ਅਬਿਨਾਸੀ ਸੁਖ ਆਪਨ ਆਸਨ ॥
ਜਦੋਂ ਅਕਾਲ ਪੁਰਖ ਆਪਣੀ ਮੌਜ ਵਿਚ ਆਪਣੇ ਹੀ ਸਰੂਪ ਵਿਚ ਟਿਕਿਆ ਬੈਠਾ ਸੀ,
When the Immortal Lord was seated at ease,
ਤਹ ਜਨਮ ਮਰਨ ਕਹੁ ਕਹਾ ਬਿਨਾਸਨ ॥
ਤਦੋਂ ਦੱਸੋ, ਜੰਮਣਾ ਮਰਨਾ ਤੇ ਮੌਤ ਕਿਥੇ ਸਨ ?
then where was birth, death and dissolution?
ਜਬ ਪੂਰਨ ਕਰਤਾ ਪ੍ਰਭੁ ਸੋਇ ॥
ਜਦੋਂ ਕਰਤਾਰ ਪੂਰਨ ਪ੍ਰਭੂ ਆਪ ਹੀ ਸੀ,
When there was only God, the Perfect Creator,
ਤਬ ਜਮ ਕੀ ਤ੍ਰਾਸ ਕਹਹੁ ਕਿਸੁ ਹੋਇ ॥
ਤਦੋਂ ਦੱਸੋ, ਮੌਤ ਦਾ ਡਰ ਕਿਸ ਨੂੰ ਹੋ ਸਕਦਾ ਸੀ ?
then who was afraid of death?
ਜਬ ਅਬਿਗਤ ਅਗੋਚਰ ਪ੍ਰਭ ਏਕਾ ॥
ਜਦੋਂ ਅਦ੍ਰਿਸ਼ਟ ਤੇ ਅਗੋਚਰ ਪ੍ਰਭੂ ਇਕ ਆਪ ਹੀ ਸੀ ,
When there was only the One Lord, unmanifest and incomprehensible,
ਤਬ ਚਿਤ੍ਰ ਗੁਪਤ ਕਿਸੁ ਪੂਛਤ ਲੇਖਾ ॥
ਤਦੋਂ ਚਿਤ੍ਰ ਗੁਪਤ ਕਿਸ ਨੂੰ ਲੇਖਾ ਪੁੱਛ ਸਕਦੇ ਸਨ ?
then who was called to account by the recording scribes of the conscious and the subconscious?
ਜਬ ਨਾਥ ਨਿਰੰਜਨ ਅਗੋਚਰ ਅਗਾਧੇ ॥
ਜਦੋਂ ਮਾਲਕ ਮਾਇਆ-ਰਹਿਤ ਅਥਾਹ ਅਗੋਚਰ ਆਪ ਹੀ ਸੀ,
When there was only the Immaculate, Incomprehensible, Unfathomable Master,
ਤਬ ਕਉਨ ਛੁਟੇ ਕਉਨ ਬੰਧਨ ਬਾਧੇ ॥
ਤਦੋਂ ਕੌਣ ਮਾਇਆ ਦੇ ਬੰਧਨਾਂ ਤੋਂ ਮੁਕਤ ਸਨ ਤੇ ਕੌਣ ਬੰਧਨਾਂ ਵਿਚ ਬੱਝੇ ਹੋਏ ਹਨ ?
then who was emancipated, and who was held in bondage?
ਆਪਨ ਆਪ ਆਪ ਹੀ ਅਚਰਜਾ ॥
ਉਹ ਅਚਰਜ-ਰੂਪ ਪ੍ਰਭੂ ਆਪਣੇ ਵਰਗਾ ਆਪ ਹੀ ਹੈ ।
He Himself, in and of Himself, is the most wonderful.
ਨਾਨਕ ਆਪਨ ਰੂਪ ਆਪ ਹੀ ਉਪਰਜਾ ॥੩॥
ਹੇ ਨਾਨਕ! ਆਪਣਾ ਆਕਾਰ ਉਸ ਨੇ ਆਪ ਹੀ ਪੈਦਾ ਕੀਤਾ ਹੈ ।੩।
O Nanak, He Himself created His Own Form. ||3||