ਸੰਤ ਜਨਾ ਕਾ ਪੇਖਨੁ ਸਭੁ ਬ੍ਰਹਮ ॥
ਸੰਤ ਜਨ ਹਰ ਥਾਂ ਅਕਾਲ ਪੁਰਖ ਨੂੰ ਹੀ ਵੇਖਦੇ ਹਨ,
In the eye of the Saint, everything is God.
ਸੰਤ ਜਨਾ ਕੈ ਹਿਰਦੈ ਸਭਿ ਧਰਮ ॥
ਉਹਨਾਂ ਦੇ ਹਿਰਦੇ ਵਿਚ ਸਾਰੇ (ਖ਼ਿਆਲ) ਧਰਮ ਦੇ ਹੀ (ਉਠਦੇ ਹਨ) ।
In the heart of the Saint, everything is Dharma.
ਸੰਤ ਜਨਾ ਸੁਨਹਿ ਸੁਭ ਬਚਨ ॥
ਸੰਤ ਜਨ ਭਲੇ ਬਚਨ ਹੀ ਸੁਣਦੇ ਹਨ ।
The Saint hears words of goodness.
ਸਰਬ ਬਿਆਪੀ ਰਾਮ ਸੰਗਿ ਰਚਨ ॥
ਸਭ ਥਾਈਂ ਵਿਆਪਕ ਅਕਾਲ ਪੁਰਖ ਨਾਲ ਜੁੜੇ ਰਹਿੰਦੇ ਹਨ ।
He is absorbed in the All-pervading Lord.
ਜਿਨਿ ਜਾਤਾ ਤਿਸ ਕੀ ਇਹ ਰਹਤ ॥
ਜਿਸ ਜਿਸ ਸੰਤ ਜਨ ਨੇ (ਪ੍ਰਭੂ ਨੂੰ) ਜਾਣ ਲਿਆ ਹੈ ਉਸ ਦੀ ਰਹਿਣੀ ਹੀ ਇਹ ਹੋ ਜਾਂਦੀ ਹੈ ,
This is the way of life of one who knows God.
ਸਤਿ ਬਚਨ ਸਾਧੂ ਸਭਿ ਕਹਤ ॥
ਉਹ ਸਦਾ ਸੱਚੇ ਬਚਨ ਬੋਲਦਾ ਹੈ;
True are all the words spoken by the Holy.
ਜੋ ਜੋ ਹੋਇ ਸੋਈ ਸੁਖੁ ਮਾਨੈ ॥
(ਤੇ) ਜੋ ਕੁਝ (ਪ੍ਰਭੂ ਵਲੋਂ) ਹੁੰਦਾ ਹੈ ਉਸੇ ਨੂੰ ਸੁਖ ਮੰਨਦਾ ਹੈ,
Whatever happens, he peacefully accepts.
ਕਰਨ ਕਰਾਵਨਹਾਰੁ ਪ੍ਰਭੁ ਜਾਨੈ ॥
ਸਭ ਕੰਮ ਕਰਨ ਵਾਲਾ ਤੇ (ਜੀਆਂ ਪਾਸੋਂ) ਕਰਾਉਣ ਵਾਲਾ ਪ੍ਰਭੂ ਨੂੰ ਹੀ ਜਾਣਦਾ ਹੈ ।
He knows God as the Doer, the Cause of causes.
ਅੰਤਰਿ ਬਸੇ ਬਾਹਰਿ ਭੀ ਓਹੀ ॥
(ਸਾਧੂ ਜਨਾਂ ਲਈ) ਅੰਦਰ ਬਾਹਰ (ਸਭ ਥਾਂ) ਉਹੀ ਪ੍ਰਭੂ ਵੱਸਦਾ ਹੈ ।
He dwells inside, and outside as well.
ਨਾਨਕ ਦਰਸਨੁ ਦੇਖਿ ਸਭ ਮੋਹੀ ॥੪॥
ਹੇ ਨਾਨਕ! (ਪ੍ਰਭੂ ਦਾ ਸਰਬ-ਵਿਆਪੀ) ਦਰਸਨ ਕਰ ਕੇ ਸਾਰੀ ਸ੍ਰਿਸ਼ਟੀ ਮਸਤ ਹੋ ਜਾਂਦੀ ਹੈ ।੪।
O Nanak, beholding the Blessed Vision of His Darshan, all are fascinated. ||4||