ਮਤਿ ਪੂਰੀ ਅੰਮ੍ਰਿਤੁ ਜਾ ਕੀ ਦ੍ਰਿਸਟਿ ॥
ਜਿਸ ਪ੍ਰਭੂ ਦੀ ਸਮਝ ਪੂਰਨ ਹੈ, ਜਿਸ ਦੀ ਨਜ਼ਰ ਵਿਚੋਂ ਅੰਮ੍ਰਿਤ ਵਰਸਦਾ ਹੈ,
His wisdom is perfect, and His Glance is Ambrosial.
ਦਰਸਨੁ ਪੇਖਤ ਉਧਰਤ ਸ੍ਰਿਸਟਿ ॥
ਉਸ ਦਾ ਦੀਦਾਰ ਕੀਤਿਆਂ ਜਗਤ ਦਾ ਉੱਧਾਰ ਹੁੰਦਾ ਹੈ ।
Beholding His Vision, the universe is saved.
ਚਰਨ ਕਮਲ ਜਾ ਕੇ ਅਨੂਪ ॥
ਜਿਸ ਪ੍ਰਭੂ ਦੇ ਕਮਲਾਂ (ਵਰਗੇ) ਅੱਤ ਸੋਹਣੇ ਚਰਨ ਹਨ,
His Lotus Feet are incomparably beautiful.
ਸਫਲ ਦਰਸਨੁ ਸੁੰਦਰ ਹਰਿ ਰੂਪ ॥
ਉਸ ਦਾ ਰੂਪ ਸੁੰਦਰ ਹੈ, ਤੇ, ਉਸ ਦਾ ਦੀਦਾਰ ਮੁਰਾਦਾਂ ਪੂਰੀਆਂ ਕਰਨ ਵਾਲਾ ਹੈ ।
The Blessed Vision of His Darshan is fruitful and rewarding; His Lordly Form is beautiful.
ਧੰਨੁ ਸੇਵਾ ਸੇਵਕੁ ਪਰਵਾਨੁ ॥
ਉਸ ਦਾ ਸੇਵਕ (ਦਰਗਾਹ ਵਿਚ) ਕਬੂਲ ਹੋ ਜਾਂਦਾ ਹੈ (ਤਾਹੀਏਂ) ਉਸ ਦੀ ਸੇਵਾ ਮੁਬਾਰਿਕ ਹੈ ।
Blessed is His service; His servant is famous.
ਅੰਤਰਜਾਮੀ ਪੁਰਖੁ ਪ੍ਰਧਾਨੁ ॥
ਉਹ ਅਕਾਲ ਪੁਰਖ ਘਟ ਘਟ ਦੀ ਜਾਣਨ ਵਾਲਾ ਤੇ ਸਭ ਤੋਂ ਵੱਡਾ ਹੈ,
The Inner-knower, the Searcher of hearts, is the most exalted Supreme Being.
ਜਿਸੁ ਮਨਿ ਬਸੈ ਸੁ ਹੋਤ ਨਿਹਾਲੁ ॥
ਜਿਸ ਮਨੁੱਖ ਦੇ ਹਿਰਦੇ ਵਿਚ (ਐਸਾ ਪ੍ਰਭੂ) ਵੱਸਦਾ ਹੈ ਉਹ (ਫੁੱਲ ਵਾਂਗ) ਖਿੜ ਆਉਂਦਾ ਹੈ,
That one, within whose mind He abides, is blissfully happy.
ਤਾ ਕੈ ਨਿਕਟਿ ਨ ਆਵਤ ਕਾਲੁ ॥
ਉਸ ਦੇ ਨੇੜੇ ਕਾਲ (ਭੀ) ਨਹੀਂ ਆਉਂਦਾ (ਭਾਵ, ਮੌਤ ਦਾ ਡਰ ਉਸ ਨੂੰ ਪੋਂਹਦਾ ਨਹੀਂ) ।
Death does not draw near him.
ਅਮਰ ਭਏ ਅਮਰਾ ਪਦੁ ਪਾਇਆ ॥
ਉਹ ਜਨਮ ਮਰਨ ਤੋਂ ਰਹਿਤ ਹੋ ਜਾਂਦੇ ਹਨ, ਤੇ ਸਦਾ ਕਾਇਮ ਰਹਿਣ ਵਾਲਾ ਦਰਜਾ ਹਾਸਲ ਕਰ ਲੈਂਦੇ ਹਨ ।
One becomes immortal, and obtains the immortal status,
ਸਾਧਸੰਗਿ ਨਾਨਕ ਹਰਿ ਧਿਆਇਆ ॥੮॥੨੨॥
ਹੇ ਨਾਨਕ! ਜਿਨ੍ਹਾਂ ਮਨੁੱਖਾਂ ਨੇ ਸਤਸੰਗ ਵਿਚ ਪ੍ਰਭੂ ਨੂੰ ਸਿਮਰਿਆ ਹੈ।੮।੨੨।
meditating on the Lord, O Nanak, in the Company of the Holy. ||8||22||