ਸੋ ਅੰਤਰਿ ਸੋ ਬਾਹਰਿ ਅਨੰਤ ॥
ਉਹ ਬੇਅੰਤ ਭਗਵਾਨ ਅੰਦਰ ਬਾਹਰ (ਸਭ ਥਾਈਂ) ਹਰੇਕ ਸਰੀਰ ਵਿਚ ਮੌਜੂਦ ਹੈ;
The Infinite Lord is inside, and outside as well.
ਘਟਿ ਘਟਿ ਬਿਆਪਿ ਰਹਿਆ ਭਗਵੰਤ ॥
ਉਹ ਬੇਅੰਤ ਭਗਵਾਨ ਹਰੇਕ ਸਰੀਰ ਵਿਚ ਮੌਜੂਦ ਹੈ;
Deep within each and every heart, the Lord God is pervading.
ਧਰਨਿ ਮਾਹਿ ਆਕਾਸ ਪਇਆਲ ॥
ਧਰਤੀ ਅਕਾਸ਼ ਤੇ ਪਤਾਲ ਵਿਚ ਹੈ,
In the earth, in the Akaashic ethers, and in the nether regions of the underworld
ਸਰਬ ਲੋਕ ਪੂਰਨ ਪ੍ਰਤਿਪਾਲ ॥
ਸਾਰੇ ਭਵਨਾਂ ਵਿਚ ਮੌਜੂਦ ਹੈ ਤੇ ਸਭ ਦੀ ਪਾਲਨਾ ਕਰਦਾ ਹੈ;
- in all worlds, He is the Perfect Cherisher.
ਬਨਿ ਤਿਨਿ ਪਰਬਤਿ ਹੈ ਪਾਰਬ੍ਰਹਮੁ ॥
ਉਹ ਪਾਰਬ੍ਰਹਮ ਜੰਗਲ ਵਿਚ ਹੈ, ਘਾਹ (ਆਦਿਕ) ਵਿਚ ਹੈ ਤੇ ਪਰਬਤ ਵਿਚ ਹੈ;
In the forests, fields and mountains, He is the Supreme Lord God.
ਜੈਸੀ ਆਗਿਆ ਤੈਸਾ ਕਰਮੁ ॥
ਜਿਹੋ ਜਿਹਾ ਉਹ ਹੁਕਮ (ਕਰਦਾ ਹੈ), ਉਹੋ ਜਿਹਾ (ਜੀਵ) ਕੰਮ ਕਰਦਾ ਹੈ;
As He orders, so do His creatures act.
ਪਉਣ ਪਾਣੀ ਬੈਸੰਤਰ ਮਾਹਿ ॥
ਪਉਣ ਵਿਚ, ਪਾਣੀ ਵਿਚ, ਅੱਗ ਵਿਚ, ਸਭ ਥਾਈਂ) ਸਮਾਇਆ ਹੋਇਆ ਹੈ;
He permeates the winds and the waters.
ਚਾਰਿ ਕੁੰਟ ਦਹ ਦਿਸੇ ਸਮਾਹਿ ॥
ਚਹੁੰ ਕੂਟਾਂ ਵਿਚ ਦਸੀਂ ਪਾਸੀਂ (ਸਭ ਥਾਈਂ) ਸਮਾਇਆ ਹੋਇਆ ਹੈ;
He is pervading in the four corners and in the ten directions.
ਤਿਸ ਤੇ ਭਿੰਨ ਨਹੀ ਕੋ ਠਾਉ ॥
ਕੋਈ (ਭੀ) ਥਾਂ ਉਸ ਪ੍ਰਭੂ ਤੋਂ ਵੱਖਰਾ ਨਹੀਂ ਹੈ;
Without Him, there is no place at all.
ਗੁਰ ਪ੍ਰਸਾਦਿ ਨਾਨਕ ਸੁਖੁ ਪਾਉ ॥੨॥
ਹੇ ਨਾਨਕ! (ਇਸ ਨਿਸਚੇ ਦਾ) ਆਨੰਦ ਗੁਰੂ ਦੀ ਕਿਰਪਾ ਨਾਲ ਮਿਲਦਾ ਹੈ ।੨।
By Guru's Grace, O Nanak, peace is obtained. ||2||