ਨਾਮ ਕੇ ਧਾਰੇ ਸਗਲੇ ਜੰਤ ॥
ਸਾਰੇ ਜੀਆ ਜੰਤ ਅਕਾਲ ਪੁਰਖ ਦੇ ਆਸਰੇ ਹਨ,
The Naam is the Support of all creatures.
ਨਾਮ ਕੇ ਧਾਰੇ ਖੰਡ ਬ੍ਰਹਮੰਡ ॥
ਜਗਤ ਦੇ ਸਾਰੇ ਭਾਗ (ਹਿੱਸੇ) ਭੀ ਪ੍ਰਭੂ ਦੇ ਟਿਕਾਏ ਹੋਏ ਹਨ ।
The Naam is the Support of the earth and solar systems.
ਨਾਮ ਕੇ ਧਾਰੇ ਸਿਮ੍ਰਿਤਿ ਬੇਦ ਪੁਰਾਨ ॥
ਵੇਦ, ਪੁਰਾਣ ਸਿਮ੍ਰਿਤੀਆਂ ਪ੍ਰਭੂ ਦੇ ਅਧਾਰ ਤੇ ਹਨ,
The Naam is the Support of the Simritees, the Vedas and the Puraanas.
ਨਾਮ ਕੇ ਧਾਰੇ ਸੁਨਨ ਗਿਆਨ ਧਿਆਨ ॥
ਗਿਆਨ ਦੀਆਂ ਗੱਲਾਂ ਸੁਣਨਾ ਤੇ ਸੁਰਤਿ ਜੋੜਨੀ ਭੀ ਅਕਾਲ ਪੁਰਖ ਦੇ ਆਸਰੇ ਹੀ ਹੈ ।
The Naam is the Support by which we hear of spiritual wisdom and meditation.
ਨਾਮ ਕੇ ਧਾਰੇ ਆਗਾਸ ਪਾਤਾਲ ॥
ਸਾਰੇ ਅਕਾਸ਼ ਪਤਾਲ ਪ੍ਰਭੂ-ਆਸਰੇ ਹਨ,
The Naam is the Support of the Akaashic ethers and the nether regions.
ਨਾਮ ਕੇ ਧਾਰੇ ਸਗਲ ਆਕਾਰ ॥
ਸਾਰੇ ਸਰੀਰ ਹੀ ਪ੍ਰਭੂ ਦੇ ਆਧਾਰ ਤੇ ਹਨ ।
The Naam is the Support of all bodies.
ਨਾਮ ਕੇ ਧਾਰੇ ਪੁਰੀਆ ਸਭ ਭਵਨ ॥
ਤਿੰਨੇ ਭਵਨ ਤੇ ਚੌਦਹ ਲੋਕ ਅਕਾਲ ਪੁਰਖ ਦੇ ਟਿਕਾਏ ਹੋਏ ਹਨ,
The Naam is the Support of all worlds and realms.
ਨਾਮ ਕੈ ਸੰਗਿ ਉਧਰੇ ਸੁਨਿ ਸ੍ਰਵਨ ॥
ਜੀਵ ਪ੍ਰਭੂ ਵਿਚ ਜੁੜ ਕੇ ਤੇ ਉਸ ਦਾ ਨਾਮ ਕੰਨੀਂ ਸੁਣ ਕੇ ਵਿਕਾਰਾਂ ਤੋਂ ਬਚਦੇ ਹਨ ।
Associating with the Naam, listening to it with the ears, one is saved.
ਕਰਿ ਕਿਰਪਾ ਜਿਸੁ ਆਪਨੈ ਨਾਮਿ ਲਾਏ ॥
ਜਿਸ ਨੂੰ ਮੇਹਰ ਕਰ ਕੇ ਆਪਣੇ ਨਾਮ ਵਿਚ ਜੋੜਦਾ ਹੈ,
Those whom the Lord mercifully attaches to His Naam
ਨਾਨਕ ਚਉਥੇ ਪਦ ਮਹਿ ਸੋ ਜਨੁ ਗਤਿ ਪਾਏ ॥੫॥
ਹੇ ਨਾਨਕ! ਉਹ ਮਨੁੱਖ (ਮਾਇਆ ਦੇ ਅਸਰ ਤੋਂ ਪਰਲੇ) ਚਉਥੇ ਦਰਜੇ ਵਿਚ ਅੱਪੜ ਕੇ ਉੱਚੀ ਅਵਸਥਾ ਪ੍ਰਾਪਤ ਕਰਦਾ ਹੈ ।੫।
- O Nanak, in the fourth state, those humble servants attain salvation. ||5||