ਜਹ ਆਪਿ ਰਚਿਓ ਪਰਪੰਚੁ ਅਕਾਰੁ ॥
ਜਦੋਂ ਪ੍ਰਭੂ ਨੇ ਆਪ ਜਗਤ ਦੀ ਖੇਡ ਰਚ ਦਿੱਤੀ,
When He Himself fashioned the visible world of the creation,
ਤਿਹੁ ਗੁਣ ਮਹਿ ਕੀਨੋ ਬਿਸਥਾਰੁ ॥
ਮਾਇਆ ਦੇ ਤਿੰਨ ਗੁਣਾਂ ਦਾ ਖਿਲਾਰਾ ਖਲੇਰ ਦਿੱਤਾ;
he made the world subject to the three dispositions.
ਪਾਪੁ ਪੁੰਨੁ ਤਹ ਭਈ ਕਹਾਵਤ ॥
ਤਦੋਂ ਇਹ ਗੱਲ ਚੱਲ ਪਈ ਕਿ ਇਹ ਪਾਪ ਹੈ ਇਹ ਪੁੰਨ ਹੈ,
Sin and virtue then began to be spoken of.
ਕੋਊ ਨਰਕ ਕੋਊ ਸੁਰਗ ਬੰਛਾਵਤ ॥
ਤਦੋਂ ਕੋਈ ਜੀਵ ਨਰਕਾਂ ਦਾ ਭਾਗੀ ਤੇ ਕੋਈ ਸੁਰਗਾਂ ਦਾ ਚਾਹਵਾਨ ਬਣਿਆ;
Some have gone to hell, and some yearn for paradise.
ਆਲ ਜਾਲ ਮਾਇਆ ਜੰਜਾਲ ॥
ਘਰਾਂ ਦੇ ਧੰਧੇ, ਮਾਇਆ ਦੇ ਬੰਧਨ,
Worldly snares and entanglements of Maya,
ਹਉਮੈ ਮੋਹ ਭਰਮ ਭੈ ਭਾਰ ॥
ਅਹੰਕਾਰ, ਮੋਹ, ਭੁਲੇਖੇ, ਡਰ,
egotism, attachment, doubt and loads of fear;
ਦੂਖ ਸੂਖ ਮਾਨ ਅਪਮਾਨ ॥
ਦੁੱਖ, ਸੁਖ, ਆਦਰ ਨਿਰਾਦਰੀ,
pain and pleasure, honor and dishonor
ਅਨਿਕ ਪ੍ਰਕਾਰ ਕੀਓ ਬਖ੍ਯਾਨ ॥
ਇਹੋ ਜਿਹੀਆਂ ਕਈ ਕਿਸਮ ਦੀਆਂ ਗੱਲਾਂ ਚੱਲ ਪਈਆਂ ।
- these came to be described in various ways.
ਆਪਨ ਖੇਲੁ ਆਪਿ ਕਰਿ ਦੇਖੈ ॥
ਪ੍ਰਭੂ ਆਪਣਾ ਤਮਾਸ਼ਾ ਕਰ ਕੇ ਆਪ ਵੇਖ ਰਿਹਾ ਹੈ ।
He Himself creates and beholds His own drama.
ਖੇਲੁ ਸੰਕੋਚੈ ਤਉ ਨਾਨਕ ਏਕੈ ॥੭॥
ਹੇ ਨਾਨਕ! ਜਦੋਂ ਇਸ ਖੇਡ ਨੂੰ ਸਮੇਟਦਾ ਹੈ ਤਾਂ ਇਕ ਆਪ ਹੀ ਆਪ ਹੋ ਜਾਂਦਾ ਹੈ ।੭।
He winds up the drama, and then, O Nanak, He alone remains. ||7||