ਜਹ ਅਛਲ ਅਛੇਦ ਅਭੇਦ ਸਮਾਇਆ ॥
ਜਿਸ ਅਵਸਥਾ ਵਿਚ ਅਛੱਲ ਅਬਿਨਾਸੀ ਤੇ ਅਭੇਦ ਪ੍ਰਭੂ (ਆਪਣੇ ਆਪ ਵਿਚ) ਟਿਕਿਆ ਹੋਇਆ ਹੈ,
When the Undeceiveable, Impenetrable, Inscrutable One was self-absorbed,
ਊਹਾ ਕਿਸਹਿ ਬਿਆਪਤ ਮਾਇਆ ॥
ਓਥੇ ਕਿਸ ਨੂੰ ਮਾਇਆ ਪੋਹ ਸਕਦੀ ਹੈ ?
then who was swayed by Maya?
ਆਪਸ ਕਉ ਆਪਹਿ ਆਦੇਸੁ ॥
(ਤਦੋਂ) ਪ੍ਰਭੂ ਆਪਣੇ ਆਪ ਨੂੰ ਆਪ ਹੀ ਨਮਸਕਾਰ ਕਰਦਾ ਹੈ,
When He paid homage to Himself,
ਤਿਹੁ ਗੁਣ ਕਾ ਨਾਹੀ ਪਰਵੇਸੁ ॥
ਮਾਇਆ ਦੇ) ਤਿੰਨ ਗੁਣਾਂ ਦਾ (ਉਸ ਉਤੇ) ਅਸਰ ਨਹੀਂ ਪੈਂਦਾ ।
then the three qualities were not prevailing.
ਜਹ ਏਕਹਿ ਏਕ ਏਕ ਭਗਵੰਤਾ ॥
ਜਦੋਂ ਭਗਵਾਨ ਕੇਵਲ ਇਕ ਆਪ ਹੀ ਸੀ,
When there was only the One, the One and Only Lord God,
ਤਹ ਕਉਨੁ ਅਚਿੰਤੁ ਕਿਸੁ ਲਾਗੈ ਚਿੰਤਾ ॥
ਤਦੋਂ ਕੌਣ ਬੇ-ਫ਼ਿਕਰ ਸੀ ਤੇ ਕਿਸ ਨੂੰ ਕੋਈ ਚਿੰਤਾ ਲੱਗਦੀ ਸੀ ।
then who was not anxious, and who felt anxiety?
ਜਹ ਆਪਨ ਆਪੁ ਆਪਿ ਪਤੀਆਰਾ ॥
ਜਦੋਂ ਆਪਣੇ ਆਪ ਨੂੰ ਪਤਿਆਉਣ ਵਾਲਾ ਪ੍ਰਭੂ ਆਪ ਹੀ ਸੀ,
When He Himself was satisfied with Himself,
ਤਹ ਕਉਨੁ ਕਥੈ ਕਉਨੁ ਸੁਨਨੈਹਾਰਾ ॥
ਤਦੋਂ ਕੌਣ ਬੋਲਦਾ ਸੀ, ਤੇ ਕੌਣ ਸੁਣਨ ਵਾਲਾ ਸੀ ?
then who spoke and who listened?
ਬਹੁ ਬੇਅੰਤ ਊਚ ਤੇ ਊਚਾ ॥
ਪ੍ਰਭੂ ਬੜਾ ਬੇਅੰਤ ਹੈ, ਸਭ ਤੋਂ ਉੱਚਾ ਹੈ,
He is vast and infinite, the highest of the high.
ਨਾਨਕ ਆਪਸ ਕਉ ਆਪਹਿ ਪਹੂਚਾ ॥੬॥
ਹੇ ਨਾਨਕ! ਆਪਣੇ ਆਪ ਤਕ ਆਪ ਹੀ ਅੱਪੜਨ ਵਾਲਾ ਹੈ ।੬।
O Nanak, He alone can reach Himself. ||6||