ਜਾ ਕੀ ਲੀਲਾ ਕੀ ਮਿਤਿ ਨਾਹਿ ॥
ਜਿਸ ਪ੍ਰਭੂ ਦੀ (ਜਗਤ ਰੂਪ) ਖੇਡ ਦਾ ਲੇਖਾ ਕੋਈ ਨਹੀਂ ਲਾ ਸਕਦਾ,
There is no limit to His play.
ਸਗਲ ਦੇਵ ਹਾਰੇ ਅਵਗਾਹਿ ॥
ਜਿਸ ਪ੍ਰਭੂ ਦੀ (ਜਗਤ ਰੂਪ) ਖੇਡ ਦਾ ਲੇਖਾ ਕੋਈ ਨਹੀਂ ਲਾ ਸਕਦਾ,
All the demigods have grown weary of searching for it.
ਪਿਤਾ ਕਾ ਜਨਮੁ ਕਿ ਜਾਨੈ ਪੂਤੁ ॥
(ਕਿਉਂਕਿ) ਪਿਉ ਦਾ ਜਨਮ ਪੁੱਤ੍ਰ ਕੀਹ ਜਾਣਦਾ ਹੈ ?
What does the son know of his father's birth?
ਸਗਲ ਪਰੋਈ ਅਪੁਨੈ ਸੂਤਿ ॥
(ਜਿਵੇਂ ਮਾਲਾ ਦੇ ਮਣਕੇ) ਧਾਗੇ ਵਿਚ ਪਰੋਏ ਹੁੰਦੇ ਹਨ, (ਤਿਵੇਂ) ਸਾਰੀ ਰਚਨਾ ਪ੍ਰਭੂ ਨੇ ਆਪਣੇ (ਹੁਕਮ ਰੂਪ) ਧਾਗੇ ਵਿਚ ਪ੍ਰੋ ਰੱਖੀ ਹੈ ।
All are strung upon His string.
ਸੁਮਤਿ ਗਿਆਨੁ ਧਿਆਨੁ ਜਿਨ ਦੇਇ ॥ ਜਨ ਦਾਸ ਨਾਮੁ ਧਿਆਵਹਿ ਸੇਇ ॥
ਜਿਨ੍ਹਾਂ ਬੰਦਿਆਂ ਨੂੰ ਪ੍ਰਭੂ ਸੋਹਣੀ ਮਤਿ ਉੱਚੀ ਸਮਝ ਤੇ ਸੁਰਤਿ ਜੋੜਨ ਦੀ ਦਾਤਿ ਦੇਂਦਾ ਹੈ, ਉਹੀ ਸੇਵਕ ਤੇ ਦਾਸ ਉਸ ਦਾ ਨਾਮ ਸਿਮਰਦੇ ਹਨ ।
He bestows good sense, spiritual wisdom and meditation on His humble servants and slaves who meditate on the Naam.
ਤਿਹੁ ਗੁਣ ਮਹਿ ਜਾ ਕਉ ਭਰਮਾਏ ॥
(ਪਰ) ਜਿਨ੍ਹਾਂ ਨੂੰ (ਮਾਇਆ ਦੇ) ਤਿੰਨ ਗੁਣਾਂ ਵਿਚ ਭਵਾਉਂਦਾ ਹੈ,
He leads some astray in the three qualities;
ਜਨਮਿ ਮਰੈ ਫਿਰਿ ਆਵੈ ਜਾਏ ॥
ਉਹ ਜੰਮਦੇ ਮਰਦੇ ਰਹਿੰਦੇ ਹਨ ਤੇ ਮੁੜ ਮੁੜ (ਜਗਤ ਵਿਚ) ਆਉਂਦੇ ਤੇ ਜਾਂਦੇ ਰਹਿੰਦੇ ਹਨ ।
they are born and die, coming and going over and over again.
ਊਚ ਨੀਚ ਤਿਸ ਕੇ ਅਸਥਾਨ ॥
ਸੋਹਣੀ ਮੱਤ ਵਾਲੇ ਉਚੇ ਬੰਦਿਆਂ ਦੇ ਹਿਰਦੇ ਤ੍ਰਿਗੁਣੀ ਨੀਚ ਬੰਦਿਆਂ ਦੇ ਮਨ—ਇਹ ਸਾਰੇ ਉਸ ਪ੍ਰਭੂ ਦੇ ਆਪਣੇ ਹੀ ਟਿਕਾਣੇ ਹਨ (ਭਾਵ, ਸਭ ਵਿਚ ਵੱਸਦਾ ਹੈ) ।
The high and the low are His places.
ਜੈਸਾ ਜਨਾਵੈ ਤੈਸਾ ਨਾਨਕ ਜਾਨ ॥੩॥
ਹੇ ਨਾਨਕ! ਜਿਹੋ ਜਿਹੀ ਬੁੱਧ-ਮੱਤ ਦੇਂਦਾ ਹੈ, ਤਿਹੋ ਜਿਹੀ ਸਮਝ ਵਾਲਾ ਜੀਵ ਬਣ ਜਾਂਦਾ ਹੈ ।੩।
As He inspires us to know Him, O Nanak, so is He known. ||3||