ਏਕੋ ਜਪਿ ਏਕੋ ਸਾਲਾਹਿ ॥
ਇਕ ਪ੍ਰਭੂ ਨੂੰ ਹੀ ਜਪ, ਤੇ ਇਕ ਪ੍ਰਭੂ ਦੀ ਹੀ ਸਿਫ਼ਤਿ ਕਰ,
Meditate on the One, and worship the One.
ਏਕੁ ਸਿਮਰਿ ਏਕੋ ਮਨ ਆਹਿ ॥
ਇਕ ਨੂੰ ਸਿਮਰ, ਤੇ, ਹੇ ਮਨ! ਇਕ ਪ੍ਰਭੂ ਦੇ ਮਿਲਣ ਦੀ ਤਾਂਘ ਰੱਖ ।
Remember the One, and yearn for the One in your mind.
ਏਕਸ ਕੇ ਗੁਨ ਗਾਉ ਅਨੰਤ ॥
ਇਕ ਪ੍ਰਭੂ ਦੇ ਹੀ ਗੁਣ ਗਾ,
Sing the endless Glorious Praises of the One.
ਮਨਿ ਤਨਿ ਜਾਪਿ ਏਕ ਭਗਵੰਤ ॥
ਮਨ ਵਿਚ ਤੇ ਸਰੀਰਕ ਇੰਦ੍ਰਿਆਂ ਦੀ ਰਾਹੀਂ ਇਕ ਭਗਵਾਨ ਨੂੰ ਹੀ ਜਪ ।
With mind and body, meditate on the One Lord God.
ਏਕੋ ਏਕੁ ਏਕੁ ਹਰਿ ਆਪਿ ॥
(ਸਭ ਥਾਈਂ) ਪ੍ਰਭੂ ਆਪ ਹੀ ਆਪ ਹੈ,
The One Lord Himself is the One and Only.
ਪੂਰਨ ਪੂਰਿ ਰਹਿਓ ਪ੍ਰਭੁ ਬਿਆਪਿ ॥
ਸਭ ਜੀਵਾਂ ਵਿਚ ਪ੍ਰਭੂ ਹੀ ਵੱਸ ਰਿਹਾ ਹੈ ।
The Pervading Lord God is totally permeating all.
ਅਨਿਕ ਬਿਸਥਾਰ ਏਕ ਤੇ ਭਏ ॥
(ਜਗਤ ਦੇ) ਅਨੇਕਾਂ ਖਿਲਾਰੇ ਇਕ ਪ੍ਰਭੂ ਤੋਂ ਹੀ ਹੋਏ ਹਨ,
The many expanses of the creation have all come from the One.
ਏਕੁ ਅਰਾਧਿ ਪਰਾਛਤ ਗਏ ॥
ਇਕ ਪ੍ਰਭੂ ਨੂੰ ਸਿਮਰਿਆਂ ਪਾਪ ਨਾਸ ਹੋ ਜਾਂਦੇ ਹਨ ।
Adoring the One, past sins are removed.
ਮਨ ਤਨ ਅੰਤਰਿ ਏਕੁ ਪ੍ਰਭੁ ਰਾਤਾ ॥
ਜਿਸ ਮਨੁੱਖ ਦੇ ਮਨ ਤੇ ਸਰੀਰ ਵਿਚ ਇਕ ਪ੍ਰਭੂ ਹੀ ਪਰੋਤਾ ਗਿਆ ਹੈ,
Mind and body within are imbued with the One God.
ਗੁਰ ਪ੍ਰਸਾਦਿ ਨਾਨਕ ਇਕੁ ਜਾਤਾ ॥੮॥੧੯॥
ਹੇ ਨਾਨਕ! ਉਸ ਨੇ ਗੁਰੂ ਦੀ ਕਿਰਪਾ ਨਾਲ ਉਸ ਇਕ ਪ੍ਰਭੂ ਨੂੰ ਪਛਾਣ ਲਿਆ ਹੈ ।੮।੧੯।
By Guru's Grace, O Nanak, the One is known. ||8||19||