ਸਿਰੀਰਾਗੁ ਮਹਲਾ ੩ ॥
Siree Raag, Third Mehl:
 
ਧਨੁ ਜਨਨੀ ਜਿਨਿ ਜਾਇਆ ਧੰਨੁ ਪਿਤਾ ਪਰਧਾਨੁ ॥ ਸਤਗੁਰੁ ਸੇਵਿ ਸੁਖੁ ਪਾਇਆ ਵਿਚਹੁ ਗਇਆ ਗੁਮਾਨੁ ॥
ਉਹ ਮਾਂ ਭਾਗਾਂ ਵਾਲੀ ਹੈ ਜਿਸ ਨੇ (ਗੁਰੂ ਨੰੂ) ਜਨਮ ਦਿੱਤਾ, (ਗੁਰੂ ਦਾ) ਪਿਤਾ ਭੀ ਭਾਗਾਂ ਵਾਲਾ ਹੈ (ਤੇ ਮਨੁੱਖ ਜਾਤੀ ਵਿਚ) ਸੇ੍ਰਸ਼ਟ ਹੈ । ਸਤਿਗੁਰੂ ਦੀ ਸਰਨ ਲਿਆਂ ਆਤਮਕ ਆਨੰਦ ਪ੍ਰਾਪਤ ਹੁੰਦਾ ਹੈ (ਜੇਹੜਾ ਮਨੁੱਖ ਗੁਰੂ ਦੀ ਸਰਨ ਆਉਂਦਾ ਹੈ ਉਸ ਦੇ) ਅੰਦਰੋਂ ਅਹੰਕਾਰ ਦੂਰ ਹੋ ਜਾਂਦਾ ਹੈ
Blessed is the mother who gave birth; blessed and respected is the father of one who serves the True Guru and finds peace. His arrogant pride is banished from within.
 
ਦਰਿ ਸੇਵਨਿ ਸੰਤ ਜਨ ਖੜੇ ਪਾਇਨਿ ਗੁਣੀ ਨਿਧਾਨੁ ॥੧॥
(ਜੇਹੜੇ) ਸੰਤ ਜਨ (ਗੁਰੂ ਦੇ) ਦਰ ਤੇ ਸਾਵਧਾਨ ਹੋ ਕੇ ਸੇਵਾ ਕਰਦੇ ਹਨ, ਉਹ ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਨੂੰ ਮਿਲ ਪੈਂਦੇ ਹਨ ।੧।
Standing at the Lord's Door, the humble Saints serve Him; they find the Treasure of Excellence. ||1||
 
ਮੇਰੇ ਮਨ ਗੁਰ ਮੁਖਿ ਧਿਆਇ ਹਰਿ ਸੋਇ ॥
ਹੇ ਮੇਰੇ ਮਨ ! ਗੁਰੂ ਦੀ ਸਰਨ ਪੈ ਕੇ ਉਸ ਪਰਮਾਤਮਾ ਨੂੰ ਸਿਮਰ
O my mind, become Gurmukh, and meditate on the Lord.
 
ਗੁਰ ਕਾ ਸਬਦੁ ਮਨਿ ਵਸੈ ਮਨੁ ਤਨੁ ਨਿਰਮਲੁ ਹੋਇ ॥੧॥ ਰਹਾਉ ॥
(ਜਿਸ ਮਨੁੱਖ ਦੇ) ਮਨ ਵਿਚ ਗੁਰੂ ਦਾ ਸ਼ਬਦ ਵੱਸ ਪੈਂਦਾ ਹੈ ਉਸ ਦਾ ਮਨ ਪਵਿਤ੍ਰ ਹੋ ਜਾਂਦਾ ਹੈ, ਉਸ ਦਾ ਸਰੀਰ ਪਵਿਤ੍ਰ ਹੋ ਜਾਂਦਾ ਹੈ (ਭਾਵ, ਗਿਆਨ-ਇੰਦ੍ਰੇ ਵਿਕਾਰਾਂ ਵਲੋਂ ਹਟ ਜਾਂਦੇ ਹਨ) ।੧।ਰਹਾਉ।
The Word of the Guru's Shabad abides within the mind, and the body and mind become pure. ||1||Pause||
 
