ਮਨਸਾ ਪੂਰਨ ਸਰਨਾ ਜੋਗ ॥
ਪ੍ਰਭੂ (ਜੀਵਾਂ ਦੇ) ਮਨ ਦੇ ਫੁਰਨੇ ਪੂਰੇ ਕਰਨ ਤੇ ਸਰਨ ਆਇਆਂ ਦੀ ਸਹਾਇਤਾ ਕਰਨ ਦੇ ਸਮਰੱਥ ਹੈ ।
He is the Fulfiller of wishes, who can give us Sanctuary;
ਜੋ ਕਰਿ ਪਾਇਆ ਸੋਈ ਹੋਗੁ ॥
ਜੋ ਉਸ ਨੇ (ਜੀਵਾਂ ਦੇ) ਹੱਥ ਉਤੇ ਲਿਖ ਦਿੱਤਾ ਹੈ, ਉਹੀ ਹੰੁਦਾ ਹੈ ।
that which He has written, comes to pass.
ਹਰਨ ਭਰਨ ਜਾ ਕਾ ਨੇਤ੍ਰ ਫੋਰੁ ॥
ਜਿਸ ਪ੍ਰਭੂ ਦਾ ਅੱਖ ਫਰਕਣ ਦਾ ਸਮਾ (ਜਗਤ ਦੇ) ਪਾਲਣ ਤੇ ਨਾਸ ਲਈ (ਕਾਫ਼ੀ) ਹੈ,
He destroys and creates in the twinkling of an eye.
ਤਿਸ ਕਾ ਮੰਤ੍ਰੁ ਨ ਜਾਨੈ ਹੋਰੁ ॥
ਉਸ ਦਾ ਗੁੱਝਾ ਭੇਤ ਕੋਈ ਹੋਰ ਜੀਵ ਨਹੀਂ ਜਾਣਦਾ ।
No one else knows the mystery of His ways.
ਅਨਦ ਰੂਪ ਮੰਗਲ ਸਦ ਜਾ ਕੈ ॥
ਜਿਸ ਪ੍ਰਭੂ ਦੇ ਘਰ ਵਿਚ ਸਦਾ ਆਨੰਦ ਤੇ ਖ਼ੁਸ਼ੀਆਂ ਹਨ,
He is the embodiment of ecstasy and everlasting joy.
ਸਰਬ ਥੋਕ ਸੁਨੀਅਹਿ ਘਰਿ ਤਾ ਕੈ ॥
(ਜਗਤ ਦੇ) ਸਾਰੇ ਪਦਾਰਥ ਉਸ ਦੇ ਘਰ ਵਿਚ (ਮੌਜੂਦ) ਸੁਣੀਦੇ ਹਨ ।
I have heard that all things are in His home.
ਰਾਜ ਮਹਿ ਰਾਜੁ ਜੋਗ ਮਹਿ ਜੋਗੀ ॥
ਰਾਜਿਆਂ ਵਿਚ ਪ੍ਰਭੂ ਆਪ ਹੀ ਰਾਜਾ ਹੈ, ਜੋਗੀਆਂ ਵਿਚ ਜੋਗੀ ਹੈ,
Among kings, He is the King; among yogis, He is the Yogi.
ਤਪ ਮਹਿ ਤਪੀਸਰੁ ਗ੍ਰਿਹਸਤ ਮਹਿ ਭੋਗੀ ॥
ਤਪੀਆਂ ਵਿਚ ਆਪ ਹੀ ਵੱਡਾ ਤਪੀ ਹੈ ਤੇ ਗ੍ਰਿਹਸਤੀਆਂ ਵਿਚ ਭੀ ਆਪ ਹੀ ਗ੍ਰਿਹਸਤੀ ਹੈ ।
Among ascetics, He is the Ascetic; among householders, He is the Enjoyer.
ਧਿਆਇ ਧਿਆਇ ਭਗਤਹ ਸੁਖੁ ਪਾਇਆ ॥
ਭਗਤ ਜਨਾਂ ਨੇ (ਉਸ ਪ੍ਰਭੂ ਨੂੰ) ਸਿਮਰ ਸਿਮਰ ਕੇ ਸੁਖ ਪਾ ਲਿਆ ਹੈ ।
By constant meditation, His devotee finds peace.
ਨਾਨਕ ਤਿਸੁ ਪੁਰਖ ਕਾ ਕਿਨੈ ਅੰਤੁ ਨ ਪਾਇਆ ॥੨॥
ਹੇ ਨਾਨਕ! ਕਿਸੇ ਜੀਵ ਨੇ ਉਸ ਅਕਾਲ ਪੁਰਖ ਦਾ ਅੰਤ ਨਹੀਂ ਪਾਇਆ ।੨।
O Nanak, no one has found the limits of that Supreme Being. ||2||