ਹਲਤੁ ਪਲਤੁ ਦੁਇ ਲੇਹੁ ਸਵਾਰਿ ॥
ਇਸ ਤਰ੍ਹਾਂ) ਲੋਕ ਤੇ ਪਰਲੋਕ ਦੋਵੇਂ ਸੁਧਾਰ ਲਵੋ ।
Embellish both this world and the next;
ਰਾਮ ਨਾਮੁ ਅੰਤਰਿ ਉਰਿ ਧਾਰਿ ॥
ਪ੍ਰਭੂ ਦਾ ਨਾਮ ਅੰਦਰ ਹਿਰਦੇ ਵਿਚ ਟਿਕਾਓ,
enshrine the Lord's Name deep within your heart.
ਪੂਰੇ ਗੁਰ ਕੀ ਪੂਰੀ ਦੀਖਿਆ ॥
ਪੂਰੇ ਸਤਿਗੁਰੂ ਦੀ ਸਿੱਖਿਆ ਭੀ ਪੂਰਨ (ਭਾਵ, ਮੁਕੰਮਲ) ਹੁੰਦੀ ਹੈ,
Perfect are the Teachings of the Perfect Guru.
ਜਿਸੁ ਮਨਿ ਬਸੈ ਤਿਸੁ ਸਾਚੁ ਪਰੀਖਿਆ ॥
ਜਿਸ ਮਨੁੱਖ ਦੇ ਮਨ ਵਿਚ (ਇਹ ਸਿੱਖਿਆ) ਵੱਸਦੀ ਹੈ ਉਸ ਨੂੰ ਸਦਾ-ਥਿਰ ਰਹਿਣ ਵਾਲਾ ਪ੍ਰਭੂ ਸਮਝ ਆ ਜਾਂਦਾ ਹੈ ।
That person, within whose mind it abides, realizes the Truth.
ਮਨਿ ਤਨਿ ਨਾਮੁ ਜਪਹੁ ਲਿਵ ਲਾਇ ॥
ਮਨ ਤੇ ਸਰੀਰ ਦੀ ਰਾਹੀਂ ਲਿਵ ਜੋੜ ਕੇ ਨਾਮ ਜਪਹੁ,
With your mind and body, chant the Naam; lovingly attune yourself to it.
ਦੂਖੁ ਦਰਦੁ ਮਨ ਤੇ ਭਉ ਜਾਇ ॥
ਦੁਖ ਦਰਦ ਅਤੇ ਮਨ ਤੋਂ ਡਰ ਦੂਰ ਹੋ ਜਾਏਗਾ;
Sorrow, pain and fear shall depart from your mind.
ਸਚੁ ਵਾਪਾਰੁ ਕਰਹੁ ਵਾਪਾਰੀ ॥
ਹੇ ਵਣਜਾਰੇ ਜੀਵ! ਸੱਚਾ ਵਣਜ ਕਰਹੁ,
Deal in the true trade, O trader,
ਦਰਗਹ ਨਿਬਹੈ ਖੇਪ ਤੁਮਾਰੀ ॥
ਨਾਮ ਰੂਪ ਸੱਚੇ ਵਣਜ ਨਾਲ) ਤੁਹਾਡਾ ਸੌਦਾ ਪ੍ਰਭੂ ਦੀ ਦਰਗਾਹ ਵਿਚ ਮੁੱਲ ਪਾਏਗਾ ।
and your merchandise shall be safe in the Court of the Lord.
ਏਕਾ ਟੇਕ ਰਖਹੁ ਮਨ ਮਾਹਿ ॥
ਮਨ ਵਿਚ ਇਕ ਅਕਾਲ ਪੁਰਖ ਦਾ ਆਸਰਾ ਰੱਖੋ,
Keep the Support of the One in your mind.
ਨਾਨਕ ਬਹੁਰਿ ਨ ਆਵਹਿ ਜਾਹਿ ॥੬॥
ਹੇ ਨਾਨਕ! ਮੁੜ ਜੰਮਣ ਮਰਨ ਦਾ ਗੇੜ ਨਹੀਂ ਹੋਵੇਗਾ ।੬।
O Nanak, you shall not have to come and go in reincarnation again. ||6||