ਜਾ ਕੈ ਮਨਿ ਗੁਰ ਕੀ ਪਰਤੀਤਿ ॥
ਜਿਸ ਮਨੁੱਖ ਦੇ ਮਨ ਵਿਚ ਸਤਿਗੁਰੂ ਦੀ ਸਰਧਾ ਬਣ ਗਈ ਹੈ ।
One who has faith in the Guru in his mind
ਤਿਸੁ ਜਨ ਆਵੈ ਹਰਿ ਪ੍ਰਭੁ ਚੀਤਿ ॥
ਉਸ ਦੇ ਚਿੱਤ ਵਿਚ ਪ੍ਰਭੂ ਟਿਕ ਜਾਂਦਾ ਹੈ ।
comes to dwell upon the Lord God.
ਭਗਤੁ ਭਗਤੁ ਸੁਨੀਐ ਤਿਹੁ ਲੋਇ ॥
ਉਹ ਮਨੁੱਖ ਸਾਰੇ ਜਗਤ ਵਿਚ ਭਗਤ ਭਗਤ ਸੁਣੀਦਾ ਹੈ,
He is acclaimed as a devotee, a humble devotee throughout the three worlds.
ਜਾ ਕੈ ਹਿਰਦੈ ਏਕੋ ਹੋਇ ॥
ਜਿਸ ਦੇ ਹਿਰਦੇ ਵਿਚ ਇਕ ਪ੍ਰਭੂ ਵੱਸਦਾ ਹੈ;
The One Lord is in his heart.
ਸਚੁ ਕਰਣੀ ਸਚੁ ਤਾ ਕੀ ਰਹਤ ॥
ਉਸ ਦੀ ਅਮਲੀ ਜ਼ਿੰਦਗੀ ਤੇ ਜ਼ਿੰਦਗੀ ਦੇ ਅਸੂਲ ਇਕ-ਰਸ ਹਨ,
True are his actions; true are his ways.
ਸਚੁ ਹਿਰਦੈ ਸਤਿ ਮੁਖਿ ਕਹਤ ॥
ਸੱਚਾ ਪ੍ਰਭੂ ਉਸ ਦੇ ਹਿਰਦੇ ਵਿਚ ਹੈ, ਤੇ ਪ੍ਰਭੂ ਦਾ ਨਾਮ ਹੀ ਉਹ ਮੂੰਹੋਂ ਉੱਚਾਰਦਾ ਹੈ;
True is his heart; Truth is what he speaks with his mouth.
ਸਾਚੀ ਦ੍ਰਿਸਟਿ ਸਾਚਾ ਆਕਾਰੁ ॥
ਉਸ ਮਨੁੱਖ ਦੀ ਨਜ਼ਰ ਸੱਚੇ ਪ੍ਰਭੂ ਦੇ ਰੰਗ ਵਿਚ ਰੰਗੀ ਹੋਈ ਹੈ, (ਤਾਹੀਏਂ) ਸਾਰਾ ਦ੍ਰਿਸ਼ਟਮਾਨ ਜਗਤ (ਉਸ ਨੂੰ) ਪ੍ਰਭੂ ਦਾ ਰੂਪ ਦਿੱਸਦਾ ਹੈ,
True is his vision; true is his form.
ਸਚੁ ਵਰਤੈ ਸਾਚਾ ਪਾਸਾਰੁ ॥
ਪ੍ਰਭੂ ਹੀ (ਸਭ ਥਾਈਂ) ਮੌਜੂਦ (ਦਿੱਸਦਾ ਹੈ, ਤੇ) ਪ੍ਰਭੂ ਦਾ ਹੀ (ਸਾਰਾ) ਖਿਲਾਰਾ ਦਿੱਸਦਾ ਹੈ ।
He distributes Truth and he spreads Truth.
ਪਾਰਬ੍ਰਹਮੁ ਜਿਨਿ ਸਚੁ ਕਰਿ ਜਾਤਾ ॥
ਜਿਸ ਮਨੁੱਖ ਨੇ ਅਕਾਲ ਪੁਰਖ ਨੂੰ ਸਦਾ-ਥਿਰ ਰਹਿਣ ਵਾਲਾ ਸਮਝਿਆ ਹੈ,
One who recognizes the Supreme Lord God as True
ਨਾਨਕ ਸੋ ਜਨੁ ਸਚਿ ਸਮਾਤਾ ॥੮॥੧੫॥
ਹੇ ਨਾਨਕ! ਉਹ ਮਨੁੱਖ ਸਦਾ ਉਸ ਥਿਰ ਰਹਿਣ ਵਾਲੇ ਵਿਚ ਲੀਨ ਹੋ ਜਾਂਦਾ ਹੈ ।੮।੧੫।
- O Nanak, that humble being is absorbed into the True One. ||8||15||