ਕਰਿ ਕਿਰਪਾ ਘਰਿ ਆਇਆ ਆਪੇ ਮਿਲਿਆ ਆਇ ॥
(ਗੁਰੂ ਦੀ ਸਰਨ ਪਿਆਂ ਹੀ) ਪਰਮਾਤਮਾ (ਜੀਵ ਦੇ) ਹਿਰਦੇ-ਘਰ ਵਿਚ ਆ ਪ੍ਰਗਟਦਾ ਹੈ, ਆਪ ਹੀ ਆ ਕੇ ਮਿਲ ਪੈਂਦਾ ਹੈ
By His Grace, He has come into my home; He Himself has come to meet me.
 
ਗੁਰ ਸਬਦੀ ਸਾਲਾਹੀਐ ਰੰਗੇ ਸਹਜਿ ਸੁਭਾਇ ॥
ਗੁਰੂ ਦੇ ਸ਼ਬਦ ਦੀ ਰਾਹੀਂ ਹੀ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕੀਤੀ ਜਾ ਸਕਦੀ ਹੈ (ਜੇਹੜਾ ਮਨੁੱਖ ਸਿਫ਼ਤਿ-ਸਾਲਾਹ ਕਰਦਾ ਹੈ ਉਸ ਨੂੰ ਪ੍ਰਭੂ) ਆਤਮਕ ਅਡੋਲਤਾ ਵਿਚ ਤੇ (ਆਪਣੇ) ਪ੍ਰੇਮ ਵਿਚ ਰੰਗ ਦੇਂਦਾ ਹੈ
Singing His Praises through the Shabads of the Guru, we are dyed in His Color with intuitive ease.
 
ਸਚੈ ਸਚਿ ਸਮਾਇਆ ਮਿਲਿ ਰਹੈ ਨ ਵਿਛੁੜਿ ਜਾਇ ॥੨॥
(ਗੁਰੂ ਦੀ ਸਰਨ ਪੈ ਕੇ) ਮਨੁੱਖ ਸਦਾ-ਥਿਰ ਪ੍ਰਭੂ ਵਿਚ ਹੀ ਲੀਨ ਰਹਿੰਦਾ ਹੈ, ਸਦਾ ਪ੍ਰਭੂ-ਚਰਨਾਂ ਵਿਚ ਮਿਲਿਆ ਰਹਿੰਦਾ ਹੈ, ਕਦੇ ਵਿੱਛੁੜਦਾ ਨਹੀਂ ।੨।
Becoming truthful, we merge with the True One; remaining blended with Him, we shall never be separated again. ||2||
 
ਜੋ ਕਿਛੁ ਕਰਣਾ ਸੁ ਕਰਿ ਰਹਿਆ ਅਵਰੁ ਨ ਕਰਣਾ ਜਾਇ ॥
(ਪਰਮਾਤਮਾ ਦੀ ਰਜ਼ਾ ਹੀ ਇਹ ਹੈ ਕਿ ਉਸ ਨੂੰ ਮਿਲਣ ਵਾਸਤੇ ਜੀਵ ਸਤਿਗੁਰੂ ਦੀ ਸਰਨ ਪਏ, ਇਸ ਰਜ਼ਾ ਦਾ ਉਲੰਘਣ ਨਹੀਂ ਹੋ ਸਕਦਾ) ਉਹ ਪਰਮਾਤਮਾ ਉਹੀ ਕੁਝ ਕਰ ਰਿਹਾ ਹੈ ਜੋ ਉਸਦੀ ਰਜ਼ਾ ਹੈ, (ਉਸ ਦੀ ਰਜ਼ਾ ਤੋਂ ਉਲਟ) ਹੋਰ ਕੁਝ ਕੀਤਾ ਨਹੀਂ ਜਾ ਸਕਦਾ
Whatever is to be done, the Lord is doing. No one else can do anything.
 
