ਸਤਿ ਸਰੂਪੁ ਰਿਦੈ ਜਿਨਿ ਮਾਨਿਆ ॥
ਜਿਸ ਮਨੁੱਖ ਨੇ ਅਟੱਲ ਪ੍ਰਭੂ ਦੀ ਮੂਰਤਿ ਨੂੰ ਸਦਾ ਮਨ ਵਿਚ ਟਿਕਾਇਆ ਹੈ,
One who believes in the Embodiment of Truth with all his heart
ਕਰਨ ਕਰਾਵਨ ਤਿਨਿ ਮੂਲੁ ਪਛਾਨਿਆ ॥
ਉਸ ਨੇ ਸਭ ਕੁਝ ਕਰਨ ਵਾਲੇ ਤੇ (ਜੀਵਾਂ ਪਾਸੋਂ) ਕਰਾਉਣ ਵਾਲੇ (ਜਗਤ ਦੇ) ਮੂਲ ਨੂੰ ਪਛਾਣ ਲਿਆ ਹੈ ।
recognizes the Cause of causes as the Root of all.
ਜਾ ਕੈ ਰਿਦੈ ਬਿਸ੍ਵਾਸੁ ਪ੍ਰਭ ਆਇਆ ॥
ਜਿਸ ਮਨੁੱਖ ਦੇ ਹਿਰਦੇ ਵਿਚ ਪ੍ਰਭੂ (ਦੀ ਹਸਤੀ) ਦਾ ਯਕੀਨ ਬੱਝ ਗਿਆ ਹੈ,
One whose heart is filled with faith in God
ਤਤੁ ਗਿਆਨੁ ਤਿਸੁ ਮਨਿ ਪ੍ਰਗਟਾਇਆ ॥
ਉਸ ਦੇ ਮਨ ਵਿਚ ਸੱਚਾ ਗਿਆਨ ਪਰਗਟ ਹੋ ਗਿਆ ਹੈ;
- the Essence of spiritual wisdom is revealed to His mind.
ਭੈ ਤੇ ਨਿਰਭਉ ਹੋਇ ਬਸਾਨਾ ॥
(ਉਹ ਮਨੁੱਖ) (ਜਗਤ ਦੇ ਹਰੇਕ) ਡਰ ਤੋਂ (ਰਹਿਤ ਹੋ ਕੇ) ਨਿਡਰ ਹੋ ਕੇ ਵੱਸਦਾ ਹੈ,
Coming out of fear, he comes to live without fear.
ਜਿਸ ਤੇ ਉਪਜਿਆ ਤਿਸੁ ਮਾਹਿ ਸਮਾਨਾ ॥
(ਕਿਉਂਕਿ) ਉਹ ਸਦਾ ਉਸ ਪ੍ਰਭੂ ਵਿਚ ਲੀਨ ਰਹਿੰਦਾ ਹੈ ਜਿਸ ਤੋਂ ਉਹ ਪੈਦਾ ਹੋਇਆ ਹੈ;
He is absorbed into the One, from whom he originated.
ਬਸਤੁ ਮਾਹਿ ਲੇ ਬਸਤੁ ਗਡਾਈ ॥
(ਜਿਵੇਂ) ਇਕ ਚੀਜ਼ ਲੈ ਕੇ (ਉਸ ਕਿਸਮ ਦੀ) ਚੀਜ਼ ਵਿਚ ਰਲਾ ਦਿੱਤੀ ਜਾਏ (ਤੇ ਦੋਹਾਂ ਦਾ ਕੋਈ ਫ਼ਰਕ ਨਹੀਂ ਰਹਿ ਜਾਂਦਾ, ਤਿਵੇਂ ਜੋ ਮਨੁੱਖ ਪ੍ਰਭੂ-।ਚਰਨਾਂਵਿਚ ਲੀਨ ਹੈ)
When something blends with its own,
ਤਾ ਕਉ ਭਿੰਨ ਨ ਕਹਨਾ ਜਾਈ ॥
ਉਸ ਨੂੰ ਪ੍ਰਭੂ ਤੋਂ ਵੱਖਰਾ ਨਹੀਂ ਕਿਹਾ ਜਾ ਸਕਦਾ ।
it cannot be said to be separate from it.
ਬੂਝੈ ਬੂਝਨਹਾਰੁ ਬਿਬੇਕ ॥
(ਪਰ) ਇਸ ਵਿਚਾਰ ਨੂੰ ਵਿਚਾਰਨ ਵਾਲਾ (ਕੋਈ ਵਿਰਲਾ) ਸਮਝਦਾ ਹੈ ।
This is understood only by one of discerning understanding.
ਨਾਰਾਇਨ ਮਿਲੇ ਨਾਨਕ ਏਕ ॥੨॥
ਹੇ ਨਾਨਕ! ਜੋ ਜੀਵ ਪ੍ਰਭੂ ਨੂੰ ਮਿਲ ਪਏ ਹਨ ਉਹ ਉਸ ਦੇ ਨਾਲ ਇਕ ਰੂਪ ਹੋ ਗਏ ਹਨ ।੨।
Meeting with the Lord, O Nanak, he becomes one with Him. ||2||