ਅਸਟਪਦੀ ॥
Ashtapadee:
ਸਤਿਗੁਰੁ ਸਿਖ ਕੀ ਕਰੈ ਪ੍ਰਤਿਪਾਲ ॥
ਸਤਿਗੁਰੂ ਸਿੱਖ ਦੀ ਰੱਖਿਆ ਕਰਦਾ ਹੈ,
The True Guru cherishes His Sikh.
ਸੇਵਕ ਕਉ ਗੁਰੁ ਸਦਾ ਦਇਆਲ ॥
ਸਤਿਗੁਰੂ ਆਪਣੇ ਸੇਵਕ ਉਤੇ ਸਦਾ ਮੇਹਰ ਕਰਦਾ ਹੈ ।
The Guru is always merciful to His servant.
ਸਿਖ ਕੀ ਗੁਰੁ ਦੁਰਮਤਿ ਮਲੁ ਹਿਰੈ ॥
ਸਤਿਗੁਰੂ ਆਪਣੇ ਸਿੱਖ ਦੀ ਭੈੜੀ ਮਤਿ-ਰੂਪੀ ਮੈਲ ਦੂਰ ਕਰ ਦੇਂਦਾ ਹੈ,
The Guru washes away the filth of the evil intellect of His Sikh.
ਗੁਰ ਬਚਨੀ ਹਰਿ ਨਾਮੁ ਉਚਰੈ ॥
ਕਿਉਂਕਿ ਸਿੱਖ ਆਪਣੇ ਸਤਿਗੁਰੂ ਦੇ ਉਪਦੇਸ਼ ਦੀ ਰਾਹੀਂ ਪ੍ਰਭੂ ਦਾ ਨਾਮ ਸਿਮਰਦਾ ਹੈ ।
Through the Guru's Teachings, he chants the Lord's Name.
ਸਤਿਗੁਰੁ ਸਿਖ ਕੇ ਬੰਧਨ ਕਾਟੈ ॥
ਸਤਿਗੁਰੂ ਆਪਣੇ ਸਿੱਖ ਦੇ (ਮਾਇਆ ਦੇ) ਬੰਧਨ ਕੱਟ ਦੇਂਦਾ ਹੈ ।
The True Guru cuts away the bonds of His Sikh.
ਗੁਰ ਕਾ ਸਿਖੁ ਬਿਕਾਰ ਤੇ ਹਾਟੈ ॥
ਗੁਰੂ ਦਾ ਸਿੱਖ ਵਿਕਾਰਾਂ ਵਲੋਂ ਹਟ ਜਾਂਦਾ ਹੈ;
The Sikh of the Guru abstains from evil deeds.
ਸਤਿਗੁਰੁ ਸਿਖ ਕਉ ਨਾਮ ਧਨੁ ਦੇਇ ॥
(ਕਿਉਂਕਿ) ਸਤਿਗੁਰੂ ਆਪਣੇ ਸਿੱਖ ਨੂੰ ਪ੍ਰਭੂ ਦਾ ਨਾਮ-ਰੂਪੀ ਧਨ ਦੇਂਦਾ ਹੈ ,
The True Guru gives His Sikh the wealth of the Naam.
ਗੁਰ ਕਾ ਸਿਖੁ ਵਡਭਾਗੀ ਹੇ ॥
ਇਸ ਤਰ੍ਹਾਂ) ਸਤਿਗੁਰੂ ਦਾ ਸਿੱਖ ਵੱਡੇ ਭਾਗਾਂ ਵਾਲਾ ਬਣ ਜਾਂਦਾ ਹੈ ।
The Sikh of the Guru is very fortunate.
ਸਤਿਗੁਰੁ ਸਿਖ ਕਾ ਹਲਤੁ ਪਲਤੁ ਸਵਾਰੈ ॥
ਸਤਿਗੁਰੂ ਆਪਣੇ ਸਿੱਖ ਦਾ ਲੋਕ ਪਰਲੋਕ ਸਵਾਰ ਦੇਂਦਾ ਹੈ ।
The True Guru arranges this world and the next for His Sikh.
ਨਾਨਕ ਸਤਿਗੁਰੁ ਸਿਖ ਕਉ ਜੀਅ ਨਾਲਿ ਸਮਾਰੈ ॥੧॥
ਹੇ ਨਾਨਕ! ਸਤਿਗੁਰੂ ਆਪਣੇ ਸਿੱਖ ਨੂੰ ਆਪਣੀ ਜਿੰਦ ਦੇ ਨਾਲ ਯਾਦ ਰੱਖਦਾ ਹੈ ।੧।
O Nanak, with the fullness of His heart, the True Guru mends His Sikh. ||1||