ਆਪਿ ਸਤਿ ਕੀਆ ਸਭੁ ਸਤਿ ॥
ਪ੍ਰਭੂ ਆਪ ਹਸਤੀ ਵਾਲਾ ਹੈ, ਜੋ ਕੁਝ ਉਸ ਨੇ ਪੈਦਾ ਕੀਤਾ ਹੈ ਉਹ ਸਭ ਹੋਂਦ ਵਾਲਾ ਹੈ ,
He Himself is True, and all that He has made is True.
ਤਿਸੁ ਪ੍ਰਭ ਤੇ ਸਗਲੀ ਉਤਪਤਿ ॥
ਸਾਰੀ ਸ੍ਰਿਸ਼ਟੀ ਉਸ ਪ੍ਰਭੂ ਤੋਂ ਹੋਈ ਹੈ ।
The entire creation came from God.
ਤਿਸੁ ਭਾਵੈ ਤਾ ਕਰੇ ਬਿਸਥਾਰੁ ॥
ਜੇ ਉਸ ਦੀ ਰਜ਼ਾ ਹੋਵੇ ਤਾਂ ਜਗਤ ਦਾ ਪਸਾਰਾ ਕਰ ਦੇਂਦਾ ਹੈ,
As it pleases Him, He creates the expanse.
ਤਿਸੁ ਭਾਵੈ ਤਾ ਏਕੰਕਾਰੁ ॥
ਜੇ ਭਾਵੇ ਸੁ, ਤਾਂ ਫਿਰ ਇਕ ਆਪ ਹੀ ਆਪ ਹੋ ਜਾਂਦਾ ਹੈ ।
As it pleases Him, He becomes the One and Only again.
ਅਨਿਕ ਕਲਾ ਲਖੀ ਨਹ ਜਾਇ ॥
ਉਸ ਦੀਆਂ ਅਨੇਕਾਂ ਤਾਕਤਾਂ ਹਨ, ਕਿਸੇ ਦਾ ਬਿਆਨ ਨਹੀਂ ਹੋ ਸਕਦਾ;
His powers are so numerous, they cannot be known.
ਜਿਸੁ ਭਾਵੈ ਤਿਸੁ ਲਏ ਮਿਲਾਇ ॥
ਜਿਸ ਉਤੇ ਤੁੁੱਠਦਾ ਹੈ ਉਸ ਨੂੰ ਆਪਣੇ ਨਾਲ ਮਿਲਾ ਲੈਂਦਾ ਹੈ ।
As it pleases Him, He merges us into Himself again.
ਕਵਨ ਨਿਕਟਿ ਕਵਨ ਕਹੀਐ ਦੂਰਿ ॥
ਉਹ ਪ੍ਰਭੂ ਕਿਨ੍ਹਾਂ ਤੋਂ ਨੇੜੇ, ਤੇ ਕਿਨ੍ਹਾਂ ਤੋਂ ਦੂਰ ਕਿਹਾ ਜਾ ਸਕਦਾ ਹੈ ?
Who is near, and who is far away?
ਆਪੇ ਆਪਿ ਆਪ ਭਰਪੂਰਿ ॥
ਉਹ ਪ੍ਰਭੂ ਆਪ ਹੀ ਸਭ ਥਾਈਂ ਮੌਜੂਦ ਹੈ ।
He Himself is Himself pervading everywhere.
ਅੰਤਰਗਤਿ ਜਿਸੁ ਆਪਿ ਜਨਾਏ ॥
ਜਿਸ ਮਨੁੱਖ ਨੂੰ ਪ੍ਰਭੂ ਆਪ ਅੰਦਰਲੀ ਉੱਚੀ ਅਵਸਥਾ ਸੁਝਾਉਂਦਾ ਹੈ,
One whom God causes to know that He is within the heart
ਨਾਨਕ ਤਿਸੁ ਜਨ ਆਪਿ ਬੁਝਾਏ ॥੫॥
ਹੇ ਨਾਨਕ! ਉਸ ਮਨੁੱਖ ਨੂੰ (ਆਪਣੀ ਇਸ ਸਰਬ-ਵਿਆਪਕ ਦੀ) ਸਮਝ ਬਖ਼ਸ਼ਦਾ ਹੈ ।੫।
- O Nanak, He causes that person to understand Him. ||5||