ਗੁਨ ਗਾਵਤ ਤੇਰੀ ਉਤਰਸਿ ਮੈਲੁ ॥
ਹੇ ਭਾਈ!) ਪ੍ਰਭੂ ਦੇ ਗੁਣ ਗਾਉਂਦਿਆਂ ਤੇਰੀ (ਵਿਕਾਰਾਂ ਦੀ) ਮੈਲ ਉਤਰ ਜਾਏਗੀ,
Chanting His Glories, your filth shall be washed off.
ਬਿਨਸਿ ਜਾਇ ਹਉਮੈ ਬਿਖੁ ਫੈਲੁ ॥
ਹਉਮੈ ਰੂਪੀ ਵਿਹੁ ਦਾ ਖਿਲਾਰਾ ਭੀ ਮਿਟ ਜਾਏਗਾ ।
The all-consuming poison of ego will be gone.
ਹੋਹਿ ਅਚਿੰਤੁ ਬਸੈ ਸੁਖ ਨਾਲਿ ॥
ਬੇਫ਼ਿਕਰ ਹੋ ਜਾਹਿਂਗਾ ਤੇ ਸੁਖੀ ਜੀਵਨ ਬਿਤੀਤ ਹੋਵੇਗਾ ।
You shall become carefree, and you shall dwell in peace.
ਸਾਸਿ ਗ੍ਰਾਸਿ ਹਰਿ ਨਾਮੁ ਸਮਾਲਿ ॥
ਦਮ-ਬ-ਦਮ ਪ੍ਰਭੂ ਦੇ ਨਾਮ ਨੂੰ ਯਾਦ ਕਰ,
With every breath and every morsel of food, cherish the Lord's Name.
ਛਾਡਿ ਸਿਆਨਪ ਸਗਲੀ ਮਨਾ ॥
ਹੇ ਮਨ! ਸਾਰੀ ਚਤੁਰਾਈ ਛੱਡ ਦੇਹ,
Renounce all clever tricks, O mind.
ਸਾਧਸੰਗਿ ਪਾਵਹਿ ਸਚੁ ਧਨਾ ॥
ਸਦਾ ਨਾਲ ਨਿਭਣ ਵਾਲਾ ਧਨ ਸਤਸੰਗ ਵਿਚ ਮਿਲੇਗਾ।
In the Company of the Holy, you shall obtain the true wealth.
ਹਰਿ ਪੂੰਜੀ ਸੰਚਿ ਕਰਹੁ ਬਿਉਹਾਰੁ ॥
ਪ੍ਰਭੂ ਦੇ ਨਾਮ ਦੀ ਰਾਸ ਇਕੱਠੀ ਕਰ, ਇਹੀ ਵਿਹਾਰ ਕਰ ।
So gather the Lord's Name as your capital, and trade in it.
ਈਹਾ ਸੁਖੁ ਦਰਗਹ ਜੈਕਾਰੁ ॥
ਇਸ ਜੀਵਨ ਵਿਚ ਸੁਖ ਮਿਲੇਗਾ, ਤੇ, ਪ੍ਰਭੂ ਦੀ ਦਰਗਾਹ ਵਿਚ ਆਦਰ ਹੋਵੇਗਾ ।
In this world you shall be at peace, and in the Court of the Lord, you shall be acclaimed.
ਸਰਬ ਨਿਰੰਤਰਿ ਏਕੋ ਦੇਖੁ ॥
ਸਭ ਜੀਵਾਂ ਦੇ ਅੰਦਰ ਇਕ ਅਕਾਲ ਪੁਰਖ ਨੂੰ ਹੀ ਵੇਖ,
See the One permeating all;
ਕਹੁ ਨਾਨਕ ਜਾ ਕੈ ਮਸਤਕਿ ਲੇਖੁ ॥੭॥
ਹੇ ਨਾਨਕ! ਆਖ—(ਇਹ ਕੰਮ ਓਹੀ ਮਨੁੱਖ ਕਰਦਾ ਹੈ) ਜਿਸ ਦੇ ਮੱਥੇ ਤੇ ਭਾਗ ਹਨ ।੭।
says Nanak, your destiny is pre-ordained. ||7||