ਗੁਰ ਕੀ ਮਤਿ ਤੂੰ ਲੇਹਿ ਇਆਨੇ ॥
ਹੇ ਅੰਞਾਣ! ਸਤਿਗੁਰੂ ਦੀ ਮਤਿ ਲੈ ,
Take the Guru's advice, you ignorant fool;
ਭਗਤਿ ਬਿਨਾ ਬਹੁ ਡੂਬੇ ਸਿਆਨੇ ॥
ਸਿੱਖਿਆ ਤੇ ਤੁਰ) ਬੜੇ ਸਿਆਣੇ ਸਿਆਣੇ ਬੰਦੇ ਭੀ ਭਗਤੀ ਤੋਂ ਬਿਨਾ (ਵਿਕਾਰਾਂ ਵਿਚ ਹੀ) ਡੁੱਬ ਜਾਂਦੇ ਹਨ ।
without devotion, even the clever have drowned.
ਹਰਿ ਕੀ ਭਗਤਿ ਕਰਹੁ ਮਨ ਮੀਤ ॥
ਹੇ ਮਿਤ੍ਰ ਮਨ! ਪ੍ਰਭੂ ਦੀ ਭਗਤੀ ਕਰ,
Worship the Lord with heart-felt devotion, my friend;
ਨਿਰਮਲ ਹੋਇ ਤੁਮ੍ਹਾਰੋ ਚੀਤ ॥
ਇਸ ਤਰ੍ਹਾਂ ਤੇਰੀ ਸੁਰਤਿ ਪਵਿਤ੍ਰ ਹੋਵੇਗੀ ।
your consciousness shall become pure.
ਚਰਨ ਕਮਲ ਰਾਖਹੁ ਮਨ ਮਾਹਿ ॥
(ਹੇ ਭਾਈ!) ਪ੍ਰਭੂ ਦੇ ਕਮਲ (ਵਰਗੇ ਸੋਹਣੇ) ਚਰਨ ਆਪਣੇ ਮਨ ਵਿਚ ਪ੍ਰੋ ਰੱਖ,
Enshrine the Lord's Lotus Feet in your mind;
ਜਨਮ ਜਨਮ ਕੇ ਕਿਲਬਿਖ ਜਾਹਿ ॥
ਇਸ ਤਰ੍ਹਾਂ ਕਈ ਜਨਮਾਂ ਦੇ ਪਾਪ ਨਾਸ ਹੋ ਜਾਣਗੇ;
the sins of countless lifetimes shall depart.
ਆਪਿ ਜਪਹੁ ਅਵਰਾ ਨਾਮੁ ਜਪਾਵਹੁ ॥
(ਪ੍ਰਭੂ ਦਾ ਨਾਮ) ਤੂੰ ਆਪ ਜਪ, ਤੇ, ਹੋਰਨਾਂ ਨੂੰ ਜਪਣ ਲਈ ਪ੍ਰੇਰ,
Chant the Naam yourself, and inspire others to chant it as well.
ਸੁਨਤ ਕਹਤ ਰਹਤ ਗਤਿ ਪਾਵਹੁ ॥
(ਨਾਮ) ਸੁਣਦਿਆਂ, ਉੱਚਾਰਦਿਆਂ ਤੇ ਨਿਰਮਲ ਰਹਿਣੀ ਰਹਿੰਦਿਆਂ ਉੱਚੀ ਅਵਸਥਾ ਬਣ ਜਾਏਗੀ ।
Hearing, speaking and living it, emancipation is obtained.
ਸਾਰ ਭੂਤ ਸਤਿ ਹਰਿ ਕੋ ਨਾਉ ॥
ਪ੍ਰਭੂ ਦਾ ਨਾਮ ਹੀ ਸਭ ਪਦਾਰਥਾਂ ਤੋਂ ਉੱਤਮ ਪਦਾਰਥ ਹੈ;
The essential reality is the True Name of the Lord.
ਸਹਜਿ ਸੁਭਾਇ ਨਾਨਕ ਗੁਨ ਗਾਉ ॥੬॥
ਹੇ ਨਾਨਕ! ਆਤਮਕ ਅਡੋਲਤਾ ਵਿਚ ਟਿਕ ਕੇ ਪ੍ਰੇਮ ਨਾਲ ਪ੍ਰਭੂ ਦੇ ਗੁਣ ਗਾ ।੬।
With intuitive ease, O Nanak, sing His Glorious Praises. ||6||