ਜੀਅ ਜੰਤ੍ਰ ਸਭ ਤਾ ਕੈ ਹਾਥ ॥
ਸਾਰੇ ਜੀਵ ਜੰਤ ਉਸ ਪ੍ਰਭੂ ਦੇ ਵੱਸ ਵਿਚ ਹਨ,
All beings and creatures are in His Hands.
ਦੀਨ ਦਇਆਲ ਅਨਾਥ ਕੋ ਨਾਥੁ ॥
ਉਹ ਦੀਨਾਂ ਤੇ ਦਇਆ ਕਰਨ ਵਾਲਾ ਹੈ, ਤੇ, ਅਨਾਥਾਂ ਦਾ ਮਾਲਿਕ ਹੈ ।
He is Merciful to the meek, the Patron of the patronless.
ਜਿਸੁ ਰਾਖੈ ਤਿਸੁ ਕੋਇ ਨ ਮਾਰੈ ॥
ਜਿਸ ਜੀਵ ਨੂੰ ਪ੍ਰਭੂ ਆਪ ਰੱਖਦਾ ਹੈ ਉਸ ਨੂੰ ਕੋਈ ਮਾਰ ਨਹੀਂ ਸਕਦਾ ।
No one can kill those who are protected by Him.
ਸੋ ਮੂਆ ਜਿਸੁ ਮਨਹੁ ਬਿਸਾਰੈ ॥
ਮੋਇਆ ਹੋਇਆ (ਤਾਂ) ਉਹ ਜੀਵ ਹੈ ਜਿਸ ਨੂੰ ਪ੍ਰਭੂ ਭੁਲਾ ਦੇਂਦਾ ਹੈ ।
One who is forgotten by God, is already dead.
ਤਿਸੁ ਤਜਿ ਅਵਰ ਕਹਾ ਕੋ ਜਾਇ ॥
ਉਸ ਪ੍ਰਭੂ ਨੂੰ ਛੱਡ ਕੇ ਹੋਰ ਕਿਥੇ ਕੋਈ ਜਾਏ ?
Leaving Him, where else could anyone go?
ਸਭ ਸਿਰਿ ਏਕੁ ਨਿਰੰਜਨ ਰਾਇ ॥
ਸਭ ਜੀਵਾਂ ਦੇ ਸਿਰ ਤੇ ਇਕ ਆਪ ਹੀ ਪ੍ਰਭੂ ਹੈ ਜੋ ਮਾਇਆ ਦੇ ਪ੍ਰਭਾਵ ਤੋਂ ਪਰੇ ਹੈ ।
Over the heads of all is the One, the Immaculate King.
ਜੀਅ ਕੀ ਜੁਗਤਿ ਜਾ ਕੈ ਸਭ ਹਾਥਿ ॥
ਜਿਸ ਦੇ ਵੱਸ ਵਿਚ ਸਭ ਜੀਵਾਂ ਦੀ ਜ਼ਿੰਦਗੀ ਦਾ ਭੇਤ ਹੈ ।
The ways and means of all beings are in His Hands.
ਅੰਤਰਿ ਬਾਹਰਿ ਜਾਨਹੁ ਸਾਥਿ ॥
ਉਸ ਪ੍ਰਭੂ ਨੂੰ ਅੰਦਰ ਬਾਹਰ ਸਭ ਥਾਈਂ ਅੰਗ-ਸੰਗ ਜਾਣਹੁ,
Inwardly and outwardly, know that He is with you.
ਗੁਨ ਨਿਧਾਨ ਬੇਅੰਤ ਅਪਾਰ ॥
ਜੋ ਗੁਣਾਂ ਦਾ ਖ਼ਜ਼ਾਨਾ ਹੈ, ਬੇਅੰਤ ਹੈ ਤੇ ਅਪਾਰ ਹੈ ।
He is the Ocean of excellence, infinite and endless.
ਨਾਨਕ ਦਾਸ ਸਦਾ ਬਲਿਹਾਰ ॥੨॥
ਹੇ ਨਾਨਕ! (ਆਖ, ਪ੍ਰਭੂ ਦੇ) ਸੇਵਕ ਉਸ ਤੋਂ ਸਦਕੇ ਹਨ ।੨।
Slave Nanak is forever a sacrifice to Him. ||2||