ਸਤਿ ਬਚਨ ਸਾਧੂ ਉਪਦੇਸ ॥
ਗੁਰੂ ਦਾ ਉਪਦੇਸ਼ ਅਟੱਲ ਬਚਨ ਹਨ,
True are the Teachings, and the Instructions of the Holy.
ਸਤਿ ਤੇ ਜਨ ਜਾ ਕੈ ਰਿਦੈ ਪ੍ਰਵੇਸ ॥
ਜਿਨ੍ਹਾਂ ਦੇ ਹਿਰਦੇ ਵਿਚ (ਇਸ ਉਪਦੇਸ਼ ਦਾ) ਪ੍ਰਵੇਸ਼ ਹੁੰਦਾ ਹੈ,
True are those into whose hearts He enters.
ਸਤਿ ਨਿਰਤਿ ਬੂਝੈ ਜੇ ਕੋਇ ॥
ਉਹ ਭੀ ਅਟੱਲ (ਭਾਵ, ਜਨਮ ਮਰਨ ਤੋਂ ਰਹਿਤ) ਹੋ ਜਾਂਦੇ ਹਨ ।
One who knows and loves the Truth
ਨਾਮੁ ਜਪਤ ਤਾ ਕੀ ਗਤਿ ਹੋਇ ॥
ਨਾਮ ਜਪ ਕੇ ਉਹ ਉੱਚੀ ਅਵਸਥਾ ਹਾਸਲ ਕਰ ਲੈਂਦਾ ਹੈ ।
- chanting the Naam, He obtains salvation.
ਆਪਿ ਸਤਿ ਕੀਆ ਸਭੁ ਸਤਿ ॥
ਪ੍ਰਭੂ ਆਪ ਸਦਾ ਕਾਇਮ ਰਹਿਣ ਵਾਲਾ ਹੈ, ਉਸ ਦਾ ਪੈਦਾ ਕੀਤਾ ਹੋਇਆ ਜਗਤ ਭੀ ਸੱਚ ਮੁੱਚ ਹੋਂਦ ਵਾਲਾ ਹੈ,
He Himself is True, and all that He has made is true.
ਆਪੇ ਜਾਨੈ ਅਪਨੀ ਮਿਤਿ ਗਤਿ ॥
ਪ੍ਰਭੂ ਆਪਣੀ ਅਵਸਥਾ ਤੇ ਮਰਯਾਦਾ ਆਪ ਜਾਣਦਾ ਹੈ ।
He Himself knows His own state and condition.
ਜਿਸ ਕੀ ਸ੍ਰਿਸਟਿ ਸੁ ਕਰਣੈਹਾਰੁ ॥
ਜਿਸ ਪ੍ਰਭੂ ਦਾ ਇਹ ਜਗਤ ਹੈ ਉਹ ਆਪ ਇਸ ਨੂੰ ਬਨਾਉਣ ਵਾਲਾ ਹੈ,
He is the Creator Lord of His world.
ਅਵਰ ਨ ਬੂਝਿ ਕਰਤ ਬੀਚਾਰੁ ॥
ਕਿਸੇ ਹੋਰ ਨੂੰ ਇਸ ਜਗਤ ਦਾ ਖ਼ਿਆਲ ਰੱਖਣ ਵਾਲਾ (ਭੀ) ਨਾਹ ਸਮਝੋ ।
No one else understands Him, although they may try.
ਕਰਤੇ ਕੀ ਮਿਤਿ ਨ ਜਾਨੈ ਕੀਆ ॥
ਕਰਤਾਰ (ਦੀ ਬਜ਼ੁਰਗੀ) ਦਾ ਅੰਦਾਜ਼ਾ ਉਸ ਦਾ ਪੈਦਾ ਕੀਤਾ ਬੰਦਾ ਨਹੀਂ ਲਾ ਸਕਦਾ ।
The created cannot know the extent of the Creator.
ਨਾਨਕ ਜੋ ਤਿਸੁ ਭਾਵੈ ਸੋ ਵਰਤੀਆ ॥੭॥
ਹੇ ਨਾਨਕ! ਉਹੀ ਕੁਝ ਵਰਤਦਾ ਹੈ ਜੋ ਉਸ ਪ੍ਰਭੂ ਨੂੰ ਭਾਉਂਦਾ ਹੈ ।੭।
O Nanak, whatever pleases Him comes to pass. ||7||