ਅਸਟਪਦੀ ॥
Ashtapadee:
ਸੰਤਸੰਗਿ ਅੰਤਰਿ ਪ੍ਰਭੁ ਡੀਠਾ ॥
ਜਿਸ ਮਨੁੱਖ ਨੇ) ਗੁਰੂ ਦੀ ਸੰਗਤਿ ਵਿਚ (ਰਹਿ ਕੇ) ਆਪਣੇ ਅੰਦਰ ਅਕਾਲ ਪੁਰਖ ਨੂੰ ਵੇਖਿਆ ਹੈ,
In the Society of the Saints, I see God deep within my being.
ਨਾਮੁ ਪ੍ਰਭੂ ਕਾ ਲਾਗਾ ਮੀਠਾ ॥
ਉਸ ਨੂੰ ਪ੍ਰਭੂ ਦਾ ਨਾਮ ਪਿਆਰਾ ਲੱਗਣ ਲੱਗ ਪੈਂਦਾ ਹੈ ।
God's Name is sweet to me.
ਸਗਲ ਸਮਿਗ੍ਰੀ ਏਕਸੁ ਘਟ ਮਾਹਿ ॥
(ਜਗਤ ਦੇ) ਸਾਰੇ ਪਦਾਰਥ (ਉਸ ਨੂੰ) ਇਕ ਪ੍ਰਭੂ ਵਿਚ ਹੀ (ਲੀਨ ਦਿੱਸਦੇ ਹਨ),
All things are contained in the Heart of the One,
ਅਨਿਕ ਰੰਗ ਨਾਨਾ ਦ੍ਰਿਸਟਾਹਿ ॥
(ਉਸ ਪ੍ਰਭੂ ਤੋਂ ਹੀ) ਅਨੇਕਾਂ ਕਿਸਮਾਂ ਦੇ ਰੰਗ ਤਮਾਸ਼ੇ (ਨਿਕਲੇ ਹੋਏ) ਦਿੱਸਦੇ ਹਨ;
although they appear in so many various colors.
ਨਉ ਨਿਧਿ ਅੰਮ੍ਰਿਤੁ ਪ੍ਰਭ ਕਾ ਨਾਮੁ ॥
ਜੋ (ਮਾਨੋ, ਜਗਤ ਦੇ) ਨੌ ਹੀ ਖ਼ਜ਼ਾਨਿਆਂ (ਦੇ ਤੱੁਲ) ਹੈ ਤੇ ਅੰਮ੍ਰਿਤ ਹੈ;
The nine treasures are in the Ambrosial Name of God.
ਦੇਹੀ ਮਹਿ ਇਸ ਕਾ ਬਿਸ੍ਰਾਮੁ ॥
ਉਸ ਮਨੁੱਖ ਦੇ) ਸਰੀਰ ਵਿਚ ਪ੍ਰਭੂ ਦੇ ਉਸ ਨਾਮ ਦਾ ਟਿਕਾਣਾ (ਹੋ ਜਾਂਦਾ ਹੈ),
Within the human body is its place of rest.
ਸੁੰਨ ਸਮਾਧਿ ਅਨਹਤ ਤਹ ਨਾਦ ॥
ਉਸ ਮਨੱੁਖ ਦੇ ਅੰਦਰ ਅਫੁਰ ਸੁਰਤਿ ਜੁੜੀ ਰਹਿੰਦੀ ਹੈ,
The Deepest Samaadhi, and the unstruck sound current of the Naad are there.
ਕਹਨੁ ਨ ਜਾਈ ਅਚਰਜ ਬਿਸਮਾਦ ॥
ਅਜੇਹਾ ਅਚਰਜ ਇਕ-ਰਸ ਰਾਗ (-ਰੂਪ ਆਨੰਦ ਬਣਿਆ ਰਹਿੰਦਾ ਹੈ) ਜਿਸ ਦਾ ਬਿਆਨ ਨਹੀਂ ਹੋ ਸਕਦਾ ।
The wonder and marvel of it cannot be described.
ਤਿਨਿ ਦੇਖਿਆ ਜਿਸੁ ਆਪਿ ਦਿਖਾਏ ॥
ਇਹ (ਆਨੰਦ) ਉਸ ਮਨੁੱਖ ਨੇ ਵੇਖਿਆ ਹੈ ਜਿਸ ਨੂੰ ਪ੍ਰਭੂ ਆਪ ਵਿਖਾਉਂਦਾ ਹੈ ,
He alone sees it, unto whom God Himself reveals it.
ਨਾਨਕ ਤਿਸੁ ਜਨ ਸੋਝੀ ਪਾਏ ॥੧॥
ਹੇ ਨਾਨਕ! ਕਿਉਂੁਕਿ) ਉਸ ਮਨੁੱਖ ਨੂੰ (ਉਸ ਆਨੰਦ ਦੀ) ਸਮਝ ਬਖ਼ਸ਼ਦਾ ਹੈ ।੧।
O Nanak, that humble being understands. ||1||