ਨੀਕੀ ਕੀਰੀ ਮਹਿ ਕਲ ਰਾਖੈ ॥
ਜਿਸ) ਨਿੱਕੀ ਜਿਹੀ ਕੀੜੀ ਵਿਚ (ਪ੍ਰਭੂ) ਤਾਕਤ ਭਰਦਾ ਹੈ,
He infuses His Power into the tiny ant;
ਭਸਮ ਕਰੈ ਲਸਕਰ ਕੋਟਿ ਲਾਖੈ ॥
ਲੱਖਾਂ ਕਰੋੜਾਂ ਲਸ਼ਕਰਾਂ ਨੂੰ ਸੁਆਹ ਕਰ ਦੇਂਦੀ ਹੈ ।
it can then reduce the armies of millions to ashes
ਜਿਸ ਕਾ ਸਾਸੁ ਨ ਕਾਢਤ ਆਪਿ ॥
ਜਿਸ ਜੀਵ ਦਾ ਸ੍ਵਾਸ ਪ੍ਰਭੂ ਆਪ ਨਹੀਂ ਕੱਢਦਾ,
Those whose breath of life He Himself does not take away
ਤਾ ਕਉ ਰਾਖਤ ਦੇ ਕਰਿ ਹਾਥ ॥
ਉਸ ਨੂੰ ਹੱਥ ਦੇ ਕੇ ਰੱਖਦਾ ਹੈ ।
- He preserves them, and holds out His hands to protect them.
ਮਾਨਸ ਜਤਨ ਕਰਤ ਬਹੁ ਭਾਤਿ ॥
ਮਨੁੱਖ ਕਈ ਕਿਸਮਾਂ ਦੇ ਜਤਨ ਕਰਦਾ ਹੈ ।
You may make all sorts of efforts,
ਤਿਸ ਕੇ ਕਰਤਬ ਬਿਰਥੇ ਜਾਤਿ ॥
ਉਸ ਦੇ ਕੰਮ ਵਿਅਰਥ ਜਾਂਦੇ ਹਨ ।
but these attempts are in vain.
ਮਾਰੈ ਨ ਰਾਖੈ ਅਵਰੁ ਨ ਕੋਇ ॥
(ਪ੍ਰਭੂ ਤੋਂ ਬਿਨਾ ਜੀਵਾਂ ਨੂੰ) ਨਾਹ ਕੋਈ ਮਾਰ ਸਕਦਾ ਹੈ, ਨਾਹ ਰੱਖ ਸਕਦਾ ਹੈ, (ਪ੍ਰਭੂ ਜੇਡਾ) ਹੋਰ ਕੋਈ ਨਹੀਂ ਹੈ;
No one else can kill or preserve
ਸਰਬ ਜੀਆ ਕਾ ਰਾਖਾ ਸੋਇ ॥
ਸਾਰੇ ਜੀਵਾਂ ਦਾ ਰਾਖਾ ਪ੍ਰਭੂ ਆਪ ਹੈ ।
- He is the Protector of all beings.
ਕਾਹੇ ਸੋਚ ਕਰਹਿ ਰੇ ਪ੍ਰਾਣੀ ॥
ਹੇ ਪ੍ਰਾਣੀ! ਤੂੰ ਕਿਉਂ ਫ਼ਿਕਰ ਕਰਦਾ ਹੈਂ ?
So why are you so anxious, O mortal?
ਜਪਿ ਨਾਨਕ ਪ੍ਰਭ ਅਲਖ ਵਿਡਾਣੀ ॥੫॥
ਹੇ ਨਾਨਕ! ਅਲੱਖ ਤੇ ਅਚਰਜ ਪ੍ਰਭੂ ਨੂੰ ਸਿਮਰ ।੫।
Meditate, O Nanak, on God, the invisible, the wonderful! ||5||