ਅਸਟਪਦੀ ॥
Ashtapadee:
ਜਬ ਅਕਾਰੁ ਇਹੁ ਕਛੁ ਨ ਦ੍ਰਿਸਟੇਤਾ ॥
ਜਦੋਂ (ਜਗਤ ਦੇ ਜੀਆਂ ਦੀ ਅਜੇ) ਕੋਈ ਸ਼ਕਲ ਹੀ ਨਹੀਂ ਦਿੱਸਦੀ ਸੀ,
When this world had not yet appeared in any form,
ਪਾਪ ਪੁੰਨ ਤਬ ਕਹ ਤੇ ਹੋਤਾ ॥
ਤਦੋਂ ਪਾਪ ਜਾਂ ਪੁੰਨ ਕਿਸ (ਜੀਵ) ਤੋਂ ਹੋ ਸਕਦਾ ਸੀ ?
who then committed sins and performed good deeds?
ਜਬ ਧਾਰੀ ਆਪਨ ਸੁੰਨ ਸਮਾਧਿ ॥
ਜਦੋਂ (ਪ੍ਰਭੂ ਨੇ) ਆਪ ਅਫੁਰ ਅਵਸਥਾ ਵਾਲੀ ਸਮਾਧੀ ਲਾਈ ਹੋਈ ਸੀ ,
When the Lord Himself was in Profound Samaadhi,
ਤਬ ਬੈਰ ਬਿਰੋਧ ਕਿਸੁ ਸੰਗਿ ਕਮਾਤਿ ॥
ਤਦੋਂ (ਕਿਸ ਨੇ) ਕਿਸੇ ਨਾਲ ਵੈਰ-ਵਿਰੋਧ ਕਮਾਉਣਾ ਸੀ ?
then against whom were hate and jealousy directed?
ਜਬ ਇਸ ਕਾ ਬਰਨੁ ਚਿਹਨੁ ਨ ਜਾਪਤ ॥
ਜਦੋਂ ਇਸ (ਜਗਤ) ਦਾ ਕੋਈ ਰੰਗ-ਰੂਪ ਹੀ ਨਹੀਂ ਸੀ ਦਿੱਸਦਾ,
When there was no color or shape to be seen,
ਤਬ ਹਰਖ ਸੋਗ ਕਹੁ ਕਿਸਹਿ ਬਿਆਪਤ ॥
ਤਦੋਂ ਦੱਸੋ ਖ਼ੁਸ਼ੀ ਜਾਂ ਚਿੰਤਾ ਕਿਸ ਨੂੰ ਪੋਹ ਸਕਦੇ ਸਨ ?
then who experienced joy and sorrow?
ਜਬ ਆਪਨ ਆਪ ਆਪਿ ਪਾਰਬ੍ਰਹਮ ॥
ਜਦੋਂ ਅਕਾਲ ਪੁਰਖ ਕੇਵਲ ਆਪ ਹੀ ਆਪ ਸੀ,
When the Supreme Lord Himself was Himself All-in-all,
ਤਬ ਮੋਹ ਕਹਾ ਕਿਸੁ ਹੋਵਤ ਭਰਮ ॥
ਤਦੋਂ ਮੋਹ ਕਿਥੇ ਹੋ ਸਕਦਾ ਸੀ, ਤੇ ਭਰਮ-ਭੁਲੇਖੇ ਕਿਸ ਨੂੰ ਹੋ ਸਕਦੇ ਸਨ ?
then where was emotional attachment, and who had doubts?
ਆਪਨ ਖੇਲੁ ਆਪਿ ਵਰਤੀਜਾ ॥
ਜਗਤ ਰੂਪ) ਅਪਾਣੀ ਖੇਡ ਪ੍ਰਭੂ ਨੇ ਆਪ ਬਣਾਈ ਹੈ,
He Himself has staged His own drama;
ਨਾਨਕ ਕਰਨੈਹਾਰੁ ਨ ਦੂਜਾ ॥੧॥
ਹੇ ਨਾਨਕ! ਉਸ ਤੋਂ ਬਿਨਾ ਇਸ ਖੇਡ ਦਾ) ਬਨਾਉਣ ਵਾਲਾ ਕੋਈ ਹੋਰ ਨਹੀਂ ਹੈ ।੧।
O Nanak, there is no other Creator. ||1||