ਅਸਟਪਦੀ ॥
Ashtapadee:
ਜਾਚਕ ਜਨੁ ਜਾਚੈ ਪ੍ਰਭ ਦਾਨੁ ॥
ਹੇ ਪ੍ਰਭੂ! (ਇਹ) ਮੰਗਤਾ ਦਾਸ (ਤੇਰੇ ਨਾਮ ਦਾ) ਦਾਨ ਮੰਗਦਾ ਹੈ;
I am a beggar; I beg for this gift from You:
ਕਰਿ ਕਿਰਪਾ ਦੇਵਹੁ ਹਰਿ ਨਾਮੁ ॥
ਹੇ ਹਰੀ! ਕਿਰਪਾ ਕਰ ਕੇ (ਆਪਣਾ) ਨਾਮ ਦਿਹੁ ।
please, by Your Mercy, Lord, give me Your Name.
ਸਾਧ ਜਨਾ ਕੀ ਮਾਗਉ ਧੂਰਿ ॥
ਮੈਂ ਸਾਧੂ ਜਨਾਂ ਦੇ ਪੈਰਾਂ ਦੀ ਖ਼ਾਕ ਮੰਗਦਾ ਹਾਂ ।
I ask for the dust of the feet of the Holy.
ਪਾਰਬ੍ਰਹਮ ਮੇਰੀ ਸਰਧਾ ਪੂਰਿ ॥
ਹੇ ਪਾਰਬ੍ਰਹਮ! ਮੇਰੀ ਇੱਛਾ ਪੂਰੀ ਕਰ,
O Supreme Lord God, please fulfill my yearning;
ਸਦਾ ਸਦਾ ਪ੍ਰਭ ਕੇ ਗੁਨ ਗਾਵਉ ॥
ਮੈਂ ਸਦਾ ਹੀ ਪ੍ਰਭੂ ਦੇ ਗੁਣ ਗਾਵਾਂ ।
may I sing the Glorious Praises of God forever and ever.
ਸਾਸਿ ਸਾਸਿ ਪ੍ਰਭ ਤੁਮਹਿ ਧਿਆਵਉ ॥
ਹੇ ਪ੍ਰਭੂ! ਮੈਂ ਦਮ-ਬ-ਦਮ ਤੈਨੂੰ ਹੀ ਸਿਮਰਾਂ ।
With each and every breath, may I meditate on You, O God.
ਚਰਨ ਕਮਲ ਸਿਉ ਲਾਗੈ ਪ੍ਰੀਤਿ ॥
ਪ੍ਰਭੂ ਦੇ ਕਮਲ (ਵਰਗੇ ਸੋਹਣੇ) ਚਰਨਾਂ ਨਾਲ ਮੇਰੀ ਪ੍ਰੀਤਿ ਲੱਗੀ ,
May I enshrine affection for Your Lotus Feet.
ਭਗਤਿ ਕਰਉ ਪ੍ਰਭ ਕੀ ਨਿਤ ਨੀਤਿ ॥
ਸਦਾ ਹੀ ਪ੍ਰਭੂ ਦੀ ਭਗਤੀ ਕਰਦਾ ਰਹਾਂ ।
May I perform devotional worship to God each and every day.
ਏਕ ਓਟ ਏਕੋ ਆਧਾਰੁ ॥
(ਪ੍ਰਭੂ ਦਾ ਨਾਮ ਹੀ) ਇਕੋ ਮੇਰੀ ਓਟ ਹੈ ਤੇ ਇਕੋ ਆਸਰਾ ਹੈ,
You are my only Shelter, my only Support.
ਨਾਨਕੁ ਮਾਗੈ ਨਾਮੁ ਪ੍ਰਭ ਸਾਰੁ ॥੧॥
ਨਾਨਕ ਪ੍ਰਭੂ ਦਾ ਸ੍ਰੇਸ਼ਟ ਨਾਮ ਮੰਗਦਾ ਹੈ ।੧।
Nanak asks for the most sublime, the Naam, the Name of God. ||1||