ਅਸਟਪਦੀ ॥
Ashtapadee:
ਆਪਿ ਕਥੈ ਆਪਿ ਸੁਨਨੈਹਾਰੁ ॥
ਪ੍ਰਭੂ ਆਪ ਬੋਲ ਰਿਹਾ ਹੈ ਆਪ ਹੀ ਸੁਣਨ ਵਾਲਾ ਹੈ,
He Himself is the speaker, and He Himself is the listener.
ਆਪਹਿ ਏਕੁ ਆਪਿ ਬਿਸਥਾਰੁ ॥
ਆਪ ਹੀ ਇੱਕ ਹੈ,ਆਪ ਦਾ ਹੀ ਸਾਰਾ ਪਸਾਰਾ ਹੈ,
He Himself is the One, and He Himself is the many.
ਜਾ ਤਿਸੁ ਭਾਵੈ ਤਾ ਸ੍ਰਿਸਟਿ ਉਪਾਏ ॥
ਤੇ ਆਪ ਹੀ ਸ਼੍ਰਿਸਟੀ ਪੈਦਾ ਕਰਦਾ ਹੈ ।
When it pleases Him, He creates the world.
ਆਪਨੈ ਭਾਣੈ ਲਏ ਸਮਾਏ ॥
ਤੇ ਆਪ ਹੀ (ਜਗਤ ਨੂੰ ਆਪਣੇ ਵਿਚ) ਸਮੇਟ ਲੈਂਦਾ ਹੈ ।
As He pleases, He absorbs it back into Himself.
ਤੁਮ ਤੇ ਭਿੰਨ ਨਹੀ ਕਿਛੁ ਹੋਇ ॥
(ਹੇ ਪ੍ਰਭੂ!) ਤੈਥੋਂ ਵੱਖਰਾ ਕੁਝ ਨਹੀਂ ਹੈ,
Without You, nothing can be done.
ਆਪਨ ਸੂਤਿ ਸਭੁ ਜਗਤੁ ਪਰੋਇ ॥
ਤੂੰ (ਆਪਣੇ ਹੁਕਮ-ਰੂਪ) ਧਾਗੇ ਵਿਚ ਸਾਰੇ ਜਗਤ ਨੂੰ ਪ੍ਰੋ ਰੱਖਿਆ ਹੈ ।
Upon Your thread, You have strung the whole world.
ਜਾ ਕਉ ਪ੍ਰਭ ਜੀਉ ਆਪਿ ਬੁਝਾਏ ॥
ਜਿਸ ਮਨੁੱਖ ਨੂੰ ਪ੍ਰਭੂ ਜੀ ਆਪ ਸੂਝ ਬਖ਼ਸ਼ਦੇ ਹਨ,
One whom God Himself inspires to understand
ਸਚੁ ਨਾਮੁ ਸੋਈ ਜਨੁ ਪਾਏ ॥
ਉਹ ਮਨੁੱਖ ਪ੍ਰਭੂ ਦਾ ਸਦਾ-ਥਿਰ ਰਹਿਣ ਵਾਲਾ ਨਾਮ ਹਾਸਲ ਕਰ ਲੈਂਦਾ ਹੈ ।
- that person obtains the True Name.
ਸੋ ਸਮਦਰਸੀ ਤਤ ਕਾ ਬੇਤਾ ॥
ਉਹ ਮਨੁੱਖ ਸਭ ਵਲ ਇਕ ਨਜ਼ਰ ਨਾਲ ਤੱਕਦਾ ਹੈ, ਅਕਾਲ ਪੁਰਖ ਦਾ ਮਹਰਮ ਹੋ ਜਾਂਦਾ ਹੈ ।
He looks impartially upon all, and he knows the essential reality.
ਨਾਨਕ ਸਗਲ ਸ੍ਰਿਸਟਿ ਕਾ ਜੇਤਾ ॥੧॥
ਹੇ ਨਾਨਕ! ਉਹ ਸਾਰੇ ਜਗਤ ਦਾ ਜਿੱਤਣ ਵਾਲਾ ਹੈ ।੧।
O Nanak, he conquers the whole world. ||1||