ਠਾਕੁਰ ਕਾ ਸੇਵਕੁ ਆਗਿਆਕਾਰੀ ॥
ਪ੍ਰਭੂ ਦਾ ਸੇਵਕ ਪ੍ਰਭੂ ਦੇ ਹੁਕਮ ਵਿਚ ਤੁਰਦਾ ਹੈ ।
The servant is obedient to his Lord and Master.
ਠਾਕੁਰ ਕਾ ਸੇਵਕੁ ਸਦਾ ਪੂਜਾਰੀ ॥
ਸਦਾ ਉਸ ਦੀ ਪੂਜਾ ਕਰਦਾ ਹੈ ।
The servant worships his Lord and Master forever.
ਠਾਕੁਰ ਕੇ ਸੇਵਕ ਕੈ ਮਨਿ ਪਰਤੀਤਿ ॥
ਅਕਾਲ ਪੁਰਖ ਦੇ ਸੇਵਕ ਦੇ ਮਨ ਵਿਚ (ਉਸ ਦੀ ਹਸਤੀ ਦਾ) ਵਿਸ਼ਵਾਸ ਰਹਿੰਦਾ ਹੈ,
The servant of the Lord Master has faith in his mind.
ਠਾਕੁਰ ਕੇ ਸੇਵਕ ਕੀ ਨਿਰਮਲ ਰੀਤਿ ॥
ਉਸ ਦੀ ਜ਼ਿੰਦਗੀ ਦੀ ਸੁੱਚੀ ਮਰਯਾਦਾ ਹੁੰਦੀ ਹੈ ।
The servant of the Lord Master lives a pure lifestyle.
ਠਾਕੁਰ ਕਉ ਸੇਵਕੁ ਜਾਨੈ ਸੰਗਿ ॥
ਸੇਵਕ ਆਪਣੇ ਮਾਲਕ-ਪ੍ਰਭੂ ਨੂੰ (ਹਰ ਵੇਲੇ ਆਪਣੇ) ਨਾਲ ਜਾਣਦਾ ਹੈ ।
The servant of the Lord Master knows that the Lord is with him.
ਪ੍ਰਭ ਕਾ ਸੇਵਕੁ ਨਾਮ ਕੈ ਰੰਗਿ ॥
ਉਸ ਦੇ ਨਾਮ ਦੀ ਮੌਜ ਵਿਚ ਰਹਿੰਦਾ ਹੈ ।
God's servant is attuned to the Naam, the Name of the Lord.
ਸੇਵਕ ਕਉ ਪ੍ਰਭ ਪਾਲਨਹਾਰਾ ॥
ਪ੍ਰਭੂ ਆਪਣੇ ਸੇਵਕ ਨੂੰ ਸਦਾ ਪਾਲਣ ਦੇ ਸਮਰੱਥ ਹੈ,
God is the Cherisher of His servant.
ਸੇਵਕ ਕੀ ਰਾਖੈ ਨਿਰੰਕਾਰਾ ॥
ਆਪਣੇ ਸੇਵਕ ਦੀ (ਸਦਾ) ਲਾਜ ਰੱਖਦਾ ਹੈ ।
The Formless Lord preserves His servant.
ਸੋ ਸੇਵਕੁ ਜਿਸੁ ਦਇਆ ਪ੍ਰਭੁ ਧਾਰੈ ॥
(ਪਰ) ਸੇਵਕ ਉਹੀ ਮਨੁੱਖ (ਬਣ ਸਕਦਾ) ਹੈ ਜਿਸ ਤੇ ਪ੍ਰਭੂ ਆਪ ਮੇਹਰ ਕਰਦਾ ਹੈ;
Unto His servant, God bestows His Mercy.
ਨਾਨਕ ਸੋ ਸੇਵਕੁ ਸਾਸਿ ਸਾਸਿ ਸਮਾਰੈ ॥੩॥
ਹੇ ਨਾਨਕ! ਅਜੇਹਾ ਸੇਵਕ ਪ੍ਰਭੂ ਨੂੰ ਦਮ-ਬ-ਦਮ ਯਾਦ ਰੱਖਦਾ ਹੈ ।੩।
O Nanak, that servant remembers Him with each and every breath. ||3||