ਚਰਨ ਸਾਧ ਕੇ ਧੋਇ ਧੋਇ ਪੀਉ ॥
(ਹੇ ਭਾਈ!) ਸਾਧੂ ਜਨਾਂ ਦੇ ਪੈਰ ਧੋ ਧੋ ਕੇ (ਨਾਮ-ਜਲ) ਪੀ,
Wash the feet of the Holy, and drink in this water.
ਅਰਪਿ ਸਾਧ ਕਉ ਅਪਨਾ ਜੀਉ ॥
ਸਾਧ-ਜਨ ਤੋਂ ਆਪਣੀ ਜਿੰਦ ਭੀ ਵਾਰ ਦੇਹ ।
Dedicate your soul to the Holy.
ਸਾਧ ਕੀ ਧੂਰਿ ਕਰਹੁ ਇਸਨਾਨੁ ॥
ਗੁਰਮੁਖ ਮਨੁੱਖ ਦੇ ਪੈਰਾਂ ਦੀ ਖ਼ਾਕ ਵਿਚ ਇਸ਼ਨਾਨ ਕਰ,
Take your cleansing bath in the dust of the feet of the Holy.
ਸਾਧ ਊਪਰਿ ਜਾਈਐ ਕੁਰਬਾਨੁ ॥
ਗੁਰਮੁਖ ਤੋਂ ਸਦਕੇ ਹੋਹੁ ।
To the Holy, make your life a sacrifice.
ਸਾਧ ਸੇਵਾ ਵਡਭਾਗੀ ਪਾਈਐ ॥
ਸੰਤ ਦੀ ਸੇਵਾ ਵੱਡੇ ਭਾਗਾਂ ਨਾਲ ਮਿਲਦੀ ਹੈ,
Service to the Holy is obtained by great good fortune.
ਸਾਧਸੰਗਿ ਹਰਿ ਕੀਰਤਨੁ ਗਾਈਐ ॥
ਸੰਤ ਦੀ ਸੰਗਤਿ ਵਿਚ ਹੀ ਪ੍ਰਭੂ ਦੀ ਸਿਫ਼ਤਿ-ਸਾਲਾਹ ਕੀਤੀ ਜਾ ਸਕਦੀ ਹੈ ।
In the Saadh Sangat, the Company of the Holy, the Kirtan of the Lord's Praise is sung.
ਅਨਿਕ ਬਿਘਨ ਤੇ ਸਾਧੂ ਰਾਖੈ ॥
ਸੰਤ ਅਨੇਕਾਂ ਔਕੜਾਂ ਤੋਂ (ਜੋ ਆਤਮਕ ਜੀਵਨ ਦੇ ਰਾਹ ਵਿਚ ਆਉਂਦੀਆਂ ਹਨ) ਬਚਾ ਲੈਂਦਾ ਹੈ,
From all sorts of dangers, the Saint saves us.
ਹਰਿ ਗੁਨ ਗਾਇ ਅੰਮ੍ਰਿਤ ਰਸੁ ਚਾਖੈ ॥
ਸੰਤ ਪ੍ਰਭੂ ਦੇ ਗੁਣ ਗਾ ਕੇ ਨਾਮ-ਅੰਮ੍ਰਿਤ ਦਾ ਸੁਆਦ ਮਾਣਦਾ ਹੈ ।
Singing the Glorious Praises of the Lord, we taste the ambrosial essence.
ਓਟ ਗਹੀ ਸੰਤਹ ਦਰਿ ਆਇਆ ॥
(ਜਿਸ ਮਨੁੱਖ ਨੇ) ਸੰਤਾਂ ਦਾ ਆਸਰਾ ਫੜਿਆ ਹੈ ਜੋ ਸੰਤਾਂ ਦੇ ਦਰ ਤੇ ਆ ਡਿੱਗਾ ਹੈ ।
Seeking the Protection of the Saints, we have come to their door.
ਸਰਬ ਸੂਖ ਨਾਨਕ ਤਿਹ ਪਾਇਆ ॥੬॥
ਉਸ ਨੇ, ਹੇ ਨਾਨਕ! ਸਾਰੇ ਸੁਖ ਪਾ ਲਏ ਹਨ ।੬।
All comforts, O Nanak, are so obtained. ||6||