨਾਮ ਜਪ,
Dwell upon the Lord's Name in your heart.
ਨਾਨਕ ਪਤਿ ਸੇਤੀ ਘਰਿ ਜਾਹਿ ॥੪॥
ਹੇ ਨਾਨਕ! (ਇਸੇ ਤਰ੍ਹਾਂ) ਇੱਜ਼ਤ ਨਾਲ (ਪਰਲੋਕ ਵਾਲੇ) ਘਰ ਵਿਚ ਜਾਵਹਿਂਗਾ ।੪।
O Nanak, thus you shall return to your home with honor. ||4||