ਸੋ ਕਿਉ ਬਿਸਰੈ ਜਿ ਘਾਲ ਨ ਭਾਨੈ ॥
ਮਨੁੱਖ ਨੂੰ) ਉਹ ਪ੍ਰਭੂ ਕਿਉਂ ਵਿਸਰ ਜਾਏ ਜੋ (ਮਨੁੱਖ ਦੀ ਕੀਤੀ) ਮੇਹਨਤ ਨੂੰ ਅਜਾਈਂ ਨਹੀਂ ਜਾਣ ਦੇਂਦਾ,
Why forget Him, who does not overlook our efforts?
ਸੋ ਕਿਉ ਬਿਸਰੈ ਜਿ ਕੀਆ ਜਾਨੈ ॥
ਜੋ ਮਨੁੱਖ ਦੀ ਕੀਤੀ ਕਮਾਈ ਨੂੰ ਚੇਤੇ ਰੱਖਦਾ ਹੈ ?
Why forget Him, who acknowledges what we do?
ਸੋ ਕਿਉ ਬਿਸਰੈ ਜਿਨਿ ਸਭੁ ਕਿਛੁ ਦੀਆ ॥
ਉਹ ਪ੍ਰਭੂ ਕਿਉਂ ਭੁੱਲ ਜਾਏ ਜਿਸ ਨੇ ਸਭ ਕੁਝ ਦਿੱਤਾ ਹੈ,
Why forget Him, who has given us everything?
ਸੋ ਕਿਉ ਬਿਸਰੈ ਜਿ ਜੀਵਨ ਜੀਆ ॥
ਉਹ ਪ੍ਰਭੂ ਕਿਉਂ ਭੁੱਲ ਜਾਏ ਜੋ ਜੀਵਾਂ ਦੀ ਜ਼ਿੰਦਗੀ ਦਾ ਆਸਰਾ ਹੈ?
Why forget Him, who is the Life of the living beings?
ਸੋ ਕਿਉ ਬਿਸਰੈ ਜਿ ਅਗਨਿ ਮਹਿ ਰਾਖੈ ॥
ਉਹ ਅਕਾਲ ਪੁਰਖ ਕਿਉਂ ਵਿਸਰ ਜਾਏ ਜੋ (ਮਾਂ ਦੇ ਪੇਟ ਦੀ) ਅੱਗ ਵਿਚ ਬਚਾ ਕੇ ਰੱਖਦਾ ਹੈ ?
Why forget Him, who preserves us in the fire of the womb?
ਗੁਰ ਪ੍ਰਸਾਦਿ ਕੋ ਬਿਰਲਾ ਲਾਖੈ ॥
(ਪਰ) ਕੋਈ ਵਿਰਲਾ ਮਨੁੱਖ ਗੁਰੂ ਦੀ ਕਿਰਪਾ ਨਾਲ (ਇਹ ਗੱਲ) ਸਮਝਦਾ ਹੈ ।
By Guru's Grace, rare is the one who realizes this.
ਸੋ ਕਿਉ ਬਿਸਰੈ ਜਿ ਬਿਖੁ ਤੇ ਕਾਢੈ ॥
ਉਹ ਅਕਾਲ ਪੁਰਖ ਕਿਉਂ ਭੱੁਲ ਜਾਏ ਜੋ (ਮਾਇਆ-ਰੂਪ) ਜ਼ਹਰ ਤੋਂ ਬਚਾਉਂਦਾ ਹੈ ,
Why forget Him, who lifts us up out of corruption?
ਜਨਮ ਜਨਮ ਕਾ ਟੂਟਾ ਗਾਢੈ ॥
ਕਈ ਜਨਮ ਦੇ ਵਿਛੁੜੇ ਹੋਏ ਜੀਵ ਨੂੰ (ਆਪਣੇ ਨਾਲ) ਜੋੜ ਲੈਂਦਾ ਹੈ ?
Those separated from Him for countless lifetimes, are re-united with Him once again.
ਗੁਰਿ ਪੂਰੈ ਤਤੁ ਇਹੈ ਬੁਝਾਇਆ ॥
ਜਿਨ੍ਹਾਂ ਸੇਵਕਾਂ ਨੂੰ) ਪੂਰੇ ਗੁਰੂ ਨੇ ਇਹ ਗੱਲ ਸਮਝਾਈ ਹੈ,
Through the Perfect Guru, this essential reality is understood.
ਪ੍ਰਭੁ ਅਪਨਾ ਨਾਨਕ ਜਨ ਧਿਆਇਆ ॥੪॥
ਹੇ ਨਾਨਕ! ਉਹਨਾਂ ਨੇ ਆਪਣੇ ਪ੍ਰਭੂ ਨੂੰ ਸਿਮਰਿਆ ਹੈ ।੪।
O Nanak, God's humble servants meditate on Him. ||4||