ਜਬ ਹੋਵਤ ਪ੍ਰਭ ਕੇਵਲ ਧਨੀ ॥
ਜਦੋਂ ਮਾਲਕ ਪ੍ਰਭੂ ਸਿਰਫ਼ (ਆਪ ਹੀ) ਸੀ,
When there was only God the Master,
ਤਬ ਬੰਧ ਮੁਕਤਿ ਕਹੁ ਕਿਸ ਕਉ ਗਨੀ ॥
ਤਦੋਂ ਦੱਸੋ, ਕਿਸ ਨੂੰ ਬੰਧਨਾਂ ਵਿਚ ਫਸਿਆ ਹੋਇਆ, ਤੇ ਕਿਸ ਨੂੰ ਮੁਕਤਿ ਸਮਝੀਏ ?
then who was called bound or liberated?
ਜਬ ਏਕਹਿ ਹਰਿ ਅਗਮ ਅਪਾਰ ॥
ਜਦੋਂ ਅਗਮ ਤੇ ਬੇਅੰਤ ਪ੍ਰਭੂ ਇਕ ਆਪ ਹੀ ਸੀ,
When there was only the Lord, Unfathomable and Infinite,
ਤਬ ਨਰਕ ਸੁਰਗ ਕਹੁ ਕਉਨ ਅਉਤਾਰ ॥
ਤਦੋਂ ਦੱਸੋ, ਨਰਕਾਂ ਤੇ ਸੁਰਗਾਂ ਵਿਚ ਆਉਣ ਵਾਲੇ ਕੇਹੜੇ ਜੀਵ ਸਨ ?
then who entered hell, and who entered heaven?
ਜਬ ਨਿਰਗੁਨ ਪ੍ਰਭ ਸਹਜ ਸੁਭਾਇ ॥
ਜਦੋਂ ਸੁਤੇ ਹੀ ਪ੍ਰਭੂ ਤ੍ਰਿਗੁਣੀ ਮਾਇਆ ਤੋਂ ਪਰੇ ਸੀ, (ਭਾਵ, ਜਦੋਂ ਉਸ ਨੇ ਮਾਇਆ ਰਚੀ ਹੀ ਨਹੀਂ ਸੀ,
When God was without attributes, in absolute poise,
ਤਬ ਸਿਵ ਸਕਤਿ ਕਹਹੁ ਕਿਤੁ ਠਾਇ ॥
ਤਦੋਂ ਦੱਸੋ, ਕਿਥੇ ਸਨ ਜੀਵ ਤੇ ਕਿਥੇ ਸੀ ਮਾਇਆ ?
then where was mind and where was matter - where was Shiva and Shakti?
ਜਬ ਆਪਹਿ ਆਪਿ ਅਪਨੀ ਜੋਤਿ ਧਰੈ ॥
ਜਦੋਂ ਪ੍ਰਭੂ ਆਪ ਹੀ ਆਪਣੀ ਜੋਤਿ ਜਗਾਈ ਬੈਠਾ ਸੀ,
When He held His Own Light unto Himself,
ਤਬ ਕਵਨ ਨਿਡਰੁ ਕਵਨ ਕਤ ਡਰੈ ॥
ਤਦੋਂ ਕੌਣ ਨਿਡਰ ਸੀ ਤੇ ਕੌਣ ਕਿਸੇ ਤੋਂ ਡਰਦੇ ਸਨ ?
then who was fearless, and who was afraid?
ਆਪਨ ਚਲਿਤ ਆਪਿ ਕਰਨੈਹਾਰ ॥
ਆਪਣੇ ਤਮਾਸ਼ੇ ਆਪ ਹੀ ਕਰਨ ਵਾਲਾ ਹੈ ।
He Himself is the Performer in His own plays;
ਨਾਨਕ ਠਾਕੁਰ ਅਗਮ ਅਪਾਰ ॥੨॥
ਹੇ ਨਾਨਕ! ਅਕਾਲ ਪੁਰਖ ਅਗਮ ਤੇ ਬੇਅੰਤ ਹੈ।੨।
O Nanak, the Lord Master is Unfathomable and Infinite. ||2||