ਸਰਬ ਬੈਕੁੰਠ ਮੁਕਤਿ ਮੋਖ ਪਾਏ ॥
ਉਸ ਨੇ (ਮਾਨੋ) ਸਾਰੇ ਸੁਰਗ ਤੇ ਮੋਖ ਮੁਕਤੀ ਹਾਸਲ ਕਰ ਲਏ ਹਨ ।
Everything is obtained: the heavens, liberation and deliverance,
ਏਕ ਨਿਮਖ ਹਰਿ ਕੇ ਗੁਨ ਗਾਏ ॥
ਜਿਸ ਮਨੱੁਖ ਨੇ ਅੱਖ ਦਾ ਇਕ ਫੋਰ ਮਾਤ੍ਰ ਭੀ ਪ੍ਰਭੂ ਦੇ ਗੁਣ ਗਾਏ ਹਨ,
if one sings the Lord's Glories, even for an instant.
ਅਨਿਕ ਰਾਜ ਭੋਗ ਬਡਿਆਈ ॥
ਉਸ ਨੂੰ (ਮਾਨੋ) ਅਨੇਕਾਂ ਰਾਜ-ਭੋਗ ਪਦਾਰਥ ਤੇ ਵਡਿਆਈਆਂ ਮਿਲ ਗਈਆਂ ਹਨ ।
So many realms of power, pleasures and great glories,
ਹਰਿ ਕੇ ਨਾਮ ਕੀ ਕਥਾ ਮਨਿ ਭਾਈ ॥
ਜਿਸ ਮਨੱੁਖ ਦੇ ਮਨ ਵਿਚ ਪ੍ਰਭੂ ਦੇ ਨਾਮ ਦੀ ਗੱਲ-ਬਾਤ ਮਿੱਠੀ ਲੱਗੀ ਹੈ,
come to one whose mind is pleased with the Sermon of the Lord's Name.
ਬਹੁ ਭੋਜਨ ਕਾਪਰ ਸੰਗੀਤ ॥
ਉਸ ਨੂੰ (ਮਾਨੋ) ਕਈ ਕਿਸਮ ਦੇ ਖਾਣੇ ਕੱਪੜੇ ਤੇ ਰਾਗ-ਰੰਗ ਹਾਸਲ ਹੋ ਗਏ ਹਨ ।
Abundant foods, clothes and music
ਰਸਨਾ ਜਪਤੀ ਹਰਿ ਹਰਿ ਨੀਤ ॥
ਜਿਸ ਮਨੱੁਖ ਦੀ ਜੀਭ ਸਦਾ ਪ੍ਰਭੂ ਦਾ ਨਾਮ ਜਪਦੀ ਹੈ,
come to one whose tongue continually chants the Lord's Name, Har, Har.
ਭਲੀ ਸੁ ਕਰਨੀ ਸੋਭਾ ਧਨਵੰਤ ॥
ਉਸੇ ਦਾ ਹੀ ਆਚਰਨ ਭਲਾ ਹੈ, ਉਸੇ ਨੂੰ ਹੀ ਸੋਭਾ ਮਿਲਦੀ ਹੈ, ਓਹੀ ਧਨਾਢ ਹੈ ।
His actions are good, he is glorious and wealthy;
ਹਿਰਦੈ ਬਸੇ ਪੂਰਨ ਗੁਰ ਮੰਤ ॥
ਜਿਸ ਮਨੱੁਖ ਦੇ ਹਿਰਦੇ ਵਿਚ ਪੂਰੇ ਗੁਰੂ ਦਾ ਉਪਦੇਸ਼ ਵੱਸਦਾ ਹੈ,
the Mantra of the Perfect Guru dwells within his heart.
ਸਾਧਸੰਗਿ ਪ੍ਰਭ ਦੇਹੁ ਨਿਵਾਸ ॥
ਹੇ ਪ੍ਰਭੂ! ਆਪਣੇ ਸੰਤਾਂ ਦੀ ਸੰਗਤ ਵਿਚ ਥਾਂ ਦੇਹ ।
O God, grant me a home in the Company of the Holy.
ਸਰਬ ਸੂਖ ਨਾਨਕ ਪਰਗਾਸ ॥੮॥੨੦॥
ਹੇ ਨਾਨਕ! (ਸਤਸੰਗ ਵਿਚ ਰਿਹਾਂ) ਸਾਰੇ ਸੁਖਾਂ ਦਾ ਪ੍ਰਕਾਸ਼ ਹੋ ਜਾਂਦਾ ਹੈ ।੮।੨੦।
All pleasures, O Nanak, are so revealed. ||8||20||