ਪ੍ਰਭ ਬਖਸੰਦ ਦੀਨ ਦਇਆਲ ॥
ਹੇ ਬਖ਼ਸ਼ਨਹਾਰ ਪ੍ਰਭੂ! ਹੇ ਗਰੀਬਾਂ ਤੇ ਤਰਸ ਕਰਨ ਵਾਲੇ!
God, the Forgiving Lord, is kind to the poor.
ਭਗਤਿ ਵਛਲ ਸਦਾ ਕਿਰਪਾਲ ॥
ਹੇ ਭਗਤੀ ਨਾਲ ਪਿਆਰ ਕਰਨ ਵਾਲੇ! ਹੇ ਸਦਾ ਦਇਆ ਦੇ ਘਰ!
He loves His devotees, and He is always merciful to them.
ਅਨਾਥ ਨਾਥ ਗੋਬਿੰਦ ਗੁਪਾਲ ॥
ਹੇ ਅਨਾਥਾਂ ਦੇ ਨਾਥ! ਹੇ ਗੋਬਿੰਦ! ਹੇ ਗੋਪਾਲ!
The Patron of the patronless, the Lord of the Universe, the Sustainer of the world,
ਸਰਬ ਘਟਾ ਕਰਤ ਪ੍ਰਤਿਪਾਲ ॥
ਹੇ ਸਾਰੇ ਸਰੀਰਾਂ ਦੀ ਪਾਲਣਾ ਕਰਨ ਵਾਲੇ!
the Nourisher of all beings.
ਆਦਿ ਪੁਰਖ ਕਾਰਣ ਕਰਤਾਰ ॥
ਹੇ ਸਭ ਦੇ ਮੁੱਢ ਤੇ ਸਭ ਵਿੱਚ ਵਿਆਪਕ ਪ੍ਰਭੂ!
The Primal Being, the Creator of the Creation.
ਭਗਤ ਜਨਾ ਕੇ ਪ੍ਰਾਨ ਅਧਾਰ ॥
ਹੇ (ਜਗਤ ਦੇ) ਮੂਲ! ਹੇ ਕਰਤਾਰ! ਹੇ ਭਗਤਾਂ ਦੀ ਜ਼ਿੰਦਗੀ ਦੇ ਆਸਰੇ!
The Support of the breath of life of His devotees.
ਜੋ ਜੋ ਜਪੈ ਸੁ ਹੋਇ ਪੁਨੀਤ ॥
ਜੋ ਜੋ ਮਨੱੁਖ ਤੈਨੂੰ ਜਪਦਾ ਹੈ, ਉਹ ਪਵਿੱ੍ਰਤ ਹੋ ਜਾਂਦਾ ਹੈ ।
Whoever meditates on Him is sanctified,
ਭਗਤਿ ਭਾਇ ਲਾਵੈ ਮਨ ਹੀਤ ॥
ਜੋ ਮਨੱੁਖ ਭਗਤੀ-ਭਾਵ ਨਾਲ ਆਪਣੇ ਮਨ ਵਿਚ ਤੇਰਾ ਪਿਆਰ ਟਿਕਾਉਂਦਾ ਹੈ ,
focusing the mind in loving devotional worship.
ਹਮ ਨਿਰਗੁਨੀਆਰ ਨੀਚ ਅਜਾਨ ॥
ਅਸੀ ਨੀਚ ਹਾਂ, ਅੰਞਾਣ ਹਾਂ ਤੇ ਗੁਣ-ਹੀਨ ਹਾਂ ।
I am unworthy, lowly and ignorant.
ਨਾਨਕ ਤੁਮਰੀ ਸਰਨਿ ਪੁਰਖ ਭਗਵਾਨ ॥੭॥
ਹੇ ਨਾਨਕ! (ਬੇਨਤੀ ਕਰ ਤੇ ਆਖ—) ਹੇ ਅਕਾਲ ਪੁਰਖ! ਹੇ ਭਗਵਾਨ! ਅਸੀ ਤੇਰੀ ਸਰਨ ਆਏ ਹਾਂ।੭।
Nanak has entered Your Sanctuary, O Supreme Lord God. ||7||