ਸਿਰੀਰਾਗੁ ਮਹਲਾ ੩ ॥
Siree Raag, Third Mehl:
ਕਾਂਇਆ ਸਾਧੈ ਉਰਧ ਤਪੁ ਕਰੈ ਵਿਚਹੁ ਹਉਮੈ ਨ ਜਾਇ ॥
ਮਨੁੱਖ ਸਰੀਰ ਨੂੰ (ਭਾਵ, ਗਿਆਨ-ਇੰਦ੍ਰਿਆਂ ਨੂੰ) ਆਪਣੇ ਵੱਸ ਵਿਚ ਰੱਖਣ ਦੇ ਜਤਨ ਕਰਦਾ ਹੈ, ਪੱੁਠਾ ਲਟਕ ਕੇ ਤਪ ਕਰਦਾ ਹੈ, (ਪਰ ਇਸ ਤਰ੍ਹਾਂ) ਅੰਦਰੋਂ ਹਉਮੈ ਦੂਰ ਨਹੀਂ ਹੁੰਦੀ
You may torment your body with extremes of self-discipline, practice intensive meditation and hang upside-down, but your ego will not be eliminated from within.
ਅਧਿਆਤਮ ਕਰਮ ਜੇ ਕਰੇ ਨਾਮੁ ਨ ਕਬ ਹੀ ਪਾਇ ॥
ਜੇ ਮਨੁੱਖ ਆਤਮਕ ਉੱਨਤੀ ਸੰਬੰਧੀ (ਅਜੇਹੇ ਮਿੱਥੇ ਹੋਏ ਧਾਰਮਿਕ) ਕੰਮ ਕਰਦਾ ਰਹੇ, ਤਾਂ ਕਦੇ ਭੀ ਉਹ ਪਰਮਾਤਮਾ ਦਾ ਨਾਮ ਪ੍ਰਾਪਤ ਨਹੀਂ ਕਰ ਸਕਦਾ
You may perform religious rituals, and still never obtain the Naam, the Name of the Lord.
ਗੁਰ ਕੈ ਸਬਦਿ ਜੀਵਤੁ ਮਰੈ ਹਰਿ ਨਾਮੁ ਵਸੈ ਮਨਿ ਆਇ ॥੧॥
ਜੇਹੜਾ ਮਨੁੱਖ ਗੁਰੂ ਦੇ ਸ਼ਬਦ ਦੀ ਸਹੈਤਾ ਨਾਲ ਦੁਨੀਆ ਦੀ ਕਿਰਤ-ਕਾਰ ਕਰਦਾ ਹੋਇਆ ਹੀ ਵਿਕਾਰਾਂ ਵਲੋਂ ਬਚਦਾ ਹੈ, ਉਸ ਦੇ ਮਨ ਵਿਚ ਪ੍ਰਭੂ ਦਾ ਨਾਮ ਆ ਵੱਸਦਾ ਹੈ ।੧।
Through the Word of the Guru's Shabad, remain dead while yet alive, and the Name of the Lord shall come to dwell within the mind. ||1||
ਸੁਣਿ ਮਨ ਮੇਰੇ ਭਜੁ ਸਤਗੁਰ ਸਰਣਾ ॥
ਹੇ ਮੇਰੇ ਮਨ ! (ਮੇਰੀ ਗੱਲ) ਸੁਣ, ਸਤਿਗੁਰੂ ਦੀ ਸਰਨ ਪਉ
Listen, O my mind: hurry to the Protection of the Guru's Sanctuary.
