ਅਸਟਪਦੀ ॥
Ashtapadee:
ਅਬਿਨਾਸੀ ਪ੍ਰਭੁ ਮਨ ਮਹਿ ਰਾਖੁ ॥
(ਹੇ ਭਾਈ!) ਆਪਣੇ ਮਨ ਵਿਚ ਅਕਾਲ ਪੁਰਖ ਨੂੰ ਪ੍ਰੋ ਰੱਖ ।
Keep the Immortal Lord God enshrined within your mind.
ਮਾਨੁਖ ਕੀ ਤੂ ਪ੍ਰੀਤਿ ਤਿਆਗੁ ॥
ਮਨੁੱਖ ਦਾ ਪਿਆਰ (ਮੋਹ) ਛੱਡ ਦੇਹ ।
Renounce your love and attachment to people.
ਤਿਸ ਤੇ ਪਰੈ ਨਾਹੀ ਕਿਛੁ ਕੋਇ ॥
ਉਸ ਤੋਂ ਬਾਹਰਾ ਹੋਰ ਕੋਈ ਜੀਵ ਨਹੀਂ, ਕੋਈ ਚੀਜ਼ ਨਹੀਂ ।
Beyond Him, there is nothing at all.
ਸਰਬ ਨਿਰੰਤਰਿ ਏਕੋ ਸੋਇ ॥
ਸਭ ਜੀਵਾਂ ਦੇ ਅੰਦਰ ਇਕ ਅਕਾਲ ਪੁਰਖ ਹੀ ਵਿਆਪਕ ਹੈ,
The One Lord is pervading among all.
ਆਪੇ ਬੀਨਾ ਆਪੇ ਦਾਨਾ ॥
ਉਹੀ ਆਪ ਹੀ (ਜੀਵਾਂ ਦੇ ਦਿਲ ਦੀ) ਪਛਾਣਨ ਵਾਲਾ ਤੇ ਜਾਣਨ ਵਾਲਾ ਹੈ ।
He Himself is All-seeing; He Himself is All-knowing,
ਗਹਿਰ ਗੰਭੀਰੁ ਗਹੀਰੁ ਸੁਜਾਨਾ ॥
ਪ੍ਰਭੂ ਬੜਾ ਗੰਭੀਰ ਹੈ ਤੇ ਡੂੰਘਾ ਹੈ, ਸਿਆਣਾ ਹੈ,
Unfathomable, Profound, Deep and All-knowing.
ਪਾਰਬ੍ਰਹਮ ਪਰਮੇਸੁਰ ਗੋਬਿੰਦ ॥
ਹੇ ਪਾਰਬ੍ਰਹਮ ਪ੍ਰਭੂ! ਸਭ ਦੇ ਵੱਡੇ ਮਾਲਕ! ਤੇ ਜੀਵਾਂ ਦੇ ਪਾਲਕ!
He is the Supreme Lord God, the Transcendent Lord, the Lord of the Universe,
ਕ੍ਰਿਪਾ ਨਿਧਾਨ ਦਇਆਲ ਬਖਸੰਦ ॥
ਦਇਆ ਦੇ ਖ਼ਜ਼ਾਨੇ! ਦਇਆ ਦੇ ਘਰ! ਤੇ ਬਖ਼ਸ਼ਣਹਾਰ!
the Treasure of mercy, compassion and forgiveness.
ਸਾਧ ਤੇਰੇ ਕੀ ਚਰਨੀ ਪਾਉ ॥
ਮੈਂ ਤੇਰੇ ਸਾਧਾਂ ਦੀ ਚਰਨੀਂ ਪਵਾਂ ।
To fall at the Feet of Your Holy Beings
ਨਾਨਕ ਕੈ ਮਨਿ ਇਹੁ ਅਨਰਾਉ ॥੧॥
ਨਾਨਕ ਦੇ ਮਨ ਵਿਚ ਇਹ ਤਾਂਘ ਹੈ ।੧।
- this is the longing of Nanak's mind. ||1||