ਅਸਟਪਦੀ ॥
Ashtapadee:
ਚਰਨ ਸਤਿ ਸਤਿ ਪਰਸਨਹਾਰ ॥
ਪ੍ਰਭੂ ਦੇ ਚਰਨ ਸਦਾ-ਥਿਰ ਹਨ, ਚਰਨਾਂ ਨੂੰ ਛੋਹਣ ਵਾਲੇ ਸੇਵਕ ਭੀ ਅਟੱਲ ਹੋ ਜਾਂਦੇ ਹਨ;
His Lotus Feet are True, and True are those who touch Them.
ਪੂਜਾ ਸਤਿ ਸਤਿ ਸੇਵਦਾਰ ॥
ਪ੍ਰਭੂ ਦੀ ਪੂਜਾ ਇਕ ਸਦਾ ਨਿਭਣ ਵਾਲਾ ਕੰਮ ਹੈ, (ਸੋ) ਪੂਜਾ ਕਰਨ ਵਾਲੇ ਸਦਾ ਲਈ ਅਟੱਲ ਹੋ ਜਾਂਦੇ ਹਨ ।
His devotional worship is True, and True are those who worship Him.
ਦਰਸਨੁ ਸਤਿ ਸਤਿ ਪੇਖਨਹਾਰ ॥
ਪ੍ਰਭੂ ਦਾ ਦੀਦਾਰ ਸਤਿ-(ਕਰਮ) ਹੈ, ਦੀਦਾਰ ਕਰਨ ਵਾਲੇ ਭੀ ਜਨਮ ਮਰਨ ਤੋਂ ਰਹਿਤ ਹੋ ਜਾਂਦੇ ਹਨ;
The Blessing of His Vision is True, and True are those who behold it.
ਨਾਮੁ ਸਤਿ ਸਤਿ ਧਿਆਵਨਹਾਰ ॥
ਪ੍ਰਭੂ ਦਾ ਨਾਮ ਸਦਾ ਅਟੱਲ ਹੈ, ਸਿਮਰਨ ਵਾਲੇ ਭੀ ਥਿਰ ਹਨ ।
His Naam is True, and True are those who meditate on it.
ਆਪਿ ਸਤਿ ਸਤਿ ਸਭ ਧਾਰੀ ॥
ਪ੍ਰਭੂ ਆਪ ਸਦਾ ਹੋਂਦ ਵਾਲਾ ਹੈ, ਉਸ ਦੀ ਟਿਕਾਈ ਹੋਈ ਰਚਨਾ ਭੀ ਹੋਂਦ ਵਾਲੀ ਹੈ;
He Himself is True, and True is all that He sustains.
ਆਪੇ ਗੁਣ ਆਪੇ ਗੁਣਕਾਰੀ ॥
ਪ੍ਰਭੂ ਆਪ ਗੁਣ (-ਰੂਪ) ਹੈ, ਆਪ ਹੀ ਗੁਣ ਪੈਦਾ ਕਰਨ ਵਾਲਾ ਹੈ ।
He Himself is virtuous goodness, and He Himself is the Bestower of virtue.
ਸਬਦੁ ਸਤਿ ਸਤਿ ਪ੍ਰਭੁ ਬਕਤਾ ॥
ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ) ਸ਼ਬਦ ਸਦਾ ਕਾਇਮ ਹੈ, ਸ਼ਬਦ ਨੂੰ ੳੱੁਚਾਰਨ ਵਾਲਾ ਵੀ ਥਿਰ ਹੋ ਜਾਂਦਾ ਹੈ,
The Word of His Shabad is True, and True are those who speak of God.
ਸੁਰਤਿ ਸਤਿ ਸਤਿ ਜਸੁ ਸੁਨਤਾ ॥
ਪ੍ਰਭੂ ਵਿਚ ਸੁਰਤਿ ਜੋੜਨੀ ਸਤਿ (-ਕਰਮ ਹੈ) ਪ੍ਰਭੂ ਦਾ ਜਸ ਸੁਣਨ ਵਾਲਾ ਭੀ ਸਤਿ ਹੈ ।
Those ears are True, and True are those who listen to His Praises.
ਬੁਝਨਹਾਰ ਕਉ ਸਤਿ ਸਭ ਹੋਇ ॥
(ਪ੍ਰਭੂ ਦੀ ਹੋਂਦ) ਸਮਝਣ ਵਾਲੇ ਨੂੰ ਉਸ ਦਾ ਰਚਿਆ ਜਗਤ ਭੀ ਹਸਤੀ ਵਾਲਾ ਦਿੱਸਦਾ ਹੈ (ਭਾਵ, ਮਿਥਿਆ ਨਹੀਂ ਭਾਸਦਾ);
All is True to one who understands.
ਨਾਨਕ ਸਤਿ ਸਤਿ ਪ੍ਰਭੁ ਸੋਇ ॥੧॥
ਹੇ ਨਾਨਕ! ਪ੍ਰਭੂ ਆਪ ਸਦਾ ਹੀ ਥਿਰ ਰਹਿਣ ਵਾਲਾ ਹੈ ।੧।
O Nanak, True, True is He, the Lord God. ||1||