ਗੁਰ ਪਰਸਾਦੀ ਛੁਟੀਐ ਬਿਖੁ ਭਵਜਲੁ ਸਬਦਿ ਗੁਰ ਤਰਣਾ ॥੧॥ ਰਹਾਉ ॥
(ਮਾਇਆ ਦੇ ਪ੍ਰਭਾਵ ਤੋਂ) ਗੁਰੂ ਦੀ ਕਿਰਪਾ ਨਾਲ ਹੀ ਬਚੀਦਾ ਹੈ, ਇਹ ਜ਼ਹਰ-(ਭਰਿਆ) ਸੰਸਾਰ-ਸਮੁੰਦਰ ਗੁਰੂ ਦੇ ਸ਼ਬਦ ਦੀ ਰਾਹੀਂ (ਹੀ) ਤਰ ਸਕੀਦਾ ਹੈ ।੧।ਰਹਾਉ।
By Guru's Grace you shall be saved. Through the Word of the Guru's Shabad, you shall cross over the terrifying world-ocean of poison. ||1||Pause||
ਤ੍ਰੈ ਗੁਣ ਸਭਾ ਧਾਤੁ ਹੈ ਦੂਜਾ ਭਾਉ ਵਿਕਾਰੁ ॥
ਤਿੰਨ ਗੁਣਾਂ ਦੇ ਅਧੀਨ ਰਹਿ ਕੇ ਕੰਮ ਕਰਨੇ—ਇਹ ਸਾਰਾ ਮਾਇਆ ਦਾ ਹੀ ਪ੍ਰਭਾਵ ਹੈ, ਤੇ ਮਾਇਆ ਦਾ ਪਿਆਰ (ਮਨ ਵਿਚ) ਵਿਕਾਰ (ਹੀ) ਪੈਦਾ ਕਰਦਾ ਹੈ
Everything under the influence of the three qualities shall perish; the love of duality is corrupting.
ਪੰਡਿਤੁ ਪੜੈ ਬੰਧਨ ਮੋਹ ਬਾਧਾ ਨਹ ਬੂਝੈ ਬਿਖਿਆ ਪਿਆਰਿ ॥
ਮਾਇਆ ਦੇ ਬੰਧਨਾਂ ਵਿਚ ਮਾਇਆ ਦੇ ਮੋਹ ਦਾ ਬੱਝਾ ਹੋਇਆ ਪੰਡਿਤ (ਧਰਮ-ਪੁਸਤਕ) ਪੜ੍ਹਦਾ ਹੈ, ਪਰ ਮਾਇਆ ਦੇ ਪਿਆਰ ਵਿਚ (ਫਸਿਆ ਰਹਿਣ ਕਰਕੇ ਉਹ ਜੀਵਨ ਦਾ ਸਹੀ ਰਸਤਾ) ਨਹੀਂ ਸਮਝ ਸਕਦਾ
The Pandits, the religious scholars, read the scriptures, but they are trapped in the bondage of emotional attachment. In love with evil, they do not understand.
ਸਤਗੁਰਿ ਮਿਲਿਐ ਤ੍ਰਿਕੁਟੀ ਛੂਟੈ ਚਉਥੈ ਪਦਿ ਮੁਕਤਿ ਦੁਆਰੁ ॥੨॥
ਜੇ ਸਤਿਗੁਰੂ ਮਿਲ ਪਏ ਤਾਂ (ਮਾਇਆ-ਮੋਹ ਦੇ ਕਾਰਨ ਪੈਦਾ ਹੋਈ ਅੰਦਰਲੀ) ਖਿੱਝ ਦੂਰ ਹੋ ਜਾਂਦੀ ਹੈ, ਮਾਇਆ ਦੇ ਤਿੰਨ ਗੁਣਾਂ ਤੋਂ ਉਤਲੇ ਆਤਮਕ ਦਰਜੇ ਵਿਚ (ਪਹੁੰਚਿਆਂ) (ਮਾਇਆ ਦੇ ਮੋਹ ਤੋਂ) ਖ਼ਲਾਸੀ ਦਾ ਦਰਵਾਜ਼ਾ ਲੱਭ ਪੈਂਦਾ ਹੈ ।੨।
Meeting the Guru, the bondage of the three qualities is cut away, and in the fourth state, the Door of Liberation is attained. ||2||
ਗੁਰ ਤੇ ਮਾਰਗੁ ਪਾਈਐ ਚੂਕੈ ਮੋਹੁ ਗੁਬਾਰੁ ॥
ਗੁਰੂ ਪਾਸੋਂ ਜੀਵਨ ਦਾ ਸਹੀ ਰਸਤਾ ਲੱਭ ਪੈਂਦਾ ਹੈ (ਮਨ ਵਿਚੋਂ) ਮੋਹ (ਦਾ) ਹਨੇਰਾ ਦੂਰ ਹੋ ਜਾਂਦਾ ਹੈ
Through the Guru, the Path is found, and the darkness of emotional attachment is dispelled.
