ਉਪਜੀ ਪ੍ਰੀਤਿ ਪ੍ਰੇਮ ਰਸੁ ਚਾਉ ॥
ਜਿਸ ਦੇ ਅੰਦਰ ਪ੍ਰਭੂ ਦੀ) ਪ੍ਰੀਤ ਪੈਦਾ ਹੋਈ ਹੈ, ਪ੍ਰਭੂ ਦੇ ਪਿਆਰ ਦਾ ਸੁਆਦ ਤੇ ਚਾਉ ਪੈਦਾ ਹੋਇਆ ਹੈ,
Love and affection, and the taste of yearning, have welled up within;
ਮਨ ਤਨ ਅੰਤਰਿ ਇਹੀ ਸੁਆਉ ॥
ਉਸ ਦੇ ਮਨ ਤੇ ਤਨ ਵਿਚ ਇਹੀ ਚਾਹ ਹੈ (ਕਿ ਨਾਮ ਦੀ ਦਾਤਿ ਮਿਲੇ) ।
within my mind and body, this is my purpose:
ਨੇਤ੍ਰਹੁ ਪੇਖਿ ਦਰਸੁ ਸੁਖੁ ਹੋਇ ॥
ਅੱਖਾਂ ਨਾਲ (ਗੁਰੂ ਦਾ) ਦੀਦਾਰ ਕਰ ਕੇ ਉਸ ਨੂੰ ਸੁਖ ਹੁੰਦਾ ਹੈ,
beholding with my eyes His Blessed Vision, I am at peace.
ਮਨੁ ਬਿਗਸੈ ਸਾਧ ਚਰਨ ਧੋਇ ॥
ਗੁਰੂ ਦੇ ਚਰਨ ਧੋ ਕੇ ਉਸ ਦਾ ਮਨ ਖਿੜ ਆਉਂਦਾ ਹੈ ।
My mind blossoms forth in ecstasy, washing the feet of the Holy.
ਭਗਤ ਜਨਾ ਕੈ ਮਨਿ ਤਨਿ ਰੰਗੁ ॥
ਭਗਤਾਂ ਦੇ ਮਨ ਤੇ ਸਰੀਰ ਵਿਚ (ਪ੍ਰਭੂ ਦਾ) ਪਿਆਰ ਟਿਕਿਆ ਰਹਿੰਦਾ ਹੈ,
The minds and bodies of His devotees are infused with His Love.
ਬਿਰਲਾ ਕੋਊ ਪਾਵੈ ਸੰਗੁ ॥
ਕਿਸੇ ਵਿਰਲੇ ਭਾਗਾਂ ਵਾਲੇ ਨੂੰ ਉਹਨਾਂ ਦੀ ਸੰਗਤਿ ਨਸੀਬ ਹੁੰਦੀ ਹੈ ।
Rare is the one who obtains their company.
ਏਕ ਬਸਤੁ ਦੀਜੈ ਕਰਿ ਮਇਆ ॥
(ਹੇ ਪ੍ਰਭੂ!) ਇਕ ਨਾਮ-ਵਸਤੂ ਮੇਹਰ ਕਰ ਕੇ (ਸਾਨੂੰ) ਦੇਹ,
Show Your mercy - please, grant me this one request:
ਗੁਰ ਪ੍ਰਸਾਦਿ ਨਾਮੁ ਜਪਿ ਲਇਆ ॥
ਗੁਰੂ ਦੀ ਕਿਰਪਾ ਨਾਲ ਤੇਰਾ ਨਾਮ ਜਪ ਸਕੀਏ ।
by Guru's Grace, may I chant the Naam.
ਤਾ ਕੀ ਉਪਮਾ ਕਹੀ ਨ ਜਾਇ ॥
ਉਸ ਦੀ ਵਡਿਆਈ ਬਿਆਨ ਨਹੀਂ ਕੀਤੀ ਜਾ ਸਕਦੀ ।
His Praises cannot be spoken;
ਨਾਨਕ ਰਹਿਆ ਸਰਬ ਸਮਾਇ ॥੬॥
ਹੇ ਨਾਨਕ! ਉਹ ਪ੍ਰਭੂ ਸਭ ਥਾਈਂ ਮੌਜੂਦ ਹੈ।੬।
O Nanak, He is contained among all. ||6||