ਸੇਵਕ ਕੀ ਮਨਸਾ ਪੂਰੀ ਭਈ ॥
ਸੇਵਕ ਦੇ ਮਨ ਦੇ ਫੁਰਨੇ ਪੂਰਨ ਹੋ ਜਾਂਦੇ ਹਨ, ਭਾਵ, ਮਾਇਆ ਵਾਲੀ ਦੌੜ ਮੁੱਕ ਜਾਂਦੀ ਹੈ);
The wishes of the Lord's servant are fulfilled.
ਸਤਿਗੁਰ ਤੇ ਨਿਰਮਲ ਮਤਿ ਲਈ ॥
ਜਦੋਂ ਸੇਵਕ) ਆਪਣੇ ਗੁਰੂ ਤੋਂ ਉੱਤਮ ਸਿੱਖਿਆ ਲੈਂਦਾ ਹੈ ,
From the True Guru, the pure teachings are obtained.
ਜਨ ਕਉ ਪ੍ਰਭੁ ਹੋਇਓ ਦਇਆਲੁ ॥
ਪ੍ਰਭੂ ਆਪਣੇ (ਅਜੇਹੇ) ਸੇਵਕ ਉਤੇ ਮੇਹਰ ਕਰਦਾ ਹੈ,
Unto His humble servant, God has shown His kindness.
ਸੇਵਕੁ ਕੀਨੋ ਸਦਾ ਨਿਹਾਲੁ ॥
ਸੇਵਕ ਨੂੰ ਸਦਾ ਖਿੜੇ-ਮੱਥੇ ਰੱਖਦਾ ਹੈ;
He has made His servant eternally happy.
ਬੰਧਨ ਕਾਟਿ ਮੁਕਤਿ ਜਨੁ ਭਇਆ ॥
ਸੇਵਕ (ਮਾਇਆ ਵਾਲੇ) ਜ਼ੰਜੀਰ ਤੋੜ ਕੇ ਖਲਾਸਾ ਹੋ ਜਾਂਦਾ ਹੈ,
The bonds of His humble servant are cut away, and he is liberated.
ਜਨਮ ਮਰਨ ਦੂਖੁ ਭ੍ਰਮੁ ਗਇਆ ॥
ਉਸ ਦਾ ਜਨਮ ਮਰਨ (ਦੇ ਗੇੜ) ਦਾ ਦੁੱਖ ਤੇ ਸਹਸਾ ਮੁੱਕ ਜਾਂਦਾ ਹੈ ।
The pains of birth and death, and doubt are gone.
ਇਛ ਪੁਨੀ ਸਰਧਾ ਸਭ ਪੂਰੀ ॥
ਸੇਵਕ ਦੀ ਇੱਛਾ ਤੇ ਸਰਧਾ ਸਭ ਸਿਰੇ ਚੜ੍ਹ ਜਾਂਦੀ ਹੈ,
Desires are satisfied, and faith is fully rewarded,
ਰਵਿ ਰਹਿਆ ਸਦ ਸੰਗਿ ਹਜੂਰੀ ॥
ਉਸ ਨੂੰ ਪ੍ਰਭੂ ਸਭ ਥਾਈਂ ਵਿਆਪਕ ਆਪਣੇ ਨਾਲ ਅੰਗ-ਸੰਗ ਦਿੱਸਦਾ ਹੈ ।
imbued forever with His all-pervading peace.
ਜਿਸ ਕਾ ਸਾ ਤਿਨਿ ਲੀਆ ਮਿਲਾਇ ॥
ਜਿਸ ਮਾਲਕ ਦਾ ਉਹ ਸੇਵਕ ਬਣਦਾ ਹੈ, ਉਹ ਆਪਣੇ ਨਾਲ ਮਿਲਾ ਲੈਂਦਾ ਹੈ,
He is His - he merges in Union with Him.
ਨਾਨਕ ਭਗਤੀ ਨਾਮਿ ਸਮਾਇ ॥੩॥
ਹੇ ਨਾਨਕ! ਸੇਵਕ ਭਗਤੀ ਕਰ ਕੇ ਨਾਮ ਵਿਚ ਟਿਕਿਆ ਰਹਿੰਦਾ ਹੈ ।੩।
Nanak is absorbed in devotional worship of the Naam. ||3||