ਬਿਸਮਨ ਬਿਸਮ ਭਏ ਬਿਸਮਾਦ ॥
(ਵਡਿਆਈ ਤੱਕ ਕੇ) ਉਹ ਬੜੇ ਹੈਰਾਨ ਤੇ ਅਸਚਰਜ ਹੁੰਦੇ ਹਨ ।
Gazing upon His wondrous wonder, I am wonder-struck and amazed!
ਜਿਨਿ ਬੂਝਿਆ ਤਿਸੁ ਆਇਆ ਸ੍ਵਾਦ ॥
ਜਿਸ ਜਿਸ ਮਨੱੁਖ ਨੇ (ਪ੍ਰਭੂ ਦੀ ਬਜ਼ੁਰਗੀ ਨੂੰ) ਸਮਝਿਆ ਹੈ, ਉਸ ਉਸ ਨੂੰ ਆਨੰਦ ਆਇਆ ਹੈ,
One who realizes this, comes to taste this state of joy.
ਪ੍ਰਭ ਕੈ ਰੰਗਿ ਰਾਚਿ ਜਨ ਰਹੇ ॥
ਪ੍ਰਭੂ ਦੇ ਦਾਸ ਪ੍ਰਭੂ ਦੇ ਪਿਆਰ ਵਿਚ ਮਸਤ ਰਹਿੰਦੇ ਹਨ,
God's humble servants remain absorbed in His Love.
ਗੁਰ ਕੈ ਬਚਨਿ ਪਦਾਰਥ ਲਹੇ ॥
ਸਤਿਗੁਰੂ ਦੇ ਉਪਦੇਸ਼ ਦੀ ਬਰਕਤਿ ਨਾਲ (ਨਾਮ-) ਪਦਾਰਥ ਹਾਸਲ ਕਰ ਲੈਂਦੇ ਹਨ ।
Following the Guru's Teachings, they receive the four cardinal blessings.
ਓਇ ਦਾਤੇ ਦੁਖ ਕਾਟਨਹਾਰ ॥
ਉਹ (ਸੇਵਕ ਖ਼ੁਦ) ਨਾਮ ਦੀ ਦਾਤਿ ਵੰਡਦੇ ਹਨ, ਤੇ (ਜੀਵਾਂ ਦੇ) ਦੱੁਖ ਕੱਟਦੇ ਹਨ,
They are the givers, the dispellers of pain.
ਜਾ ਕੈ ਸੰਗਿ ਤਰੈ ਸੰਸਾਰ ॥
ਉਹਨਾਂ ਦੀ ਸੰਗਤਿ ਨਾਲ ਜਗਤ ਦੇ ਜੀਵ (ਸੰਸਾਰ-ਸਮੁੰਦਰ ਤੋਂ) ਤਰ ਜਾਂਦੇ ਹਨ ।
In their company, the world is saved.
ਜਨ ਕਾ ਸੇਵਕੁ ਸੋ ਵਡਭਾਗੀ ॥
ਇਹੋ ਜਿਹੇ ਸੇਵਕਾਂ ਦਾ ਜੋ ਸੇਵਕ ਬਣਦਾ ਹੈ ਉਹ ਵੱਡੇ ਭਾਗਾਂ ਵਾਲਾ ਹੁੰਦਾ ਹੈ,
The slave of the Lord's servant is so very blessed.
ਜਨ ਕੈ ਸੰਗਿ ਏਕ ਲਿਵ ਲਾਗੀ ॥
ਉਹਨਾਂ ਦੀ ਸੰਗਤਿ ਵਿਚ ਰਿਹਾਂ ਇਕ ਅਕਾਲ ਪੁਰਖ ਨਾਲ ਸੁਰਤਿ ਜੁੜਦੀ ਹੈ ।
In the company of His servant, one becomes attached to the Love of the One.
ਗੁਨ ਗੋਬਿਦ ਕੀਰਤਨੁ ਜਨੁ ਗਾਵੈ ॥
(ਪ੍ਰਭੂ ਦਾ) ਸੇਵਕ ਪ੍ਰਭੂ ਦੇ ਗੁਣ ਗਾਉਂਦਾ ਹੈ, ਤੇ ਸਿਫ਼ਤਿ-ਸਾਲਾਹ ਕਰਦਾ ਹੈ ।
His humble servant sings the Kirtan, the songs of the glory of God.
ਗੁਰ ਪ੍ਰਸਾਦਿ ਨਾਨਕ ਫਲੁ ਪਾਵੈ ॥੮॥੧੬॥
ਹੇ ਨਾਨਕ! ਸਤਿਗੁਰੂ ਦੀ ਕਿਰਪਾ ਨਾਲ ਉਹ (ਪ੍ਰਭੂ ਦਾ ਨਾਮ-ਰੂਪੀ) ਫਲ ਪਾ ਲੈਂਦਾ ਹੈ ।੮।੧੬।
By Guru's Grace, O Nanak, he receives the fruits of his rewards. ||8||16||