ਸਬਦਿ ਮਰੈ ਤਾ ਉਧਰੈ ਪਾਏ ਮੋਖ ਦੁਆਰੁ ॥
ਜੇ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜ ਕੇ ਮਾਇਆ ਦੇ ਮੋਹ ਵਲੋਂ ਮਰ ਜਾਏ ਤਾਂ (ਸੰਸਾਰ-ਸਮੁੰਦਰ ਵਿਚ ਡੁੱਬਣੋਂ) ਬਚ ਜਾਂਦਾ ਹੈ, ਤੇ ਵਿਕਾਰਾਂ ਤੋਂ ਖ਼ਲਾਸੀ ਦਾ ਦਰਵਾਜ਼ਾ ਲੱਭ ਲੈਂਦਾ ਹੈ
If one dies through the Shabad, then salvation is obtained, and one finds the Door of Liberation.
ਗੁਰ ਪਰਸਾਦੀ ਮਿਲਿ ਰਹੈ ਸਚੁ ਨਾਮੁ ਕਰਤਾਰੁ ॥੩॥
ਗੁਰੂ ਦੀ ਕਿਰਪਾ ਨਾਲ ਹੀ ਮਨੁੱਖ (ਪ੍ਰਭੂ-ਚਰਨਾਂ ਵਿਚ) ਜੁੜਿਆ ਰਹਿ ਸਕਦਾ ਹੈ, ਤੇ ਪ੍ਰਭੂ ਦਾ ਸਦਾ-ਥਿਰ ਨਾਮ ਪ੍ਰਾਪਤ ਕਰ ਸਕਦਾ ਹੈ ।੩।
By Guru's Grace, one remains blended with the True Name of the Creator. ||3||
ਇਹੁ ਮਨੂਆ ਅਤਿ ਸਬਲ ਹੈ ਛਡੇ ਨ ਕਿਤੈ ਉਪਾਇ ॥
(ਨਹੀਂ ਤਾਂ) ਇਹ ਮਨ (ਤਾਂ) ਬੜਾ ਬਲਵਾਨ ਹੈ (ਗੁਰੂ ਦੀ ਸਰਨ ਤੋਂ ਬਿਨਾ ਹੋਰ) ਕਿਸੇ ਭੀ ਹੀਲੇ ਨਾਲ ਇਹ (ਕੁਰਾਹੇ ਪਾਣੋਂ) ਛੱਡਦਾ ਨਹੀਂ
This mind is very powerful; we cannot escape it just by trying.
ਦੂਜੈ ਭਾਇ ਦੁਖੁ ਲਾਇਦਾ ਬਹੁਤੀ ਦੇਇ ਸਜਾਇ ॥
ਮਾਇਆ ਦੇ ਪਿਆਰ ਵਿਚ ਫਸਾ ਕੇ (ਮਨੁੱਖ ਨੂੰ) ਦੁੱਖ ਚੰਬੋੜ ਦੇਂਦਾ ਹੈ, ਤੇ ਬੜੀ ਸਜ਼ਾ ਦੇਂਦਾ ਹੈ ।
In the love of duality, people suffer in pain, condemned to terrible punishment.
ਨਾਨਕ ਨਾਮਿ ਲਗੇ ਸੇ ਉਬਰੇ ਹਉਮੈ ਸਬਦਿ ਗਵਾਇ ॥੪॥੧੮॥੫੧॥
ਹੇ ਨਾਨਕ ! ਜੇਹੜੇ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ ਹਉਮੈ ਦੂਰ ਕਰ ਕੇ ਪਰਮਾਤਮਾ ਦੇ ਨਾਮ ਵਿਚ ਜੁੜਦੇ ਹਨ ਉਹ (ਇਸ ਦੇ ਪੰਜੇ ਤੋਂ) ਬਚਦੇ ਹਨ ।੪।੧੮।੫੧।
O Nanak, those who are attached to the Naam are saved; through the Shabad, their ego is banished. ||4||18||51||