ਤਿਸ ਤੇ ਦੂਰਿ ਕਹਾ ਕੋ ਜਾਇ ॥
ਉਸ ਪ੍ਰਭੂ ਤੋਂ ਪਰੇ ਕਿੱਥੇ ਕੋਈ ਜੀਵ ਜਾ ਸਕਦਾ ਹੈ ?
Where can anyone go, to get away from Him?
ਉਬਰੈ ਰਾਖਨਹਾਰੁ ਧਿਆਇ ॥
ਜੀਵ ਬਚਦਾ ਹੀ ਰੱਖਣਹਾਰ ਪ੍ਰਭੂ ਨੂੰ ਸਿਮਰ ਕੇ ਹੈ ।
Meditating on the Protector Lord, you shall be saved.
ਨਿਰਭਉ ਜਪੈ ਸਗਲ ਭਉ ਮਿਟੈ ॥
ਜੋ ਮੁਨੱਖ ਨਿਰਭਉ ਅਕਾਲ ਪੁਰਖ ਨੂੰ ਜਪਦਾ ਹੈ, ਉਸ ਦਾ ਸਾਰਾ ਡਰ ਮਿਟ ਜਾਂਦਾ ਹੈ,
Meditating on the Fearless Lord, all fear departs.
ਪ੍ਰਭ ਕਿਰਪਾ ਤੇ ਪ੍ਰਾਣੀ ਛੁਟੈ ॥
ਪ੍ਰਭੂ ਦੀ ਮੇਹਰ ਨਾਲ ਹੀ ਬੰਦਾ (ਡਰ ਤੋਂ) ਖ਼ਲਾਸੀ ਪਾਂਦਾ ਹੈ ।
By God's Grace, mortals are released.
ਜਿਸੁ ਪ੍ਰਭੁ ਰਾਖੈ ਤਿਸੁ ਨਾਹੀ ਦੂਖ ॥
ਜਿਸ ਬੰਦੇ ਨੂੰ ਪ੍ਰਭੂ ਰੱਖਦਾ ਹੈ ਉਸ ਨੂੰ ਕੋਈ ਦੁੱਖ ਨਹੀਂ ਪੋਂਹਦਾ,
One who is protected by God never suffers in pain.
ਨਾਮੁ ਜਪਤ ਮਨਿ ਹੋਵਤ ਸੂਖ ॥
ਨਾਮ ਜਪਿਆਂ ਮਨ ਵਿਚ ਸੁਖ ਪੈਦਾ ਹੁੰਦਾ ਹੈ;
Chanting the Naam, the mind becomes peaceful.
ਚਿੰਤਾ ਜਾਇ ਮਿਟੈ ਅਹੰਕਾਰੁ ॥
(ਨਾਮ ਸਿਮਰਿਆਂ) ਚਿੰਤਾ ਦੂਰ ਹੋ ਜਾਂਦੀ ਹੈ, ਅਹੰਕਾਰ ਮਿਟ ਜਾਂਦਾ ਹੈ,
Anxiety departs, and ego is eliminated.
ਤਿਸੁ ਜਨ ਕਉ ਕੋਇ ਨ ਪਹੁਚਨਹਾਰੁ ॥
ਉਸ ਮਨੁੱਖ ਦੀ ਕੋਈ ਬਰਾਬਰੀ ਹੀ ਨਹੀਂ ਕਰ ਸਕਦਾ ।
No one can equal that humble servant.
ਸਿਰ ਊਪਰਿ ਠਾਢਾ ਗੁਰੁ ਸੂਰਾ ॥
ਜਿਸ ਬੰਦੇ ਦੇ ਸਿਰ ਉਤੇ ਸੂਰਮਾ ਸਤਿਗੁਰੂ (ਰਾਖਾ) ਖਲੋਤਾ ਹੋਇਆ ਹੈ,
The Brave and Powerful Guru stands over his head.
ਨਾਨਕ ਤਾ ਕੇ ਕਾਰਜ ਪੂਰਾ ॥੭॥
ਹੇ ਨਾਨਕ! ਉਸ ਦੇ ਸਾਰੇ ਕੰਮ ਰਾਸ ਆ ਜਾਂਦੇ ਹਨ ।੭।
O Nanak, his efforts are fulfilled. ||7||