ਬੇਦ ਪੁਰਾਨ ਸਿੰਮ੍ਰਿਤਿ ਮਹਿ ਦੇਖੁ ॥
ਵੇਦਾਂ ਵਿਚ, ਪੁਰਾਣਾਂ ਵਿਚ, ਸਿਮ੍ਰਿਤਿਆਂ ਵਿਚ (ਓਸੇ ਪ੍ਰਭੂ ਨੂੰ) ਤੱਕੋ;
See Him in the Vedas, the Puraanas and the Simritees.
ਸਸੀਅਰ ਸੂਰ ਨਖ੍ਯਤ੍ਰ ਮਹਿ ਏਕੁ ॥
ਚੰਦ੍ਰਮਾ, ਸੂਰਜ, ਤਾਰਿਆਂ ਵਿਚ ਭੀ ਇਕ ਉਹੀ ਹੈ;
In the moon, the sun and the stars, He is the One.
ਬਾਣੀ ਪ੍ਰਭ ਕੀ ਸਭੁ ਕੋ ਬੋਲੈ ॥
ਹਰੇਕ ਜੀਵ ਅਕਾਲ ਪੁਰਖ ਦੀ ਹੀ ਬੋਲੀ ਬੋਲਦਾ ਹੈ;
The Bani of God's Word is spoken by everyone.
ਆਪਿ ਅਡੋਲੁ ਨ ਕਬਹੂ ਡੋਲੈ ॥
ਉਹ ਆਪ ਅਡੋਲ ਹੈ ਕਦੇ ਡੋਲਦਾ ਨਹੀਂ ।
He Himself is unwavering - He never wavers.
ਸਰਬ ਕਲਾ ਕਰਿ ਖੇਲੈ ਖੇਲ ॥
ਸਾਰੀਆਂ ਤਾਕਤਾਂ ਰਚ ਕੇ (ਜਗਤ ਦੀਆਂ) ਖੇਡਾਂ ਖੇਡ ਰਿਹਾ ਹੈ,
With absolute power, He plays His play.
ਮੋਲਿ ਨ ਪਾਈਐ ਗੁਣਹ ਅਮੋਲ ॥
ਕਿਸੇ ਮੁੱਲ ਤੋਂ ਨਹੀਂ ਮਿਲਦਾ (ਕਿਉਂਕਿ) ਅਮੋਲਕ ਗੁਣਾਂ ਵਾਲਾ ਹੈ;
His value cannot be estimated; His virtues are invaluable.
ਸਰਬ ਜੋਤਿ ਮਹਿ ਜਾ ਕੀ ਜੋਤਿ ॥
ਜਿਸ ਪ੍ਰਭੂ ਦੀ ਜੋਤਿ ਸਾਰੀਆਂ ਜੋਤਾਂ ਵਿਚ (ਜਗ ਰਹੀ ਹੈ) ,
In all light, is His Light.
ਧਾਰਿ ਰਹਿਓ ਸੁਆਮੀ ਓਤਿ ਪੋਤਿ ॥
ਉਹ ਮਾਲਕ ਤਾਣੇ ਪੇਟੇ ਵਾਂਗ (ਸਭ ਨੂੰ) ਆਸਰਾ ਦੇ ਰਿਹਾ ਹੈ;
The Lord and Master supports the weave of the fabric of the universe.
ਗੁਰ ਪਰਸਾਦਿ ਭਰਮ ਕਾ ਨਾਸੁ ॥
ਜਿਨ੍ਹਾਂ ਦਾ ਭਰਮ ਗੁਰੂ ਦੀ ਕਿਰਪਾ ਨਾਲ ਮਿਟ ਜਾਂਦਾ ਹੈ ।
By Guru's Grace, doubt is dispelled.
ਨਾਨਕ ਤਿਨ ਮਹਿ ਏਹੁ ਬਿਸਾਸੁ ॥੩॥
ਹੇ ਨਾਨਕ! (ਅਕਾਲ ਪੁਰਖ ਦੀ ਇਸ ਸਰਬ-ਵਿਆਪਕ ਹਸਤੀ ਦਾ) ਇਹ ਯਕੀਨ ਉਹਨਾਂ ਮਨੁੱਖਾਂ ਦੇ ਅੰਦਰ ਬਣਦਾ ਹੈ ।੩।
O Nanak, this faith is firmly implanted within. ||3||