ਚਿਰੀ ਵਿਛੁੰਨੇ ਮੇਲਿਅਨੁ ਸਤਗੁਰ ਪੰਨੈ ਪਾਇ ॥
ਸਤਿਗੁਰੂ ਦੇ ਲੜ ਲਾ ਕੇ ਪਰਮਾਤਮਾ ਨੇ ਚਿਰਾਂ ਤੋਂ ਵਿੱਛੁੜੇ ਜੀਵਾਂ ਨੂੰ ਆਪਣੇ ਚਰਨਾਂ ਵਿਚ ਮਿਲਾ ਲਿਆ ਹੈ
Those separated from Him for so long are reunited with Him once again by the True Guru, who takes them into His Own Account.
 
ਆਪੇ ਕਾਰ ਕਰਾਇਸੀ ਅਵਰੁ ਨ ਕਰਣਾ ਜਾਇ ॥੩॥
ਪ੍ਰਭੂ ਆਪ ਹੀ (ਗੁਰੂ ਦੀ ਸਰਨ ਪੈਣ ਵਾਲੀ) ਕਾਰ (ਜੀਵਾਂ ਪਾਸੋਂ) ਕਰਾਂਦਾ ਹੈ, ਇਸ ਦੇ ਉਲਟ ਨਹੀਂ ਤੁਰਿਆ ਹਾ ਸਕਦਾ ।੩।
He Himself assigns all to their tasks; nothing else can be done. ||3||
 
ਮਨੁ ਤਨੁ ਰਤਾ ਰੰਗ ਸਿਉ ਹਉਮੈ ਤਜਿ ਵਿਕਾਰ ॥
(ਗੁਰੂ ਦੀ ਸਰਨ ਪੈ ਕੇ ਹੀ) ਹਉਮੈ ਦਾ ਵਿਕਾਰ ਦੂਰ ਕਰ ਕੇ ਮਨੁੱਖ ਦਾ ਮਨ ਤੇ ਸਰੀਰ (ਭੀ) ਪਰਮਾਤਮਾ ਦੇ ਪ੍ਰੇਮ-ਰੰਗ ਨਾਲ ਰੰਗਿਆ ਜਾਂਦਾ ਹੈ
One whose mind and body are imbued with the Lord's Love gives up egotism and corruption.
 
ਅਹਿਨਿਸਿ ਹਿਰਦੈ ਰਵਿ ਰਹੈ ਨਿਰਭਉ ਨਾਮੁ ਨਿਰੰਕਾਰ ॥
(ਜੇ ਜੀਵ ਗੁਰੂ ਦੀ ਸਰਨ ਪਏ ਤਾਂ) ਆਕਾਰ-ਰਹਿਤ ਪਰਮਾਤਮਾ ਦਾ ਨਿਰਭੈਤਾ ਦੇਣ ਵਾਲਾ ਨਾਮ ਦਿਨ ਰਾਤ ਉਸ ਦੇ ਹਿਰਦੇ ਵਿਚ ਟਿਕਿਆ ਰਹਿੰਦਾ ਹੈ ।
Day and night, the Name of the One Lord, the Fearless and Formless One, dwells within the heart.
 
ਨਾਨਕ ਆਪਿ ਮਿਲਾਇਅਨੁ ਪੂਰੈ ਸਬਦਿ ਅਪਾਰ ॥੪॥੧੬॥੪੯॥
ਹੇ ਨਾਨਕ ! ਬੇਅੰਤ ਪੂਰਨ-ਪ੍ਰਭੂ ਨੇ ਗੁਰੂ ਦੇ ਸ਼ਬਦ ਦੀ ਰਾਹੀਂ ਆਪ ਜੀਵਾਂ ਨੂੰ (ਆਪਣੇ ਚਰਨਾਂ ਵਿਚ) ਮਿਲਾਇਆ ਹੈ ।੪।੧੬।੪੯।
O Nanak, He blends us with Himself, through the Perfect, Infinite Word of His Shabad. ||4||16||49||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by