ਅਪੁਨੇ ਜਨ ਕਾ ਪਰਦਾ ਢਾਕੈ ॥
ਪ੍ਰਭੂ ਆਪਣੇ ਸੇਵਕ ਦਾ ਪਰਦਾ ਢੱਕਦਾ ਹੈ,
He covers the faults of His servant.
ਅਪਨੇ ਸੇਵਕ ਕੀ ਸਰਪਰ ਰਾਖੈ ॥
ਉਸ ਦੀ ਲਾਜ ਜ਼ਰੂਰ ਰੱਖਦਾ ਹੈ ।
He surely preserves the honor of His servant.
ਅਪਨੇ ਦਾਸ ਕਉ ਦੇਇ ਵਡਾਈ ॥
ਪ੍ਰਭੂ ਆਪਣੇ ਸੇਵਕ ਨੂੰ ਮਾਣ ਬਖ਼ਸ਼ਦਾ ਹੈ ।
He blesses His slave with greatness.
ਅਪਨੇ ਸੇਵਕ ਕਉ ਨਾਮੁ ਜਪਾਈ ॥
ਉਸ ਨੂੰ ਆਪਣਾ ਨਾਮ ਜਪਾਉਂਦਾ ਹੈ ।
He inspires His servant to chant the Naam, the Name of the Lord.
ਅਪਨੇ ਸੇਵਕ ਕੀ ਆਪਿ ਪਤਿ ਰਾਖੈ ॥
ਪ੍ਰਭੂ ਆਪਣੇ ਸੇਵਕ ਦੀ ਇੱਜ਼ਤ ਆਪ ਰੱਖਦਾ ਹੈ,
He Himself preserves the honor of His servant.
ਤਾ ਕੀ ਗਤਿ ਮਿਤਿ ਕੋਇ ਨ ਲਾਖੈ ॥
ਉਸ ਦੀ ਉੱਚ-ਅਵਸਥਾ ਤੇ ਉਸ ਦੇ ਵਡੱਪਣ ਦਾ ਅੰਦਾਜ਼ਾ ਕੋਈ ਨਹੀਂ ਲਗਾ ਸਕਦਾ ।
No one knows His state and extent.
ਪ੍ਰਭ ਕੇ ਸੇਵਕ ਕਉ ਕੋ ਨ ਪਹੂਚੈ ॥
ਕੋਈ ਮਨੁੱਖ ਪ੍ਰਭੂ ਦੇ ਸੇਵਕ ਦੀ ਬਰਾਬਰੀ ਨਹੀਂ ਕਰ ਸਕਦਾ,
No one is equal to the servant of God.
ਪ੍ਰਭ ਕੇ ਸੇਵਕ ਊਚ ਤੇ ਊਚੇ ॥
ਪ੍ਰਭੂ ਦੇ ਸੇਵਕ ਉੱਚਿਆਂ ਤੋਂ ਉਚੇ ਹੁੰਦੇ ਹਨ ।
The servant of God is the highest of the high.
ਜੋ ਪ੍ਰਭਿ ਅਪਨੀ ਸੇਵਾ ਲਾਇਆ ॥
ਜਿਸ ਨੂੰ ਪ੍ਰਭੂ ਨੇ ਆਪ ਆਪਣੀ ਸੇਵਾ ਵਿਚ ਲਾਇਆ ਹੈ ।
One whom God applies to His own service, O Nanak
ਨਾਨਕ ਸੋ ਸੇਵਕੁ ਦਹ ਦਿਸਿ ਪ੍ਰਗਟਾਇਆ ॥੪॥
ਹੇ ਨਾਨਕ! ਉਹ ਸੇਵਕ ਸਾਰੇ ਜਗਤ ਵਿਚ ਪਰਗਟ ਹੋਇਆ ਹੈ।੪।
- that servant is famous in the ten directions. ||4||