ਜਬ ਅਪਨੀ ਸੋਭਾ ਆਪਨ ਸੰਗਿ ਬਨਾਈ ॥
ਜਦੋਂ ਪ੍ਰਭੂ ਨੇ ਆਪਣੀ ਸੋਭਾ ਆਪਣੇ ਹੀ ਨਾਲ ਬਣਾਈ ਸੀ ,
When His Glory was contained within Himself,
ਤਬ ਕਵਨ ਮਾਇ ਬਾਪ ਮਿਤ੍ਰ ਸੁਤ ਭਾਈ ॥
ਤਦੋਂ ਕੌਣ ਮਾਂ, ਪਿਉ, ਮਿਤ੍ਰ, ਪੁਤ੍ਰ ਜਾਂ ਭਰਾ ਸੀ?
then who was mother, father, friend, child or sibling?
ਜਹ ਸਰਬ ਕਲਾ ਆਪਹਿ ਪਰਬੀਨ ॥
ਜਦੋਂ ਅਕਾਲ ਪੁਰਖ ਆਪ ਹੀ ਸਾਰੀਆਂ ਤਾਕਤਾਂ ਵਿਚ ਸਿਆਣਾ ਸੀ,
When all power and wisdom was latent within Him,
ਤਹ ਬੇਦ ਕਤੇਬ ਕਹਾ ਕੋਊ ਚੀਨ ॥
ਤਦੋਂ ਕਿਥੇ ਕੋਈ ਵੇਦ (ਹਿੰਦੂ ਧਰਮ ਪੁਸਤਕ) ਤੇ ਕਤੇਬਾਂ (ਮੁਸਲਮਾਨਾਂ ਦੇ ਧਰਮ ਪੁਸਤਕ) ਵਿਚਾਰਦਾ ਸੀ?
then where were the Vedas and the scriptures, and who was there to read them?
ਜਬ ਆਪਨ ਆਪੁ ਆਪਿ ਉਰਿ ਧਾਰੈ ॥
ਜਦੋਂ ਪ੍ਰਭੂ ਆਪਣੇ ਆਪ ਨੂੰ ਆਪ ਹੀ ਆਪਣੇ ਆਪ ਵਿਚ ਟਿਕਾਈ ਬੈਠਾ ਸੀ,
When He kept Himself, All-in-all, unto His Own Heart,
ਤਉ ਸਗਨ ਅਪਸਗਨ ਕਹਾ ਬੀਚਾਰੈ ॥
ਤਦੋਂ ਚੰਗੇ ਮੰਦੇ ਸਗਨ ਕੌਣ ਸੋਚਦਾ ਸੀ?
then who considered omens to be good or bad?
ਜਹ ਆਪਨ ਊਚ ਆਪਨ ਆਪਿ ਨੇਰਾ ॥
When He Himself was lofty, and He Himself was near at hand,
ਤਹ ਕਉਨ ਠਾਕੁਰੁ ਕਉਨੁ ਕਹੀਐ ਚੇਰਾ ॥
ਦੱਸੋ ਮਾਲਕ ਕੌਣ ਸੀ ਤੇ ਸੇਵਕ ਕੌਣ ਸੀ?
then who was called master, and who was called disciple?
ਬਿਸਮਨ ਬਿਸਮ ਰਹੇ ਬਿਸਮਾਦ ॥
ਜੀਵ ਤੇਰੀ ਗਤਿ ਭਾਲਦੇ ਹੈਰਾਨ ਤੇ ਅਚਰਜ ਹੋ ਰਹੇ ਹਨ ।
We are wonder-struck at the wondrous wonder of the Lord.
ਨਾਨਕ ਅਪਨੀ ਗਤਿ ਜਾਨਹੁ ਆਪਿ ॥੫॥
ਹੇ ਨਾਨਕ! (ਪ੍ਰਭੂ ਅੱਗੇ ਅਰਦਾਸ ਕਰ ਤੇ ਆਖ—ਹੇ ਪ੍ਰਭੂ!) ਤੂੰ ਆਪਣੀ ਗਤਿ ਆਪ ਹੀ ਜਾਣਦਾ ਹੈਂ।੫।
O Nanak, He alone knows His own state. ||5||