ਰੂਪੁ ਸਤਿ ਜਾ ਕਾ ਸਤਿ ਅਸਥਾਨੁ ॥
ਜਿਸ ਪ੍ਰਭੂ ਦਾ ਰੂਪ ਤੇ ਟਿਕਾਣਾ ਸਦਾ-ਥਿਰ ਰਹਿਣ ਵਾਲੇ ਹਨ,
His form is true, and true is His place.
ਪੁਰਖੁ ਸਤਿ ਕੇਵਲ ਪਰਧਾਨੁ ॥
ਕੇਵਲ ਉਹੀ ਸਰਬ-ਵਿਆਪਕ ਪ੍ਰਭੂ ਸਭ ਦੇ ਸਿਰ ਤੇ ਹੈ ।
His personality is true - He alone is supreme.
ਕਰਤੂਤਿ ਸਤਿ ਸਤਿ ਜਾ ਕੀ ਬਾਣੀ ॥
ਉਸ ਦੇ ਕੰਮ ਵੀ ਅਟੱਲ ਹਨ । ਉਸਦੀ ਬਾਣੀ ਸਭ ਜੀਵਾਂ ਵਿਚ ਰਮੀ ਹੋਈ ਹੈ
His acts are true, and true is His Word.
ਸਤਿ ਪੁਰਖ ਸਭ ਮਾਹਿ ਸਮਾਣੀ ॥
ਜਿਸ ਸਦਾ-ਅਟੱਲ ਅਕਾਲ ਪੁਰਖ ਦੀ ਬਾਣੀ ਸਭ ਜੀਵਾਂ ਵਿਚ ਰਮੀ ਹੋਈ ਹੈ ,
The True Lord is permeating all.
ਸਤਿ ਕਰਮੁ ਜਾ ਕੀ ਰਚਨਾ ਸਤਿ ॥
ਜਿਸ ਪ੍ਰਭੂ ਦੀ ਰਚਨਾ ਮੁਕੰਮਲ ਹੈ (ਭਾਵ, ਅਧੂਰੀ ਨਹੀਂ),
True are His actions; His creation is true.
ਮੂਲੁ ਸਤਿ ਸਤਿ ਉਤਪਤਿ ॥
ਜੋ (ਸਭ ਦਾ) ਮੂਲ-(ਰੂਪ) ਸਦਾ ਅਸਥਿਰ ਹੈ,
His root is true, and true is what originates from it.
ਸਤਿ ਕਰਣੀ ਨਿਰਮਲ ਨਿਰਮਲੀ ॥
ਜਿਸ ਦੀ ਪੈਦਾਇਸ਼ ਭੀ ਮੁਕੰਮਲ ਹੈ, ਉਸ ਦੀ ਬਖ਼ਸ਼ਸ਼ ਸਦਾ ਕਾਇਮ ਹੈ ।
True is His lifestyle, the purest of the pure.
ਜਿਸਹਿ ਬੁਝਾਏ ਤਿਸਹਿ ਸਭ ਭਲੀ ॥
ਉਸ ਨੂੰ (ਉਹ ਰਜ਼ਾ) ਪੂਰਨ ਤੌਰ ਤੇ ਸੁਖਦਾਈ (ਲੱਗਦੀ ਹੈ) ।
All goes well for those who know Him.
ਸਤਿ ਨਾਮੁ ਪ੍ਰਭ ਕਾ ਸੁਖਦਾਈ ॥
ਪ੍ਰਭੂ ਦਾ ਸਦਾ-ਥਿਰ ਰਹਿਣ ਵਾਲਾ ਨਾਮ ਸੁਖ-ਦਾਤਾ ਹੈ ।
The True Name of God is the Giver of peace.
ਬਿਸ੍ਵਾਸੁ ਸਤਿ ਨਾਨਕ ਗੁਰ ਤੇ ਪਾਈ ॥੬॥
ਹੇ ਨਾਨਕ! (ਜੀਵ ਨੂੰ) ਇਹ ਅਟੱਲ ਸਿਦਕ ਸਤਿਗੁਰੂ ਤੋਂ ਮਿਲਦਾ ਹੈ ।੬।
Nanak has obtained true faith from the Guru. ||6||